24.4 C
New York
Saturday, August 13, 2022

Buy now

spot_img

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼
ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ’ਤੇ ਕੇਂਦਰ ਉਪਰ ਤਿੱਖਾ ਹਮਲਾ, ਰਾਜਪਾਲ ਦੀ ਭੂਮਿਕਾ ਉਤੇ ਵੀ ਚੁੱਕੇ ਸਵਾਲ
ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਮੁੜ ਭਾਜਪਾ ਨਾਲ ਸਾਂਝ ਪਾਉਣਗੇ-ਮੁੱਖ ਮੰਤਰੀ ਨੇ ਕੀਤੀ ਪੇਸ਼ੀਨਗੋਈ
ਨਵੀਂ ਦਿੱਲੀ, 4 ਨਵੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਇਸ ਮੌਕੇ ਉਨਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ ’ਤੇ ਵੀ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਜਿਨਾਂ ਨੇ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸੂਬਾਈ ਸੋਧ ਬਿੱਲ ਉਨਾਂ ਨੂੰ ਪੇਸ਼ ਕਰਨ ਦੇ ਕਈ ਹਫ਼ਤਿਆਂ ਬਾਅਦ ਵੀ ਅੱਗੇ ਰਾਸ਼ਟਰਪਤੀ ਨੂੰ ਨਹੀਂ ਭੇਜੇ।
ਮੁੱਖ ਮੰਤਰੀ ਨੇ ਕਿਹਾ,‘‘ਰਾਜਪਾਲ ਦੀ ਇਸ ਵਿੱਚ ਨਿਭਾਉਣ ਨਾਲੀ ਕੋਈ ਭੂਮਿਕਾ ਨਹੀਂ ਹੈ, ਉਨਾਂ ਨੂੰ ਹੁਣ ਤੱਕ ਇਹ ਬਿੱਲ ਰਾਸ਼ਟਰਪਤੀ ਨੂੰ ਭੇਜ ਦੇਣੇ ਚਾਹੀਦੇ ਸਨ ਅਤੇ ਅਜਿਹੇ ਮਸਲਿਆਂ ਵਿੱਚ ਉਹ ਤਾਂ ਮਹਿਜ਼ ਪੋਸਟ-ਬੌਕਸ ਹੀ ਹਨ ਤਾਂ ਉਨਾਂ ਨੇ ਅਜੇ ਤੱਕ ਬਿੱਲ ਅੱਗੇ ਕਿਉਂ ਨਹੀਂ ਭੇਜੇ?’’ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਉਨਾਂ ਦੀ ਸਰਕਾਰ ਵੱਲੋਂ ਇਕ ਸਾਲ ਪਹਿਲਾਂ ਸੌਂਪੇ ਗਏ ਇਕ ਹੋਰ ਬਿੱਲ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ ਡਿਸਕੁਆਲੀਫਿਕੇਸ਼ਨ) ਨੂੰ ਅਜੇ ਵੀ ਰੋਕੀ ਬੈਠੇ ਹਨ।
ਰਾਜਘਾਟ ਵਿਖੇ ਰਾਸ਼ਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਵੱਲੋਂ ਉਨਾਂ ਅਤੇ ਪੰਜਾਬ ਦੇ ਵਿਧਾਇਕਾਂ ਨੂੰ ਮਿਲਣ ਲਈ ਸਮਾਂ ਦੇਣ ਤੋਂ ਇਨਕਾਰ ਕਰਨ ’ਤੇ ਅਫਸੋਸ ਜ਼ਾਹਰ ਕੀਤਾ ਜਿਨਾਂ ਨੇ ਸੂਬੇ ਨਾਲ ਜੁੜੇ ਗੰਭੀਰ ਮਸਲਿਆਂ ਨੂੰ ਉਨਾਂ ਦੇ ਧਿਆਨ ਵਿੱਚ ਲਿਆਉਣਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਉਹ ਰਾਸ਼ਟਰ ਦੇ ਮੁਖੀ ਹਨ ਅਤੇ ਅਸੀਂ ਪੰਜਾਬ ਵਿੱਚ ਮੌਜੂਦਾ ਸਥਿਤੀ ਬਾਰੇ ਉਨਾਂ ਨੂੰ ਦੱਸਣਾ ਚਾਹੰੁਦੇ ਸਨ। ਉਨਾਂ ਨੂੰ ਉਮੀਦ ਸੀ ਕਿ ਰਾਸ਼ਟਰਪਤੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ।’’
ਰਾਜਘਾਟ ਵਿਖੇ ਜਾਣ ਲਈ ਮੁੱਖ ਮੰਤਰੀ ਨਾਲ ਸਿਰਫ ਪੰਜਾਬ ਦੇ ਕਾਂਗਰਸ ਦੇ ਸੰਸਦ ਮੈਂਬਰ ਹੀ ਹਾਜ਼ਰ ਸਨ ਕਿਉਂ ਜੋ ਦਿੱਲੀ ਪੁਲੀਸ ਨੇ ਸਿਰਫ ਉਨਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਸੀ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਮਤਰੇਈ ਮਾਂ ਨਾਲ ਵਤੀਰਾ ਪੂਰੀ ਤਰਾਂ ਗਲਤ ਹੈ। ਉਨਾਂ ਕਿਹਾ ਕਿ ਸੂਬੇ ਨੂੰ ਮਾਰਚ ਮਹੀਨੇ ਤੋਂ ਜੀ.ਐਸ.ਟੀ. ਦੀ ਅਦਾਇਗੀ ਨਹੀਂ ਕੀਤੀ ਗਈ ਅਤੇ ਸੰਵਿਧਾਨਕ ਗਾਰੰਟੀ ਦਾ 10,000 ਕਰੋੜ ਰੁਪਏ ਅਜੇ ਵੀ ਬਕਾਇਆ ਹੈ। ਉਨਾਂ ਕਿਹਾ ਕਿ ਕੇਂਦਰ ਵੱਲੋਂ ਆਫਤ ਰਾਹਤ ਫੰਡ ਵੀ ਬੰਦ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ,‘‘ਸਾਡੇ ਕੋਲ ਪੈਸਾ ਨਹੀਂ ਹੈ, ਸਾਡੇ ਕੋਲ ਭੰਡਾਰ ਮੁੱਕ ਗਏ ਹਨ।’’ ਉਨਾਂ ਕਿਹਾ,‘‘ਅਸੀਂ ਇਸ ਸਥਿਤੀ ਵਿੱਚ ਕਿਵੇਂ ਬਚ ਸਕਦੇ ਹਨ?’’
ਮੁੱਖ ਮੰਤਰੀ ਨੇ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਇਕ ਵਾਰ ਉਨਾਂ ਨੇ ਡਾ. ਮਨਮੋਹਨ ਸਿੰਘ ਜੀ ਨੂੰ ਪੁੱਛਿਆ ਸੀ ਕਿ ਉਹ ਪੰਜਾਬ ਵਿੱਚ ਅਕਾਲੀਆਂ ਨੂੰ ਵੱਧ ਤਵੱਜੋਂ ਕਿਉਂ ਦਿੰਦੇ ਹਨ ਤਾਂ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ ਸੀ ਕਿ ਕੇਂਦਰ ਸਰਕਾਰ ਦੇ ਮੁਖੀ ਹੋਣ ਦੇ ਨਾਤੇ ਉਹ ਸਾਰਿਆਂ ਨਾਲ ਇਕੋ ਜਿਹਾ ਰਵੱਈਆ ਅਪਣਾਉਂਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਉਮੀਦ ਸੀ ਕਿ ਮੌਜੂਦਾ ਕੇਂਦਰ ਸਰਕਾਰ ਵੀ ਸੂਬਾ ਸਰਕਾਰ ਪ੍ਰਤੀ ਇਹੀ ਪਹੁੰਚ ਅਪਣਾਉਂਦੀ।
ਭਾਵੇਂ ਉਨਾਂ ਨੇ ਖੇਤੀ ਬਿੱਲਾਂ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਵਿੱਚ ਢਿੱਲ ਦੇਣ ਦੇ ਬਾਵਜੂਦ ਰੇਲਵੇ ਦੁਆਰਾ ਇਨਾਂ ਗੱਡੀਆਂ ਦੀ ਸੇਵਾ ਬਹਾਲ ਨਾ ਕਰਨ ਬਾਰੇ ਸੂਬੇ ਦੀਆਂ ਚਿੰਤਾਵਾਂ ਉਠਾਉਣ ਲਈ ਅਜੇ ਤੱਕ ਪ੍ਰਧਾਨ ਮੰਤਰੀ ਪਾਸੋਂ ਸਮਾਂ ਨਹੀਂ ਮੰਗਿਆ ਅਤੇ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਪਾਸੋਂ ਮਿਲਣ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਖੁਦ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕੀਤੀ ਜਿਨਾਂ ਨੇ ਮਾਲ ਗੱਡੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ ਲਈ ਆਖਿਆ ਸੀ। ਉਨਾਂ ਕਿਹਾ ਕਿ ਆਖਰਕਾਰ ਇਸ ਦੀ ਵੀ ਲੋੜ ਨਹੀਂ ਰਹੀ ਕਿਉਂਕਿ ਕਿਸਾਨਾਂ ਨੇ ਦੋ ਪ੍ਰਾਈਵੇਟ ਪਲਾਂਟਾਂ, ਜਿੱਥੇ ਉਨਾਂ ਨੇ ਕੋਲਾ ਭੇਜਣ ਲਈ ਅਜੇ ਵੀ ਨਾਕਾਬੰਦੀ ਕੀਤੀ ਹੋਈ ਹੈ, ਨੂੰ ਛੱਡ ਕੇ ਬਾਕੀ ਸਾਰੀਆਂ ਗੱਡੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਉਨਾਂ ਕਿਹਾ,‘‘ਦੂਜੇ ਰੈਲ ਟਰੈਕਾਂ ’ਤੇ ਮਾਲ ਗੱਡੀਆਂ ਚਲਾਉਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਸਕਦੀ?’’
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਪਣੇ ਸਿਆਸੀ ਹਿੱਤਾਂ ਲਈ ਕੇਂਦਰੀ ਕਾਨੂੰਨਾਂ ’ਤੇ ਪਾਖੰਡਬਾਜ਼ੀ ਕਰ ਰਹੇ ਹਨ। ਉਨਾਂ ਨੇ ਪੇਸ਼ੀਨਗੋਈ ਕੀਤੀ ਕਿ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਮੁੜ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਪਾ ਲੈਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਆਪਣੇ ਮਿਸ਼ਨ ਦੀ ਸ਼ੁਰੂਆਤ ਰਾਜਘਾਟ ਤੋਂ ਕਰਨ ਦਾ ਰਸਤਾ ਇਸ ਕਰਕੇ ਚੁਣਿਆ ਹੈ ਕਿਉਂਕਿ ਮਹਾਤਮਾ ਗਾਂਧੀ ਨੇ ਲੱਖਾਂ ਕਿਸਾਨਾਂ ਨਾਲ ਭਾਰਤ ਦੀ ਪਛਾਣ ਕੀਤੀ ਸੀ। ਉਨਾਂ ਨੇ ਸਪੱਸ਼ਟ ਕੀਤਾ ਕਿ ਅੱਜ ਦਾ ਪ੍ਰੋਗਰਾਮ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਵੱਲੋਂ ‘ਮੋਰਚਾਬੰਦੀ’ ਨਹੀਂ ਹੈ ਸਗੋਂ ਸੂਬੇ ਨੂੰ ਦਰਪੇਸ਼ ਸੰਕਟ ਭਾਰਤ ਦੇ ਲੋਕਾਂ ਦੇ ਧਿਆਨ ਵਿੱਚ ਲਿਆਉਣ ਦਾ ਯਤਨ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਬਾਅਦ ਵਿੱਚ ਜੰਤਰ ਮੰਤਰ ਤੋਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਕ੍ਰਮਵਾਰ (ਰਿਲੇਅ) ਧਰਨਾ ਸ਼ੁਰੂ ਕੀਤਾ ਜਿਸ ਵਿੱਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ-ਨਾਲ ਪੰਜਾਬੀ ਏਕਤਾ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਅਤੇ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੀ ਸ਼ਾਮਲ ਹੋਏ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ’ਤੇ ਧਰਨੇ ਵਿੱਚ ਸ਼ਾਮਲ ਨਾ ਹੋਣ ਦਾ ਦਬਾਅ ਸੀ ਕਿਉਂਕਿ ਦਿੱਲੀ ਵਿੱਚ ਉਨਾਂ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੋਧ ਬਿੱਲ ਪਾਸ ਨਹੀਂ ਕੀਤੇ ਗਏ।
—————

Related Articles

LEAVE A REPLY

Please enter your comment!
Please enter your name here

Stay Connected

0FansLike
3,434FollowersFollow
0SubscribersSubscribe
- Advertisement -spot_img

Latest Articles