29.8 C
New York
Thursday, June 30, 2022

Buy now

spot_img

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਉਨਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਈ.ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਉਨਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਈ.ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ ’ਤੇ ਚੁੱਕੇ ਸਵਾਲ
ਨਵੀਂ ਦਿੱਲੀ, 4 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵ ਨੂੰ ਬੇਅਸਰ ਕਰਨ ਲਈ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਵਿਭਾਗ ਵੱਲੋਂ ਉਨਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ ’ਤੇ ਸਵਾਲ ਚੁੱਕੇ ਹਨ।
ਜੰਤਰ-ਮੰਤਰ ਵਿਖੇ ਆਪਣੇ ਧਰਨੇ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੇ ਪੁੱਤਰ ਰਣਇੰਦਰ ਨੂੰ ਈ.ਡੀ. ਦੇ ਨੋਟਿਸ ਤੋਂ ਇਲਾਵਾ ਉਨਾਂ (ਕੈਪਟਨ ਅਮਰਿੰਦਰ ਸਿੰਘ) ਅਤੇ ਉਨਾਂ ਦੀ ਪਤਨੀ ਪਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ। ਉਨਾਂ ਨੇ ਖੁਲਾਸਾ ਕੀਤਾ ਕਿ ਇੱਥੋਂ ਤੱਕ ਕਿ ਉਨਾਂ ਦੀਆਂ ਦੋ ਪੋਤਰੀਆਂ, ਜਿਨਾਂ ਵਿੱਚੋਂ ਇਕ ਲਾਅ ਦੀ ਵਿਦਿਆਰਥਣ ਹੈ ਅਤੇ ਦੂਜੀ ਆਪਣੀ ਮੰਗਣੀ ਦੀ ਤਿਆਰੀ ਕਰ ਰਹੀ ਹੈ, ਦੇ ਨਾਲ-ਨਾਲ ਅੱਲੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਅਤੇ ਇਨਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਮੈਨੂੰ ਨਹੀਂ ਪਤਾ ਕਿ ਇਹ ਨੋਟਿਸ ਜਾਰੀ ਕਰਨ ਦੇ ਸਮੇਂ ਤੋਂ ਸਿਵਾਏ ਇਸ ਉਪਰ ਕੀ ਕਹਿਣਾ ਹੈ ਕਿਉਂ ਜੋ ਸਮਾਂ ਸ਼ੱਕੀ ਹੈ ਕਿਉਂਕਿ ਉਨਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕਰਵਾਉਣ ਦੇ ਮਾਰੇ ਗਏ ਹੰਭਲੇ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ।’’
ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ‘ਸ਼ਹਿਰੀ ਨਕਸਲਵਾਦੀ’ ਦੇ ਲਾਏ ਦੋਸ਼ਾਂ ਨੂੰ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਦੀ ਸਰਕਾਰ ਉਪਰ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਉਕਸਾਉਣ ਦੇ ਦੋਸ਼ ਵੀ ਰੱਦ ਕੀਤੇ ਹਨ। ਉਨਾਂ ਨੇ ਕਿਸਾਨ ਪ੍ਰਦਰਸ਼ਨਾਂ ਨੂੰ ਕੇਂਦਰ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਪ੍ਰਤੀਕਰਮ ਦੱਸਦਿਆਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਲੱਤ ਮਾਰੀ ਹੈ। ਉਨਾਂ ਕਿਹਾ ਕਿ ਇਹ ਬਿਖੇੜੇ ਕੇਂਦਰ ਸਰਕਾਰ ਨੇ ਖੜੇ ਕੀਤੇ ਹਨ ਜਦਕਿ ਪੰਜਾਬ ਸਿਰਫ ਸ਼ਾਂਤੀ ਚਾਹੁੰਦਾ ਹੈ ਤਾਂ ਕਿ ਸਾਡੀ ਕਿਸਾਨੀ ਅਤੇ ਸਨਅਤੀ ਸਮੇਤ ਸਮੁੱਚੇ ਪੰਜਾਬੀ ਹੋਰ ਪ੍ਰਫੁੱਲਤ ਹੋਣ।
ਕਿਸਾਨਾਂ ਨੂੰ ਆਜ਼ਾਦ ਕਰਨ ਲਈ ਕੇਂਦਰੀ ਖੇਤੀ ਕਾਨੂੰਨ ਲਿਆਉਣ ਬਾਰੇ ਭਾਜਪਾ ਦੇ ਦਾਅਵੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਸਲ ਵਿੱਚ ਆਜ਼ਾਦੀ ਦੇ ਉਲਟ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਚੁੰਗਲ ਵਿੱਚ ਫਸਾਇਆ ਜਾ ਰਿਹਾ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਇਹ ਸਿਰਫ ਪੰਜਾਬ ਦੇ ਕਿਸਾਨਾਂ ਨਾਲ ਹੀ ਨਹੀਂ ਸਗੋਂ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼ ਵਰਗੇ ਹੋਰ ਸੂਬਿਆਂ ਦੇ ਕਿਸਾਨਾਂ ਨਾਲ ਵੀ ਘੋਰ ਬੇਇਨਸਾਫੀ ਹੈ।
ਆਮ ਆਦਮੀ ਪਾਰਟੀ ਦੇ ਧਰਨੇ ਵਿੱਚ ਸ਼ਾਮਲ ਨਾ ਹੋਣ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਇਸ ਦੇ ਦੋਗਲੇਪਣ ’ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਇਸ ਪਾਰਟੀ ਦੇ ਵਿਧਾਇਕ ਮਤੇ ਦੀ ਕਾਪੀ ਅਤੇ ਸੋਧ ਬਿੱਲ ਰਾਜਪਾਲ ਨੂੰ ਸੌਂਪਣ ਲਈ ਉਨਾਂ ਨਾਲ ਕਿਉਂ ਗਏ ਸਨ ਅਤੇ ਇੱਥੋਂ ਤੱਕ ਵਿਧਾਨ ਸਭਾ ਵਿੱਚ ਇਸ ਦੇ ਹੱਕ ਵਿੱਚ ਵੋਟ ਪਾਈ ਸੀ।
——–

Related Articles

LEAVE A REPLY

Please enter your comment!
Please enter your name here

Stay Connected

0FansLike
3,376FollowersFollow
0SubscribersSubscribe
- Advertisement -spot_img

Latest Articles