Breaking News

ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਦੇ ਐਲਾਨ ਨੂੰ ਲੋਕਾਂ ਤੇ ਉਦਯੋਗਾਂ ਦੇ ਫਿਕਰਾਂ ਨੂੰ ਹੱਲ ਕਰਨ ਲਈ ਨਾਕਾਫੀ ਦੱਸਿਆ……

ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਦੇ ਐਲਾਨ ਨੂੰ ਲੋਕਾਂ ਤੇ ਉਦਯੋਗਾਂ ਦੇ ਫਿਕਰਾਂ ਨੂੰ ਹੱਲ ਕਰਨ ਲਈ ਨਾਕਾਫੀ ਦੱਸਿਆ

੍ਹ       ਕੋਵਿਡ-19 ਦੇ ਚੱਲਦਿਆਂ ਆਈ ਆਰਥਿਕ ਮੰਦਵਾੜੇ ਦੇ ਹੱਲ ਲਈ ਵਿਆਪਕ ਪੈਕੇਜ ਜਾਰੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 24 ਮਾਰਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਕੀਤੇ ਐਲਾਨਾਂ ਉਤੇ ਨਿਰਾਸ਼ਾਂ ਜ਼ਾਹਰ ਕਰਦਿਆਂ ਇਨ੍ਹਾਂ ਨੂੰ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਕਾਰਨ ਪੈਦਾ ਹੋਈ ਸਥਿਤੀ ਵਿੱਚ ਲੋਕਾਂ, ਵਪਾਰੀਆਂ ਤੇ ਉਦਯੋਗਾਂ ਦੇ ਫਿਕਰਾਂ ਨੂੰ ਹੱਲ ਕਰਨ ਲਈ ਨਾਕਾਫੀ ਦੱਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਵੱਲੋਂ ਕੀਤੇ ਐਲਾਨ ਮੌਜੂਦਾ ਸਮੇਂ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਕਾਫੀ ਨਹੀਂ ਹਨ। ਉਨ੍ਹਾਂ ਇਸ ਔਖੀ ਘੜੀ ਵਿੱਚ ਗਰੀਬਾਂ, ਲੋੜਵੰਦਾਂ ਦੀ ਮੱਦਦ ਕਰਨ ਅਤੇ ਅਰਥ ਵਿਵਸਥਾ ਦੇ ਸਾਰੇ ਖੇਤਰਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਵਿਆਪਕ ਪੈਕੇਜ ਜਾਰੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਕੇਂਦਰ ਬਿਨਾਂ ਕਿਸੇ ਦੇਰੀ ਤੋਂ ਵਿਸਥਾਰ ਵਿੱਚ ਆਰਥਿਕ ਪੈਕੇਜ ਲੈ ਕੇ ਆਵੇ। ਉਨ੍ਹਾਂ ਵਿੱਤ ਮੰਤਰੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ (ਵਿੱਤ ਮੰਤਰੀ) ਪ੍ਰਧਾਨ ਮੰਤਰੀ ਵੱਲੋਂ ਅਜਿਹੇ ਕੋਈ ਪੈਕੇਜ ਸਬੰਧੀ ਐਲਾਨੀ ਟਾਸਕ ਫੋਰਸ ਦੇ ਵੇਰਵੇ ਨੂੰ ਲੈ ਕੇ ਆਉਣ ਵਿੱਚ ਵੀ ਨਾਕਾਮ ਰਹੇ।

ਉਨ੍ਹਾਂ ਕਿਹਾ ਕਿ ਟਾਸਕ ਫੋਰਸ ਦੀ ਰਚਨਾ ਲਈ ਹੁਣ ਤੱਕ ਸੂਬਿਆਂ ਤੋਂ ਕੋਈ ਸੁਝਾਅ ਨਹੀਂ ਲਿਆ ਗਿਆ ਅਤੇ ਨਾ ਹੀ ਕੋਈ ਵੇਰਵੇ ਸਾਂਝੇ ਕੀਤੇ ਗਏ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪ੍ਰਤੀਨਿਧੀ ਹੋਵੇਗਾ ਅਤੇ ਇਸ ਅਣਕਿਆਸੇ ਸੰਕਟ ਦੀ ਸਥਿਤੀ ਵਿੱਚੋਂ ਉਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮੰਗ ‘ਤੇ ਪੰਜਾਬ ਨੇ ਪਹਿਲਾ ਹੀ ਪ੍ਰਧਾਨ ਮੰਤਰੀ ਤੇ ਕੇਂਦਰੀ ਵਿੱਤ ਮੰਤਰੀ ਨੂੰ ਲੋੜੀਂਦੇ ਸੁਝਾਅ ਭੇਜੇ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਨ੍ਹਾਂ ਸੁਝਾਵਾਂ ਦਾ ਨੋਟਿਸ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਸੀ ਕਿ ਟੈਕਸ ਰਿਟਰਨ ਭਰਨ ਦੀ ਤਰੀਕ ਮਹਿਜ਼ ਮੁਲਤਵੀ ਕਰਨ ਤੋਂ ਵੱਧ ਹੋਰ ਕੁਝ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਥੋਂ ਤੱਕ ਨਿਰਧਾਰਤ ਮਿਤੀ ਵੀ ਨਹੀਂ ਬਦਲੀ ਗਈ ਜਦੋਂ ਕਿ ਸੱਚਾਈ ਇਹ ਹੈ ਕਿ ਬਹੁਤੇ ਸੂਬੇ ਕਰਫਿਊ/ਲੌਕਡਾਊਨ ਅਧੀਨ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਕਰਜ਼ੇ ਦੀ ਮੁੜ ਅਦਾਇਗੀਆਂ ਦੀ ਈ.ਐਮ.ਆਈਜ਼ ਅਤੇ ਡਿਫਾਲਟ ਬਾਰੇ ਵੀ ਕੋਈ ਜ਼ਿਕਰ ਕਰਨ ਵਿੱਚ ਨਾਕਾਮ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਖਾਸ ਕਰ ਗੈਰ ਸੰਗਠਿਤ ਮਜ਼ਦੂਰਾਂ ਦੀ ਦੁਰਦਸ਼ਾ ਵੱਲ ਕੋਈ ਉਚੇਚਾ ਧਿਆਨ ਨਹੀਂ ਦਿੱਤਾ ਗਿਆ ਜਿਨ੍ਹਾਂ ਬਾਰੇ ਸਾਰੇ ਸੂਬੇ ਚਿੰਤਾ ਜ਼ਾਹਰ ਕਰਦੇ ਹੋਏ ਦਬਾਅ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ (ਪੀ.ਐਡ.ਐਸ.) ਕੋਟੇ ਨੂੰ ਦੁੱਗਣਾ ਕਰਨਾ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਦੋ ਮਹੀਨੇ ਦਾ ਰਾਸ਼ਨ ਮੁਫਤ ਮਹੱਈਆ ਕਰਨਾ ਸਭ ਤੋਂ ਵੱਡੀ ਲੋੜ ਹੈ ਜਿਸ ਦੀ ਪੰਜਾਬ ਸਰਕਾਰ ਪਹਿਲਾਂ ਹੀ ਮੰਗ ਕਰ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਨੇ ਕੇਂਦਰ ਤੋਂ ਸੈਰ ਸਪਾਟਾ ਤੇ ਪ੍ਰਾਹੁਣਚਾਰੀ ਖੇਤਰ ਦੇ ਹਿੱਸੇਦਾਰਾਂ ਜਿਨ੍ਹਾਂ ਵਿੱਚ ਟੈਕਸੀ ਡਰਾਈਵਰ, ਫਰੀਲਾਂਸ ਟੂਰ ਗਾਈਡ, ਗੈਰ ਪੰਜੀਕ੍ਰਿਤ ਟੂਰ ਆਪ੍ਰੇਟਰ, ਢਾਬੇ ਵਾਲੇ, ਰੈਸਟੋਰੈਂਟ, ਰੇਹੜੀ ਵਾਲੇ ਸ਼ਾਮਲ ਹਨ, ਲਈ ਯਕਮੁਸ਼ਤ ਸਹਾਇਤਾ ਦਾ ਐਲਾਨ ਕਰਨ ਦੀ ਮੰਗ ਵੀ ਕੀਤੀ ਸੀ ਜਿਨ੍ਹਾਂ ਦਾ ਕੰਮਕਾਜ ਮੌਜੂਦਾ ਸਥਿਤੀ ਵਿੱਚ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ …

Leave a Reply

Your email address will not be published. Required fields are marked *