Thursday , August 6 2020
Breaking News

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਚੰਡੀਗੜ, 2 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਰੋਜ਼ਾਨਾ ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਕਾਰਜਕਾਰੀ ਕਮੇਟੀ ਦੇ ਚੇਅਰਪਰਸਨ ਦੇ ਅਹੁਦਿਆਂ ਤੋਂ ਮੁਕਤ ਕਰਨ ਦੀ ਕੀਤੀ ਗਈ ਬੇਨਤੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਨਾ ਸਿਰਫ ਸੂਬਾ ਸਰਕਾਰ ਦਾ ਇਕ ਮਹੱਤਵਪੂਰਨ ਪ੍ਰਾਜੈਕਟ ਹੈ ਸਗੋਂ ਇਹ ਡਾ. ਹਮਦਰਦ ਦੀ ਨਿਸ਼ਕਾਮ ਸੇਵਾ ਦੀ ਵੀ ਮਿਸਾਲ ਹੈ। ਉਨਾਂ ਨੇ ਇਸ ਮਾਣਮੱਤੇ ਪ੍ਰਾਜੈਕਟ ਨੂੰ ਸਫਲਤਾਪੂਰਵਕ ਨੇਪਰੇ ਚਾੜਣ ਨੂੰ ਯਕੀਨੀ ਬਣਾਉਣ ਲਈ ਡਾ. ਹਮਦਰਦ ਨੂੰ ਇਨਾਂ ਅਹੁਦਿਆਂ ’ਤੇ ਬਣੇ ਰਹਿਣ ਦੀ ਅਪੀਲ ਕੀਤੀ ਹੈ।

ਮੁੱਖ ਸੰਪਾਦਕ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੇ ਦਿਲ ਵਿੱਚ ਡਾ. ਹਮਦਰਦ ਪ੍ਰਤੀ ਹਮੇਸ਼ਾ ਹੀ ਸਤਿਕਾਰ ਹੈ ਜੋ ਉਨਾਂ ਦੀ ਲੰਮੇਰੀ ਨਿੱਜੀ ਸਾਂਝਾ ਅਤੇ ਦੋਸਤੀ ਕਰਕੇ ਨਹੀਂ ਹੀ ਬਲਕਿ ਉਨਾਂ ਦੀ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਦਿ੍ਰੜ ਵਚਨਬੱਧਤਾ ਸਦਕਾ ਵੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਤੁਸੀਂ ਇਸ ਪ੍ਰਾਜੈਕਟ ਦੇ ਆਗਾਜ਼ ਤੋਂ ਲੈ ਕੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਯੋਗ ਅਗਵਾਈ ਦਿੱਤੀ ਹੈ। ਖੁਸ਼ਕਿਸਮਤੀ ਨਾਲ ਅਸੀਂ ਹੁਣ ਇਸ ਇਤਿਹਾਸਕ ਪ੍ਰਾਜੈਕਟ ਦੇ ਸਾਰੇ ਪੜਾਵਾਂ ਨੂੰ ਮੁਕੰਮਲ ਕਰਨ ਦੇ ਨੇੜੇ ਪੁੱਜ ਗਏ ਹਾਂ ਜੋ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਮਹਾਨ ਯੋਗਦਾਨ ਨੂੰ ਮੂਰਤੀਮਾਨ ਕਰਦੀ ਹੈ।’’

ਕੋਵਿਡ ਦੀ ਮਹਾਂਮਾਰੀ ’ਤੇ ਕਾਬੂ ਪਾ ਲੈਣ ਤੋਂ ਬਾਅਦ ਪ੍ਰਾਜੈਕਟ ਦੇ ਆਖਰੀ ਪੜਾਅ ਦਾ ਕੰਮ ਸ਼ੁਰੂ ਕਰਨ ਲਈ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਹੋਰ ਰੁਝੇਵਿਆਂ ਅਤੇ ਇਕ ਵਾਰ ਉਨਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਬਦਕਿਸਮਤੀ ਨਾਲ ਮੀਟਿੰਗ ਨੂੰ ਘੱਟ ਸਮੇਂ ’ਤੇ ਮੁਲਤਵੀ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਆਪਣੇ ਦਫ਼ਤਰ ਨੂੰ ਆਪਸੀ ਸਹੂਲਤ ਮੁਤਾਬਕ ਮੀਟਿੰਗ ਮੁੜ ਤੈਅ ਕਰਨ ਲਈ ਆਖਿਆ ਤਾਂ ਕਿ ਪ੍ਰਾਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।

About admin

Check Also

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫੈਸਲਾ..

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫੈਸਲਾ ਸੰਗਰੂਰ, 6 ਅਗਸਤ: …

Leave a Reply

Your email address will not be published. Required fields are marked *