Saturday , July 4 2020
Breaking News

ਕੈਪਟਨ ਅਮਰਿੰਦਰ ਸਿੰਘ ਵੱਲੋਂ ਗਲਵਾਨ ਵਾਦੀ ਵਿੱਚ ਹੋਈ ਝੜਪ ’ਚ ਸ਼ਹੀਦ ਹੋਏ ਚਾਰ ਪੰਜਾਬੀ ਫੌਜੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗਲਵਾਨ ਵਾਦੀ ਵਿੱਚ ਹੋਈ ਝੜਪ ’ਚ ਸ਼ਹੀਦ ਹੋਏ ਚਾਰ ਪੰਜਾਬੀ ਫੌਜੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ
ਸ਼ਹੀਦ ਸੈਨਿਕਾਂ ਦੇ ਅਗਲੇ ਵਾਰਸ ਨੂੰ ਨੌਕਰੀ ਅਤੇ ਮੁਆਵਜ਼ੇ ਦਾ ਐਲਾਨ
ਚੰਡੀਗੜ, 17 ਜੂਨ
ਗਲਵਾਨ ਵਾਦੀ ਵਿੱਚ ਹੋਏ ਟਕਰਾਅ ’ਚ ਸ਼ਹੀਦ ਹੋਏ ਚਾਰ ਪੰਜਾਬੀ ਸੈਨਿਕਾਂ ਦੇ ਪਰਿਵਾਰਾਂ ਨਾਲ ਦਿਲੀ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹੀਦਾਂ ਦੇ ਅਗਲੇ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਲਦਾਖ ਦੀ ਗਲਵਾਨ ਵਾਦੀ ਵਿੱਚ ਵਾਪਰੇ ਹਿੰਸਕ ਟਕਰਾਅ ’ਤੇ ਦੁੱਖ ਜ਼ਾਹਰ ਕੀਤਾ ਜਿਸ ਵਿੱਚ ਇਨਾਂ ਚਾਰ ਬਹਾਦਰ ਸੈਨਿਕਾਂ ਦੀ ਜਾਨ ਚਲੀ ਗਈ। ਉਨਾਂ ਕਿਹਾ ਕਿ ਮੁਲਕ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।
ਚੀਨ ਨਾਲ ਅਸਲ ਕੰਟਰੋਲ ਰੇਖਾ ਨੇੜੇ ਵਾਪਰੀਆਂ ਹਿੰਸਕ ਝੜਪਾਂ ਵਿੱਚ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਦੇ ਪਰਿਵਾਰਾਂ ਨੂੰ ਹੋਏ ਨੁਕਸਾਨ ਦੀ ਥਾਹ ਨਹੀਂ ਪਾਈ ਜਾ ਸਕਦੀ ਅਤੇ ਨਾ ਹੀ ਭੌਤਿਕ ਚੀਜ਼ਾਂ ਨਾਲ ਇਸ ਦੀ ਭਰਪਾਈ ਕੀਤੀ ਜਾ ਸਕਦੀ ਪਰ ਮੁਆਵਜ਼ਾ ਅਤੇ ਨੌਕਰੀਆਂ ਉਨਾਂ ਦੀਆਂ ਕੁਝ ਦੁੱਖ ਤਕਲੀਫਾਂ ਘਟਾਉਣ ਵਿੱਚ ਸਹਾਈ ਹੋਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਸ਼ਹੀਦਾਂ ਦਾ ਅੰਤਮ ਸੰਸਕਾਰ ਉਨਾਂ ਦੇ ਜੱਦੀ ਪਿੰਡਾਂ ਵਿੱਚ ਕੀਤਾ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨਗੇ। ਉਨਾਂ ਨੇ ਸਬੰਧਤ ਜ਼ਿਲਿਆਂ ਦੇ ਪ੍ਰਸ਼ਾਸਨ ਨੂੰ ਵੀ ਸ਼ਹੀਦ ਸੈਨਿਕਾਂ ਦੀਆਂ ਦੇਹਾਂ ਪੂਰਨ ਸਤਿਕਾਰ ਨਾਲ ਪ੍ਰਾਪਤ ਕਰਨ ਲਈ ਸਾਰੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਾਰਾਂ ਸ਼ਹੀਦਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਇਬ ਸੂਬੇਦਾਰ ਮਨਦੀਪ ਸਿੰਘ ਅਤੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਵਿਆਹੇ ਹੋਣ ਕਰਕੇ ਸਰਕਾਰ ਦੀ ਨੀਤੀ ਮੁਤਾਬਕ 12-12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮਨਦੀਪ ਸਿੰਘ ਪਟਿਆਲਾ ਜ਼ਿਲੇ ਦੇ ਪਿੰਡ ਸੀਲ ਦਾ ਵਾਸੀ ਸੀ ਜਦਕਿ ਸਤਨਾਮ ਸਿੰਘ ਗੁਰਦਾਸਪੁਰ ਜ਼ਿਲੇ ਦੇ ਪਿੰਡ ਭੋਜਰਾਜ ਨਾਲ ਸਬੰਧਤ ਸੀ।
ਇਸੇ ਤਰਾਂ ਦੋ ਅਣਵਿਆਹੇ ਸ਼ਹੀਦਾਂ ਵਿੱਚ ਮਾਨਸਾ ਜ਼ਿਲੇ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇ ਵਾਲਾ ਡੋਗਰਾ ਦੇ ਸਿਪਾਹੀ ਗੁਰਜੇਤ ਸਿੰਘ ਅਤੇ ਸੰਗਰੂਰ ਜ਼ਿਲੇ ਦੇ ਪਿੰਡ ਤੋਲੇਵਾਲ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ (ਐਕਸਗ੍ਰੇਸ਼ੀਆ ਵਜੋਂ 5 ਲੱਖ ਰੁਪਏ ਅਤੇ ਜ਼ਮੀਨ ਦੇ ਇਵਜ਼ ਵਿੱਚ 5 ਲੱਖ ਰੁਪਏ) ਦਿੱਤੇ ਜਾਣਗੇ। ਸਿਪਾਹੀ ਗੁਰਬਿੰਦਰ ਸਿੰਘ 3 ਪੰਜਾਬ ਰੈਜੀਮੈਂਟ ਨਾਲ ਸਬੰਧਤ ਸਨ।
————-

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ …

Leave a Reply

Your email address will not be published. Required fields are marked *