Monday , September 28 2020
Breaking News

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵੱਲੋਂ ਦਿੱਲੀ ਚੋਣਾਂ ਦੇ ਫੈਸਲੇ ਨੂੰ ਸੀ.ਏ.ਏ. ਨਾਲ ਜੋੜਣ ਦੇ ਦਾਅਵੇ ਨੂੰ ਹਾਸੋਹੀਣਾ ਦੱਸਦਿਆਂ ਰੱਦ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਵੱਲੋਂ ਦਿੱਲੀ ਚੋਣਾਂ ਦੇ ਫੈਸਲੇ ਨੂੰ ਸੀ.ਏ.ਏ. ਨਾਲ ਜੋੜਣ ਦੇ ਦਾਅਵੇ ਨੂੰ ਹਾਸੋਹੀਣਾ ਦੱਸਦਿਆਂ ਰੱਦ ਕੀਤਾ
• ਅਕਾਲੀਆਂ ਨੂੰ ਸੁਹਿਰਦਤਾ ਦਿਖਾਉਣ ਲਈ ਕੇਂਦਰ ਨਾਲ ਨਾਤਾ ਤੋੜਣ ਅਤੇ ਸਪੱਸ਼ਟ ਸਟੈਂਡ ਲੈਣ ਦੀ ਚੁਣੌਤੀ
ਚੰਡੀਗੜ•, 21 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਮੁੱਦੇ ‘ਤੇ ਭਾਜਪਾ ਨਾਲ ਮੱਤਭੇਦਾਂ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ•ਾਂ ਨੇ ਅਕਾਲੀਆਂ ਨੂੰ ਇਸ ਗੈਰ-ਸੰਵਿਧਾਨਕ ਕਾਨੂੰਨ ਦੇ ਸਬੰਧ ਵਿੱਚ ਆਪਣੀ ਸੁਹਿਰਦਾ ਸਿੱਧ ਕਰਨ ਲਈ ਕੇਂਦਰ ਨਾਲ ਗੱਠਜੋੜ ਤੋੜਨ ਦੀ ਚੁਣੌਤੀ ਦਿੱਤੀ ਹੈ ਕਿਉਂਕਿ ਦੋਵਾਂ ਸੰਸਦੀ ਸਦਨਾਂ ਵਿੱਚ ਇਸ ਬਿੱਲ ਨੂੰ ਪਾਸ ਮੌਕੇ ਅਕਾਲੀ ਵੀ ਸਮਰਥਨ ਧਿਰ ਨਾਲ ਖੜ•ੇ ਸਨ।
ਮੁੱਖ ਮੰਤਰੀ ਨੇ ਕਿਹਾ,”ਤੁਸੀਂ ਸਿੱਧਾ ਤੇ ਸਪੱਸ਼ਟ ਫੈਸਲਾ ਕਿਉਂ ਨਹੀਂ ਲੈਂਦੇ ਅਤੇ ਲੋਕਾਂ ਨੂੰ ਇਹ ਕਿਉਂ ਹੀਂ ਦੱਸਦੇ ਕਿ ਤੁਸੀਂ ਫੁੱਟਪਾਊ ਅਤੇ ਮਾਰੂ ਕਾਨੂੰਨ ਸੀ.ਏ.ਏ. ਖਿਲਾਫ਼ ਸੱਚਮੁੱਚ ਖੜ•ੇ ਹੋ।” ਉਨ•ਾਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਅਕਾਲੀ ਮੰਤਰੀਆਂ ਨੂੰ ਵਿਵਾਦਤ ਕਾਨੂੰਨ ‘ਤੇ ਲਏ ਸਟੈਂਡ ਦੇ ਹੱਕ ਵਿੱਚ ਨਿੱਤਰਨ ਲਈ ਤੁਰੰਤ ਅਸਤੀਫਾ ਦੇਣ ਵਾਸਤੇ ਆਖਿਆ ਕਿਉਂ ਜੋ ਇਸ ਕਾਨੂੰਨ ਖਿਲਾਫ ਸਮਾਜ ਦੇ ਸਮੂਹ ਵਰਗਾਂ ਵਿੱਚ ਕੌਮੀ ਪੱਧਰ ‘ਤੇ ਰੋਸ ਪਾਇਆ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਪੁੱਛਿਆ,”ਜੇਕਰ ਤਹਾਨੂੰ ਸੀ.ਏ.ਏ. ਮੁਸਲਿਮ ਵਿਰੋਧੀ ਲਗਦਾ ਸੀ ਤਾਂ ਫਿਰ ਤੁਸੀਂ ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਕਾਨੂੰਨ ਦੇ ਹੱਕ ਵਿੱਚ ਮੇਜ਼ ਕਿਉਂ ਥਪਥਪਾਇਆ?” ਉਨ•ਾਂ ਕਿਹਾ ਕਿ ਸੰਸਦ ਵਿੱਚ ਅਕਾਲੀਆਂ ਵੱਲੋਂ ਇਸ ਕਾਨੂੰਨ ਦੀ ਖੁੱਲ• ਕੇ ਕੀਤੀ ਹਮਾਇਤ ਰਿਕਾਰਡ ਦਾ ਹਿੱਸਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਤੋਂ ਬਾਅਦ ਦਿੱਲੀ ਦੂਜਾ ਸੂਬਾ ਹੈ ਜਿੱਥੇ ਅਕਾਲੀ ਦਲ ਨੇ ਆਪਣੇ ਭਾਈਵਾਲ ਭਾਰਤੀ ਜਨਤਾ ਪਾਰਟੀ ਦੇ ਨਾਲ ਨਾ ਤੁਰਨ ਦਾ ਫੈਸਲਾ ਕੀਤਾ ਹੈ ਪਰ ਅਕਾਲੀਆਂ ਵੱਲੋਂ ਦਿੱਲੀ ਚੋਣਾਂ ਸੀ.ਏ.ਏ. ‘ਤੇ ਮਤਭੇਦ ਹੋਣ ਕਰਕੇ ਨਾ ਲੜਨ ਦਾ ਕੀਤਾ ਦਾਅਵਾ ਬੇਹੂਦਾ ਅਤੇ ਨਾਸਵਿਕਾਰਨਯੋਗ ਹੈ। ਉਨ•ਾਂ ਕਿਹਾ ਕਿ ਦਿੱਲੀ ਚੋਣਾਂ ਵਿੱਚੋਂ ਬਾਹਰ ਨਿਕਲਣਾ ਸਪੱਸ਼ਟ ਤੌਰ ‘ਤੇ ਅਕਾਲੀ ਦਲ ਦੀ ਮਜਬੂਰੀ ਸੀ ਕਿਉਂਕਿ ਇਨ•ਾਂ ਨੂੰ ਇਸ ਗੱਲ ਦਾ ਭਲੀਭਾਂਤ ਅਹਿਸਾਸ ਹੈ ਕਿ ਜ਼ਮੀਨੀ ਪੱਧਰ ‘ਤੇ ਉਸ ਨੂੰ ਕੋਈ ਸਮਰਥਨ ਨਹੀਂ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਹ ਇਕ ਸੀਟ ਵੀ ਨਹੀਂ ਜਿੱਤ ਸਕਦੇ। ਅਜਿਹਾ ਵੀ ਜਾਪਦਾ ਹੈ ਕਿ ਭਾਜਪਾ, ਅਕਾਲੀ ਦਲ ਨੂੰ ਉਹ ਕੁਝ ਦੇਣ ਲਈ ਤਿਆਰ ਨਹੀਂ ਸੀ ਜੋ ਸੀਟਾਂ ਦੇ ਰੂਪ ਵਿੱਚ ਅਕਾਲੀ ਚਾਹੁੰਦੇ ਸਨ ਜਿਸ ਕਰਕੇ ਉਨ•ਾਂ ਨੇ ਸਥਿਤੀ ‘ਚੋਂ ਬਾਹਰ ਨਿਕਲਣ ਦਾ ਬਿਹਤਰ ਢੰਗ ਲੱਭਿਆ।
ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ਉਪਰ ਅੰਤਰ-ਵਿਰੋਧੀ ਬਿਆਨਬਾਜ਼ੀ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਮਹੱਤਤਾ ਵਾਲੇ ਇਸ ਮੁੱਖ ਮੁੱਦੇ ‘ਤੇ ਅਕਾਲੀਆਂ ਦਾ ਸਿਧਾਂਤਕ ਸਟੈਂਡ ਨਹੀਂ ਹੈ। ਮਨਜਿੰਦਰ ਸਿੰਘ ਸਿਰਸਾ ਦਾ ਇਹ ਦਾਅਵਾ ਹਾਸੋਹੀਣਾ ਹੈ ਕਿ ਪਾਰਟੀ ਦਬਾਅ ਹੇਠ ਸੀ ਕਿ ਸੀ.ਏ.ਏ. ‘ਤੇ ਸਟੈਂਡ ਉਪਰ ਦੁਬਾਰਾ ਗੌਰ ਕੀਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿੱਚ ਕੋਈ ਹੈਰਾਨੀ ਨਹੀਂ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੈ ਅਤੇ ਪੰਜਾਬ ਵਿੱਚ ਵੀ ਉਸ ਦਾ ਜ਼ਮੀਨੀ ਆਧਾਰ ਖੁੱਸ ਚੁੱਕਾ ਹੈ ਜਿੱਥੇ ਉਸ ਦਾ ਮਜ਼ਬੂਤ ਆਧਾਰ ਸਮਝਿਆ ਜਾਂਦਾ ਸੀ। ਉਨ•ਾਂ ਕਿਹਾ ਕਿ ਅਕਾਲੀ ਦਲ ਅੰਦਰੂਨੀ ਲੜਾਈ ਦਾ ਸਾਹਮਣਾ ਕਰ ਰਿਹਾ ਹੈ ਅਤੇ ਪਾਰਟੀ ਪਾਟੋਧਾੜ ਦੀ ਕਗਾਰ ‘ਤੇ ਖੜ•ੀ ਹੈ।
ਮੁੱਖ ਮੰਤਰੀ ਨੇ ਅਕਾਲੀਆਂ ਨੂੰ ਆਖਿਆ ਕਿ ਸੰਵੇਦਨਸ਼ੀਲ ਅਤੇ ਨਾਜ਼ੁਕ ਮਸਲੇ ‘ਤੇ ਝੂਠੇ ਦਾਅਵੇ ਅਤੇ ਉਲਟ ਸਟੈਂਡ ਲੈ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਇਸ ਮਸਲੇ ‘ਤੇ ਮੁਲਕ ਦਾ ਭਵਿੱਖ ਟਿਕਿਆ ਹੋਇਆ ਹੈ। ਉਨ•ਾਂ ਕਿਹਾ,”ਤੁਸੀਂ ਲੋਕਾਂ ਤੋਂ ਆਸ ਨਹੀਂ ਕਰ ਸਕਦੇ ਕਿ ਉਹ ਇਹ ਵਿਸ਼ਵਾਸ ਕਰਨ ਕਿ ਤੁਸੀਂ ਗੰਭੀਰ ਹੋ, ਉਹ ਵੀ ਉਸ ਵੇਲੇ ਜਦੋਂ ਤੁਸੀਂ ਸੰਸਦ ਵਿੱਚ ਭਾਜਪਾ ਅਤੇ ਕੇਂਦਰ ਵਿੱਚ ਸਰਕਾਰ ਨਾਲ ਖੜ•ੇ ਹੋ

About admin

Check Also

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ-ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਉਤੇ ਸ਼ਹੀਦ-ਏ- ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ-ਰਖਾਅ ਲਈ 50 ਲੱਖ …

Leave a Reply

Your email address will not be published. Required fields are marked *

%d bloggers like this: