4.2 C
New York
Friday, December 9, 2022

Buy now

spot_img

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ’ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ ‘‘ਮੀਸਣਾ ਵਿਅਕਤੀ ਇਹ ਦੱਸੇ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਰਾਹ ਰੋਕਣ ਲਈ ਉਸ ਨੇ ਵਿਰੋਧ ਕਿਉ ਨਹੀਂ ਕੀਤਾ?’’

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੁੱਦੇ ’ਤੇ ਨੀਵੇਂ ਦਰਜੇ ਦੀ ਰਾਜਨੀਤੀ ਕਰਨ ਲਈ ਕੇਜਰੀਵਾਲ ਨੂੰ ਆੜੇ ਹੱਥੀ ਲਿਆ
‘‘ਮੀਸਣਾ ਵਿਅਕਤੀ ਇਹ ਦੱਸੇ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਰਾਹ ਰੋਕਣ ਲਈ ਉਸ ਨੇ ਵਿਰੋਧ ਕਿਉ ਨਹੀਂ ਕੀਤਾ?’’
ਚੰਡੀਗੜ, 2 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨੀ ਮੁੱਦੇ ਉਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਉਨਾਂ ’ਤੇ ਕੀਤੇ ਹਮਲੇ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਆਪਣੀ ਅਸਫਲਤਾ ਨੂੰ ਲੁਕਾਉਣ ਲਈ ਬੁਖਲਾਹਟ ਵਿੱਚ ਆ ਕੇ ਸ਼ਰਮਨਾਕ ਨੀਵੇਂ ਦਰਜੇ ਦੀ ਰਾਜਨੀਤੀ ਕਰਦਾ ਹੋਇਆ ਬੇਤੁਕੀ ਦੋਹਰੀ ਬੋਲੀ ਬੋਲ ਰਿਹਾ ਹੈ।
ਕੇਂਦਰੀ ਕਾਨੂੰਨਾਂ ਨੂੰ ਦਿੱਲੀ ਵਿੱਚ ਨੋਟੀਫਾਈ ਕਰਕੇ ਕਿਸਾਨਾਂ ਦੀ ਲੜਾਈ ਨੂੰ ਕਮਜ਼ੋਰ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ‘‘ਤੁਸੀਂ ਪੰਜਾਬ ਵਾਂਗ ਆਪਣੇ ਸੂਬੇ ਦੀ ਵਿਧਾਨ ਸਭਾ ਵਿੱਚ ਵਿੱਚ ਕਾਨੂੰਨ ਪਾਸ ਕਰਕੇ ਕੇਂਦਰ ਖਿਲਾਫ ਸਟੈਂਡ ਕਿਉ ਨਹੀਂ ਲੈਂਦੇ?’’
ਮੁੱਖ ਮੰਤਰੀ ਨੇ ਕੇਜਰੀਵਾਲ ਦੇ ਉਸ ਦਾਅਵੇ ਨੂੰ ਮੂਲੋਂ ਰੱਦ ਕੀਤਾ ਕਿ ਸੂਬੇ ਕੇਂਦਰੀ ਕਾਨੂੰਨਾਂ ਖਿਲਾਫ ਬੇਵੱਸ ਹਨ। ਉਨਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਆਪ ਆਗੂ ਖਤਰਨਾਕ ਕਾਨੂੰਨਾਂ ਖਿਲਾਫ ਲੜਾਈ ਲੜਨ ਦੀ ਕੋਸ਼ਿਸ਼ ਵੀ ਨਹੀਂ ਕਰਨਾ ਚਾਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ‘‘ਉਹ ਘੱਟੋ-ਘੱਟ ਕੇਂਦਰੀ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਕੁੱਝ ਹੱਦ ਤੱਕ ਬੇਅਸਰ ਕਰਨ ਲਈ ਸੂਬੇ ਦੀ ਵਿਧਾਨ ਸਭਾ ਵਿੱਚ ਕੋਈ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕਿਉ ਨਹੀਂ ਕਰਦਾ?’’
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਕਾਨੂੰਨਾਂ ਨੂੰ ਚੁੱਪ ਚੁਪੀਤੇ ਨੋਟੀਫਾਈ ਕਰਨ ਦੀ ਬਜਾਏ ਕੇਜਰੀਵਾਲ ਨੂੰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਇਨਾਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੁਝ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਸਨ। ਉਨਾਂ ਕਿਹਾ ਕਿ ਇਹ ਸਪੱਸ਼ਟ ਹੈ, ‘‘ਇਹ ਮੀਸਣਾ ਵਿਅਕਤੀ ਜਿਸ ਦੇ ਦੋਹਰੇ ਮਾਪਦੰਡ ਵਾਰ-ਵਾਰ ਸਾਹਮਣੇ ਆ ਰਹੇ ਹਨ, ਹੁਣ ਇਸ ਮੁੱਦੇ ਉਤੇ ਪੂਰੀ ਤਰਾਂ ਘਿਰਿਆ ਹੋਇਆ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦੇ ਸੋਧ ਬਿੱਲਾਂ ਦੀ ਕਾਨੂੰਨੀ ਵੈਧਤਾ ਦੀ ਗੱਲ ਹੈ, ਇਹ ਸੰਵਿਧਾਨ ਤਹਿਤ ਉਚਿਤ ਹਨ ਅਤੇ ਇਨਾਂ ਬਿੱਲਾਂ ਵਿੱਚ ਸਾਲ 2015 ਵਿੱਚ ਗੁਜਰਾਤ ਸਰਕਾਰ ਵੱਲੋਂ ਕੇਂਦਰੀ ਜ਼ਮੀਨ ਗ੍ਰਹਿਣ ਕਾਨੂੰਨ ਦੀ ਮੁਖਾਲਫਤ ਕਰਨ ਲਈ ਸੰਵਿਧਾਨ ਦੀ ਧਾਰਾ 254 (99) ਅਧੀਨ ਪਾਸੇ ਕੀਤੇ ਗਏ ਬਿੱਲਾਂ ਦੀ ਉਦਾਹਰਣ ਜ਼ੋਰਦਾਰ ਤਰੀਕੇ ਨਾਲ ਦਰਸਾਈ ਗਈ ਹੈ। ਉਨਾਂ ਕਿਹਾ ਕਿ ਇੱਥੋਂ ਤੱਕ ਕਿ ਉਸ ਵੇਲੇ ਪ੍ਰਣਬ ਮੁਖਰਜੀ ਨੇ ਗੁਜਰਾਤ ਦੇ ਇਨਾਂ ਬਿੱਲਾਂ ’ਤੇ ਮੋਹਰ ਲਾ ਦਿੱਤੀ ਸੀ।
ਕੇਜਰੀਵਾਲ ਵੱਲੋਂ ਦਿੱਲੀ ਦੇ ਸਟੇਡੀਅਮਾਂ ਨੂੰ ਕਿਸਾਨਾਂ ਲਈ ਜੇਲਾਂ ਵਜੋਂ ਵਰਤਣ ਦੀ ਇਜਾਜ਼ਤ ਨਾ ਦੇਣ ’ਤੇ ਕੇਂਦਰ ਸਰਕਾਰ ਦੇ ਉਸ ਨਾਲ ਖਫ਼ਾ ਹੋਣ ਬਾਰੇ ਕੀਤੀ ਟਿੱਪਣੀ ’ਤੇ ਪ੍ਰਤੀਕ੍ਰਮ ਜ਼ਾਹਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਆਪ ਲੀਡਰ, ਜੋ ਕੇਂਦਰ ਸਰਕਾਰ ਦੇ ਰਹਿਮੋ-ਕਰਮ ’ਤੇ ਹੈ, ਨੂੰ ਕਿਸਾਨਾਂ ਦੀ ਹਾਲਤ ਨਾਲੋਂ ਕੇਂਦਰ ਦੇ ਗੁੱਸੇ ਦਾ ਫਿਕਰ ਵੱਧ ਸਤਾ ਰਿਹਾ ਹੈ।
ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਬਾਰੇ ਬੀਤੇ ਸਾਲ ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਕਮੇਟੀ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਵੀ ਕੇਜਰੀਵਾਲ ਦੀ ਸਖਤ ਨਿਖੇਧੀ ਕੀਤੀ। ਉਨਾਂ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਨੰੂ ਇਕ ਵਾਰ ਵੀ ਵਿਚਾਰਿਆ ਨਹੀਂ ਗਿਆ ਅਤੇ ਇੱਥੋਂ ਤੱਕ ਕਿ ਕਮੇਟੀ ਵੱਲੋਂ ਇਸ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਮੁੱਦੇ ’ਤੇ ਕਿਸੇ ਵੀ ਸਿਆਸਤਬਾਜ਼ੀ ਦੀ ਵਿਰੋਧਤਾ ਦੀ ਆੜ ਵਿੱਚ ਢਕਵੰਜ ਕਰਨ ਅਤੇ ਘਟੀਆ ਸਿਆਸਤ ਖੇਡਣ ਲਈ ਕੇਜਰੀਵਾਲ ਨੂੰ ਫਿਟਕਾਰ ਲਾਈ।
ਕੇਜਰੀਵਾਲ ਵੱਲੋਂ ਉਨਾਂ (ਅਮਰਿੰਦਰ ਸਿੰਘ) ’ਤੇ ਕੀਤੇ ਹਮਲੇ ਦੇ ਤਾਜ਼ਾ ਬਿਆਨ ਅਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਕੇਂਦਰ ਨੂੰ ਕੀਤੀ ਅਪੀਲ ਨੂੰ ਬੇਹੂਦਗੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਲੀਡਰਾਂ ਦੀਆਂ ਕਾਰਵਾਈਆਂ ਨੇ ਉਸ ਦੀ ਟਿੱਪਣੀ ਦੇ ਖੋਖਲੇਪਣ ਤੋਂ ਪਰਦਾ ਚੁੱਕ ਕੇ ਰੱਖ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੇਜਰੀਵਾਲ ਹੁਣ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ ਕਿਉਂਕਿ ਉਸ ਦੀ ਪਾਰਟੀ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਪੂਰੀ ਤਰਾਂ ਗੁਆ ਚੁੱਕੀ ਹੈ ਜਿੱਥੇ ਆਪ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਨਿਗਾ ਟਿਕਾਈ ਬੈਠੀ ਸੀ। ਉਨਾਂ ਕਿਹਾ,‘‘ਕਿਸਾਨ ਤੁਹਾਡੇ ਮਗਰਮੱਛ ਦੇ ਹੰਝੂਆਂ ਵਿੱਚ ਵਹਿਣ ਵਾਲੇ ਨਹੀਂ ਹਨ।’’

Related Articles

LEAVE A REPLY

Please enter your comment!
Please enter your name here

Stay Connected

0FansLike
3,601FollowersFollow
0SubscribersSubscribe
- Advertisement -spot_img

Latest Articles