Subscribe Now

* You will receive the latest news and updates on your favorite celebrities!

Trending News

Blog Post

ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜੀ ਵਿਸਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ
Lifestyle, News

ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜੀ ਵਿਸਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ 

ਚੰਡੀਗੜ, 20 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਲੋਨ (ਜਰਮਨੀ) ਵਿਖੇ ਮੁੱਕੇਬਾਜੀ ਵਿਸਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਮੁੱਕੇਬਾਜ ਸਿਮਰਨਜੀਤ ਕੌਰ ਚਕਰ ਨੂੰ ਮੁਬਾਰਕਬਾਦ ਦਿੱਤੀ।
ਸਿਮਰਨਜੀਤ ਨੂੰ ਪੰਜਾਬ ਦੀ ਮਾਣਮੱਤੀ ਧੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਕੇਬਾਜੀ ਖੇਡ ਦੇ ਇਸ ਵੱਕਾਰੀ ਤੇ ਵੱਡੇ ਮੁਕਾਬਲੇ ਵਿੱਚ ਉਸ ਦੀ ਇਹ ਪ੍ਰਾਪਤੀ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ ਲਈ ਮਾਣ ਵਾਲੀ ਗੱਲ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਹੁਣ ਮਹਿਲਾ ਮੁੱਕੇਬਾਜੀ ਦੇ ਗੜ ਵਜੋਂ ਜਾਣਿਆ ਜਾਣ ਲੱਗਾ ਹੈ ਜਿਸ ਲਈ ਸਿਮਰਨਜੀਤ, ਉਸ ਦੇ ਮਾਪੇ ਅਤੇ ਕੋਚ ਵਧਾਈ ਦੇ ਪਾਤਰ ਹਨ।
ਕਲੋਨ ਵਿਖੇ ਮੁੱਕੇਬਾਜੀ ਵਿਸਵ ਕੱਪ ਵਿੱਚ ਮਹਿਲਾ ਵਰਗ ਦੇ 60 ਕਿਲੋ ਭਾਰ ਵਰਗ ਵਿੱਚ ਸਿਮਰਨਜੀਤ ਨੇ ਫਾਈਨਲ ਵਿੱਚ ਜਰਮਨੀ ਦੀ ਮਾਇਆ ਕਲੇਨਹਾਂਸ ਨੂੰ 4-1 ਨਾਲ ਹਰਾਇਆ। ਇਸ ਤੋਂ ਪਹਿਲਾ ਸੈਮੀ ਫਾਈਨਲ ਵਿੱਚ ਸਿਮਰਨਜੀਤ ਨੇ ਯੂਕਰੇਨ ਦੀ ਮਾਰੀਅੰਨਾ ਬਸਾਨੇਤਸ ਨੂੰ ਵੀ 4-1 ਨਾਲ ਹਰਾਇਆ ਸੀ।
ਜਿਕਰਯੋਗ ਹੈ ਕਿ ਇਸ ਸਾਲ ਮਾਰਚ ਮਹੀਨੇ ਸਿਮਰਨਜੀਤ ਕੌਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਮਰਨਜੀਤ ਅਤੇ ਉਸ ਦੇ ਪਰਿਵਾਰ ਨੂੰ ਨਿੱਜੀ ਤੌਰ ਉਤੇ ਮਿਲ ਕੇ ਵਧਾਈ ਦਿੱਤੀ ਸੀ ਅਤੇ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਤਰਫੋਂ ਸਿਮਰਨਜੀਤ ਕੌਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਸੀ।
ਮੁੱਕੇਬਾਜੀ ਵਿਸਵ ਕੱਪ ਵਿੱਚ ਭਾਰਤੀ ਟੀਮ (ਪੁਰਸ ਤੇ ਮਹਿਲਾ) ਨੇ ਕੁੱਲ 9 ਤਮਗੇ ਜਿੱਤੇ ਹਨ ਜਿਨਾਂ ਵਿੱਚ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗੇ ਸਾਮਲ ਹਨ।
——–

Related posts

Leave a Reply

Required fields are marked *