Saturday , May 30 2020
Breaking News

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖਿਲਾਫ਼ ਕੀਤੀ ਬੇਤੁੱਕੀ ਟਿੱਪਣੀ ‘ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ

• ਪਰਵਾਸੀ ਕਾਮਿਆਂ ਦੇ ਸੰਕਟ ਲਈ ਕੇਂਦਰ ਅਤੇ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ
• ਹਰੇਕ ਕਾਂਗਰਸ ਵਰਕਰ ਲੋਕਾਂ ਦੀ ਮਦਦ ਕਰ ਰਿਹਾ-ਮੁੱਖ ਮੰਤਰੀ
ਚੰਡੀਗੜ•, 17 ਮਈ
ਪਰਵਾਸੀ ਮਜ਼ਦੂਰਾਂ ਦੀ ਮਦਦ ਲਈ ਕਾਂਗਰਸ ਪਾਰਟੀ ਵੱਲੋਂ ਅਪਣਾਈ ਜਾ ਰਹੀ  ਮਾਨਵਤਾਵਾਦੀ ਪਹੁੰਚ ਦੀ ਕੇਂਦਰੀ ਵਿੱਤ ਮੰਤਰੀ ਵੱਲੋਂ ਨਿਖੇਧੀ ਕਰਨ ‘ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਦੇ ਸੰਕਟ ਨੂੰ ਹੋਰ ਡੂੰਘਾ ਧੱਕਣ ਅਤੇ ਅਜਿਹੇ ਗੰਭੀਰ ਮੁੱਦੇ ਦੇ ਸਿਆਸੀਕਰਨ ਲਈ ਕੇਂਦਰ ਅਤੇ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਸਮੇਤ ਸਮੁੱਚੀ ਪਾਰਟੀ ਸੰਕਟ ਦੀ ਇਸ ਘੜੀ ਵਿੱਚ ਪਰਵਾਸੀ ਕਾਮਿਆਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਨ•ਾਂ ਦੀ ਆਪਣੀ ਸਰਕਾਰ 16 ਮਈ ਤੱਕ 178909 ਪਰਵਾਸੀਆਂ ਨੂੰ ਉਨ•ਾਂ ਦੇ ਪਿੱਤਰੀ ਸੂਬਿਆਂ ਵਿੱਚ ਭੇਜਣ ਲਈ 149 ਰੇਲ ਗੱਡੀਆਂ ਦਾ ਪ੍ਰਬੰਧ ਕਰ ਚੁੱਕੀ ਹੈ। ਉਨ•ਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਉਨ•ਾਂ ਦੇ ਘਰ ਭੇਜਣ ਲਈ ਪੰਜਾਬ ਵਿੱਚ ਇਹ ਪ੍ਰਕ੍ਰਿਆ ਅਜੇ ਵੀ ਜਾਰੀ ਹੈ।
ਨਿਰਮਲਾ ਸੀਤਾਰਮਨ ਵੱਲੋਂ ਕੀਤੀ ਬੇਤੁੱਕੀ ਟਿੱਪਣੀ ਕਿ ਸੋਨੀਆ ਗਾਂਧੀ ਨੂੰ ਪਰਵਾਸੀ ਕਾਮਿਆਂ ਦੀ ਮਦਦ ਲਈ ਆਪਣੇ ਮੁੱਖ ਮੰਤਰੀਆਂ ਨੂੰ ਕਹਿਣਾ ਚਾਹੀਦਾ ਹੈ, ਉਪਰ ਸਖ਼ਤ ਪ੍ਰਤੀਕਰਮ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਇਸ ਮੁੱਦੇ ਸਮੇਤ ਲੌਕਡਾਊਨ ਤੇ ਕੋਵਿਡ ਨਾਲ ਸਬੰਧਤ ਹੋਰ ਮਾਮਲਿਆਂ ‘ਤੇ ਪਾਰਟੀ ਦੇ ਮੁੱਖ ਮੰਤਰੀਆਂ ਨਾਲ ਨਿਰੰਤਰ ਵਿਚਾਰ-ਵਟਾਂਦਰਾ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਨਿਰਮਲਾ ਸੀਤਾਰਤਮ ਦੀ ਉਸ ਟਿੱਪਣੀ ਨੂੰ ਵੀ ਪੂਰੀ ਤਰ•ਾਂ ਬੇਬੁਨਿਆਦ ਅਤੇ ਅਣਉਚਿਤ ਕਰਾਰ ਦਿੱਤਾ ਹੈ ਜਿਸ ਵਿੱਚ ਵਿੱਤ ਮੰਤਰੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪਰਵਾਸੀ ਮਜ਼ਦੂਰਾਂ ਨੂੰ ਮਿਲਣ ਮੌਕੇ ਉਨ•ਾਂ ਦੇ ਨਾਲ ਹੀ ਚੱਲਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀ ਸਾਰ ਲੈਣ ਲਈ ਸੜਕਾਂ ‘ਤੇ ਉੱਤਰੇ ਰਾਹੁਲ ਗਾਂਧੀ ‘ਤੇ ਤੰਨਜ਼ ਕੱਸਣ ਦੀ ਬਜਾਏ ਨਿਰਮਲਾ ਸੀਤਾਰਮਨ ਨੂੰ ਭਾਜਪਾ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਨਾਲ ਗੱਲ ਕਰਕੇ ਪ੍ਰਿਅੰਕਾ ਗਾਂਧੀ ਵੱਲੋਂ ਪਰਵਾਸੀਆਂ ਨੂੰ ਲਿਆਉਣ ਲਈ ਬੱਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਦਿਵਾਉਣੀ ਚਾਹੀਦੀ ਹੈ ਕਿਉਂ ਜੋ ਯੂ.ਪੀ. ਪ੍ਰਸ਼ਾਸਨ ਵੱਲੋਂ ਇਨ•ਾਂ ਬੱਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਨਾ ਦੇਣ ਕਰਨ ਕਰਕੇ ਇਹ ਬੱਸਾਂ ਦਿੱਲੀ-ਯੂ.ਪੀ. ਸਰਹੱਦ ‘ਤੇ ਰੁਕੀਆਂ ਹੋਈਆਂ ਹਨ।
ਨਿਰਮਲਾ ਦਾ ਟਿੱਪਣੀ ਨੂੰ ਬੇਸਵਾਦੀ ਅਤੇ ਸਾਫ ਤੌਰ ‘ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਵਿੱਤ ਮੰਤਰੀ ਨੂੰ ਅਜਿਹਾ ਸ਼ੋਭਾ ਨਹੀਂ ਦਿੰਦਾ। ਉਨ•ਾਂ ਕਿਹਾ ਕਿ ਹਰੇਕ ਕਾਂਗਰਸੀ ਮੁੱਖ ਮੰਤਰੀ, ਆਗੂ ਅਤੇ ਵਰਕਰ ਇਸ ਸੁਨਿਸ਼ਚਤ ਕਰਨ ਲੱਗਾ ਹੈ ਕਿ ਪਰਵਾਸੀ ਮਜ਼ਦੂਰਾਂ ਦੀ ਇਸ ਦੁੱਖ ਦੀ ਘੜੀ ਵਿੱਚ ਹਰ ਸੰਭਵ ਮਦਦ ਕੀਤੀ ਜਾਵੇ, ਜਦੋਂ ਕੇਂਦਰ ਸਰਕਾਰ ਨੇ ਪਰਵਾਸੀ ਮਜ਼ਦੂਰਾਂ ਨੂੰ ਉਨ•ਾਂ ਦੇ ਹੀ ਰਹਿਮੋ-ਕਰਮ ‘ਤੇ ਛੱਡਿਆ ਹੋਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਹੀ ਕਹਿਣ ਉਤੇ ਪੂਰੀ ਕਾਂਗਰਸੀ ਲੀਡਰਸ਼ਿਪ ਉਪਰ ਤੋਂ ਲੈ ਕੇ ਹੇਠਾਂ ਤੱਕ ਪਰਵਾਸੀ ਮਜ਼ਦੂਰਾਂ ਦੀ ਮਦਦ ਲਈ ਕੋਸ਼ਿਸ਼ਾਂ ਕਰ ਰਹੀ ਹੈ ਜੋ ਕਿ ਆਪਣੀ ਜਾਨ ਜੋਖਮ ਪਾ ਕੇ ਆਪਣੇ ਘਰਾਂ ਨੂੰ ਜਾ ਰਹੇ ਹਨ। ਉਨ•ਾਂ ਨਿਰਮਲਾ ਸੀਤਾਰਮਨ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਸੋਨੀਆ ਗਾਂਧੀ ਵੱਲੋਂ ਵੱਲੋਂ ਆਪਣੀ ਪਾਰਟੀ ਦੇ ਸਾਰੇ ਸੂਬਿਆਂ ਦੇ ਯੂਨਿਟਾਂ ਨੂੰ ਪਰਵਾਸੀ ਮਜ਼ਦੂਰਾਂ ਦੀਆਂ ਰੇਲ ਟਿਕਟਾਂ ਦਾ ਖਰਚਾ ਚੁੱਕਣ ਬਾਰੇ ਕਹਿਣ ਤੋਂ ਬਾਅਦ ਹੀ ਕੇਂਦਰ ਸਰਕਾਰ ਨੇ ਟਿਕਟਾਂ ਦੀ ਕੁੱਲ ਕੀਮਤ ਦਾ 85 ਫੀਸਦੀ ਖਰਚ ਆਪਣੇ ਸਿਰ ਲੈਣ ਜਦਕਿ 15 ਫੀਸਦੀ ਸੂਬਿਆਂ ਵੱਲੋਂ ਸਹਿਣ ਕਰਨ ਦੇ ਫੈਸਲੇ ਦਾ ਐਲਾਨ ਕੀਤਾ। ਇਥੋਂ ਤੱਕ ਕਿ ਇਹ ਮਜ਼ਾਕ ਸੀ ਕਿ ਚਾਰਟਡ ਰੇਲਾਂ ਦੀਆਂ ਟਿਕਟਾਂ ਦੀ ਕੀਮਤ ਵਸੂਲੀ ਜਾ ਰਹੀ ਸੀ ਬਜਾਏ ਕਿ ਏ.ਸੀ. ਦੂਜਾ ਦਰਜਾ ਸਲੀਪਰ ਦੀ ਜੋ ਕਿ ਪਰਵਾਸੀ ਮਜ਼ਦੂਰਾਂ ਨੂੰ ਮੁਹੱਈਆ ਕਰਵਾਈ ਗਈ ਸੀ। ਉਨ•ਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਟਿਕਟਾਂ ਦੀ 100 ਫੀਸਦੀ ਕੀਮਤ ਅਦਾ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਨਿਰਦੇਸ਼ਾਂ ‘ਤੇ ਕਈ ਥਾਵਾਂ ਉਤੇ ਕਾਂਗਰਸ ਪਾਰਟੀ ਦੇ ਦਫਤਰ ਮਜ਼ਦੂਰਾਂ ਤੇ ਗਰੀਬਾਂ ਨੂੰ ਖਾਣਾ ਮੁਹੱਈਆ ਕਰਨ ਲਈ ਰਸੋਈਆਂ ਵਿੱਚ ਤਬਦੀਲ ਹੋ ਗਏ ਹਨ ਜਦੋਂ ਕਿ ਪਾਰਟੀ ਦੇ ਵਿਧਾਇਕ ਨਿੱਜੀ ਤੌਰ ‘ਤੇ ਇਨ•ਾਂ ਦੀ ਆਵਾਜਾਈ ਦੀ ਦੇਖ-ਰੇਖ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਮਾਰਚ ਵਿੱਚ ਕੌਮੀ ਪੱਧਰ ‘ਤੇ ਲੌਕਡਾਊਨ ਲੱਗਣ ਤੋਂ ਲੈ ਕੇ ਹੁਣ ਤੱਕ ਪਰਵਾਸੀ ਕਿਰਤੀਆਂ ਦਾ ਪੂਰਾ ਖਿਆਲ ਰੱਖ ਰਹੀ ਹੈ ਅਤੇ ਇਨ•ਾਂ ਕਿਰਤੀਆਂ ਨੂੰ ਖਾਣਾ, ਰਹਿਣ ਲਈ ਥਾਂ ਮੁਹੱਈਆ ਕਰਵਾਉਣ ਅਤੇ ਬਹੁਤ ਸਾਰੇ ਮਾਮਲਿਆਂ ਵਿੱਚ ਦਿਹਾੜੀ/ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਇਹੀ ਵੱਡਾ ਕਾਰਨ ਹੈ ਕਿ ਕਿਰਤੀਆਂ ਨੇ ਇਨ•ਾਂ ਹਫਤਿਆਂ ਦੌਰਾਨ ਪੰਜਾਬ ਵਿੱਚੋਂ ਜਾਣ ਦਾ ਉਦੋਂ ਤੱਕ ਯਤਨ ਨਹੀਂ ਕੀਤਾ ਜਦੋਂ ਤੱਕ ਇਨ•ਾਂ ਪਰਵਾਸੀਆਂ ਨੂੰ ਆਪਣੇ ਪਰਿਵਾਰਾਂ ਪਾਸ ਜਾਣ ਦਾ ਮੌਕਾ ਮਿਲਿਆ ਜੋ ਕਿ ਕਿਸੇ ਵੀ ਸੰਕਟਮਈ ਸਮੇਂ ਵਿਚ ਕੁਦਰਤੀ ਵਰਤਾਰਾ ਹੁੰਦਾ ਹੈ।
ਉਨ•ਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਉਲਟ ਕਿਸੇ ਵੀ ਕਾਂਗਰਸ ਦੀ ਅਗਵਾਈ ਵਾਲੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਪਰਵਾਸੀ ਕਿਰਤੀਆਂ ਨੂੰ ਸੂਬੇ ਅੰਦਰ ਆਉਣ ਜਾਂ ਜਾਣ ਤੋਂ ਰੋਕਿਆ ਨਹੀਂ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਖੁਦ ਇਸ ਨੂੰ ਯਕੀਨੀ ਬਣਾਇਆ ਹੈ ਕਿ ਪੰਜਾਬ ਵਿਚ ਕੋਈ ਵੀ ਕਿਰਤੀ ਭੁੱਖੇ ਢਿੱਡ ਨਾ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਉਨ•ਾਂ ਨੇ ਖੁਦ ਪ੍ਰਧਾਨ ਮੰਤਰੀ ਨੂੰ 30 ਮਾਰਚ, 2020 ਨੂੰ ਪੱਤਰ ਲਿਖ ਕੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਭਾਰਤ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਸੀ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਰਵਾਸੀ ਕਿਰਤੀਆਂ ਲਈ ਐਲਾਨੇ ਅਖੌਤੀ ਆਰਥਿਕ ਪੈਕੇਜ ਤੋਂ ਕਾਫੀ ਸਮਾਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਦੇ ਬਰਾਬਰ ਪਰਵਾਸੀ ਕਿਰਤੀਆਂ ਨੂੰ ਖਾਣੇ ਦੇ ਪੈਕਟ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਸਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 1 ਕਰੋੜ ਸੁੱਕੇ ਖੁਰਾਕ ਪਦਾਰਥ ਦੇ ਪੈਕਟ ਅਤੇ 2 ਕਰੋੜ ਖੁਰਾਕੀ ਪੈਕਟ ਗਰੀਬਾਂ ਜ਼ਿਆਦਾਤਰ ਪਰਵਾਸੀ ਕਿਰਤੀਆਂ ਲਈ ਪੰਜਾਬ ਅੰਦਰ ਵੰਡੇ ਜਾ ਚੁੱਕੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪਰਵਾਸੀ ਕਿਰਤੀਆਂ ਤੇ ਗਰੀਬਾਂ ਦੀ ਸਹਾਇਤਾ ਲਈ ਸੰਜੀਦਗੀ ਨਾਲ ਕੰਮ ਕਰਨ ਵਾਲਿਆਂ ‘ਤੇ ਹਮਲੇ ਕਰਨ ਦੀ ਬਜਾਏ ਇਸ ਸੰਕਟ ਦੇ ਸਮੇਂ ਵਿੱਚ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਚੱਲੇ ਤਾਂ ਜੋ ਮੁਲਕ ਦੇ ਲੋਕਾਂ ਨੂੰ ਜ਼ਰੂਰੀ ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

About admin

Check Also

प्रबंधन में नई ऊर्जा और जोश लाने के लिए पंजाब सरकार द्वारा नियुक्त किए जाएंगे नौजवान जि़ला विकास सहचर- विनी महाजन

चंडीगढ़, 29 मई: पंजाब सरकार का प्रशासकीय सुधार और लोक शिकायत विभाग, अशोका यूनिवर्सिटी की …

Leave a Reply

Your email address will not be published. Required fields are marked *