Friday , July 10 2020
Breaking News

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਨਿਰਮਾਤਾਵਾਂ ਨੂੰ ਪੀ.ਪੀ.ਈ. ਕਿੱਟਾਂ ਦਾ ਵਾਧੂ ਸਟਾਕ ਬਰਾਮਦ ਕਰਨ ਦੀ ਇਜਾਜ਼ਤ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਨਿਰਮਾਤਾਵਾਂ ਨੂੰ ਪੀ.ਪੀ.ਈ. ਕਿੱਟਾਂ ਦਾ ਵਾਧੂ ਸਟਾਕ ਬਰਾਮਦ ਕਰਨ ਦੀ ਇਜਾਜ਼ਤ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ
ਚੰਡੀਗੜ, 18 ਜੂਨ
ਨਿੱਜੀ ਸੁਰੱਖਿਆ ਉਪਕਰਨ (ਪੀ.ਪੀ.ਈ.) ਬਣਾਉਣ ਲਈ ਪੰਜਾਬ ਦੇ 128 ਯੂਨਿਟਾਂ ਨੂੰ ਪ੍ਰਵਾਨਗੀ ਦੇਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਵਾਧੂ ਕਿੱਟਾਂ ਬਰਾਮਦ ਕਰਨ ਦੀ ਪ੍ਰਵਾਨਗੀ ਮੰਗੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਦੇ ਮੱਦੇਨਜ਼ਰ ਇਨਾਂ ਨਿਰਮਾਤਾਵਾਂ ਨੇ ਕੰਮ ਸ਼ੁਰੂ ਕੀਤਾ ਸੀ ਤਾਂ ਕਿ ਮਹਾਂਮਾਰੀ ਵਿਰੁੱਧ ਮੂਹਰਲੀਆਂ ਸਫਾਂ ਵਿੱਚ ਲੜਾਈ ਲੜਨ ਨਾਲੇ ਯੋਧਿਆਂ ਲਈ ਲੋੜੀਂਦੇ ਇਹ ਉਪਕਰਨ ਤਿਆਰ ਕਰਨ ਵਿੱਚ ਪੰਜਾਬ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਨਾਂ ਕਿਹਾ ਕਿ ਪੂਰੇ ਸਰੀਰ ਨੂੰ ਕਵਰ ਕਰਨ ਵਾਲੀਆਂ ਪੀ.ਪੀ.ਈ. ਕਿੱਟਾਂ ਨੂੰ ਬਰਾਮਦ ਕਰਨ ਨਾਲ ਤੁਹਾਡੀ ਅਗਵਾਈ ਵਿੱਚ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਆਤਮ ਨਿਰਭਰ ਭਾਰਤ ਅਭਿਆਨ ਨੂੰ ਵੀ ਹੁਲਾਰਾ ਮਿਲੇਗਾ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਵਾਸਤੇ ਇਜਾਜ਼ਤ ਦੇਣ ਦੀ ਅਪੀਲ ਕੀਤੀ।
ਐਸ.ਆਈ.ਟੀ.ਆਰ.ਏ./ਡੀ.ਆਰ.ਡੀ.ਓ. ਪਾਸੋਂ ਸਰਟੀਫਿਕੇਟ ਹਾਸਲ ਕਰਨ ਉਪਰੰਤ ਇਨਾਂ ਨਿਰਮਾਣ ਯੂਨਿਟਾਂ ਵੱਲੋਂ ਨਿਰਮਿਤ ਉਤਪਾਦਾਂ ਦੇ ਉਤਪਾਦਨ ਅਤੇ ਗੁਣਵੱਤਾ ਦੀ ਵਾਧੂ ਸਮਰੱਥਾ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਵੇਲੇ ਘਰੇਲੂ ਪੱਧਰ ’ਤੇ ਪੀ.ਪੀ.ਈ. ਕਿੱਟਾਂ ਦੀ ਬਹੁਤ ਮੰਗ ਨਹੀਂ ਹੈ। ਉਨਾਂ ਦੱਸਿਆ ਕਿ ਇਨਾਂ ਨਿਰਮਾਤਾਵਾਂ ਨੂੰ ਐਚ.ਐਲ.ਐਲ. ਪਾਸੋਂ ਆਰਡਰ ਲੈਣ ਵਿੱਚ ਦਿੱਕਤ ਪੇਸ਼ ਆ ਰਹੀ ਹੈ। ਉਨਾਂ ਕਿਹਾ ਕਿ 128 ਮਨਜ਼ੂਰਸ਼ੁਦਾ ਨਿਰਮਾਤਾਵਾਂ ਵਿੱਚੋਂ 18 ਯੂਨਿਟਾਂ ਨੂੰ ਹੀ ਭਾਰਤ ਸਰਕਾਰ ਪਾਸੋਂ ਆਰਡਰ ਮਿਲੇ ਹਨ।
ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ 21 ਮਈ, 2020 ਨੂੰ ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਆਪੋ-ਆਪਣੇ ਸਿਹਤ ਵਿਭਾਗਾਂ ਨੂੰ ਐਚ.ਐਲ.ਐਲ. ਰੇਟਾਂ ’ਤੇ ਪੰਜਾਬ ਦੇ ਨਿਰਮਾਤਾਵਾਂ ਵੱਲੋਂ ਤਿਆਰ ਕੀਤੀਆਂ ਪੂਰੇ ਸਰੀਰ ਨੂੰ ਕਵਰ ਕਰਨ ਵਾਲੀਆਂ ਪੀ.ਪੀ.ਈ. ਕਿੱਟਾਂ ਦੇ ਆਰਡਰ ਦੇਣ ਦੀਆਂ ਹਦਾਇਤਾਂ ਜਾਰੀ ਕਰਨ ਲਈ ਆਖਿਆ ਸੀ। ਉਨਾਂ ਅੱਗੇ ਦੱਸਿਆ ਕਿ ਸਿਹਤ ਮੰਤਰੀ ਨੇ ਕੇਂਦਰੀ ਵਣਜ ਤੇ ਉਦਯੋਗ ਮੰਤਰੀਆਂ ਨੂੰ 25 ਮਈ, 2020 ਨੂੰ ਲਿਖੇ ਅਰਧ ਸਰਕਾਰੀ ਪੱਤਰ ਵਿੱਚ ਮੁਲਕ ਤੋਂ ਇਨਾਂ ਉਪਕਰਨਾਂ ਦੀ ਬਰਾਮਦ ਕਰਨ ਦੀ ਆਗਿਆ ਦੇਣ ਦੀ ਅਪੀਲ ਕੀਤੀ ਸੀ।
ਦੱਸਣਯੋਗ ਹੈ ਕਿ 128 ਮਨਜ਼ੂਰਸ਼ੁਦਾ ਨਿਰਮਾਣ ਯੂਨਿਟਾਂ ਦੀ ਮੌਜੂਦਾ ਸਮੇਂ ਇਕ ਦਿਨ ਵਿੱਚ 5,21,050 ਪੀ.ਪੀ.ਈ. ਕਿੱਟਾਂ ਬਣਾਉਣ ਦਾ ਸਮਰਥਾ ਹੈ। ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਮੁਤਾਬਕ ਨਿਰਮਾਤਾਵਾਂ ਕੋਲ ਕੁੱਲ ਸਮਰਥਾ ਵਧਾਉਣ ਦੀ ਯੋਗਤਾ ਤੋਂ ਇਲਾਵਾ ਬਰਾਮਦ ਦੀ ਸਮਰਥਾ ਵਿੱਚ ਵੀ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਬਰਾਮਦ ਦੀ ਇਜਾਜ਼ਤ ਦੇਣ ਨਾਲ ਨਾ ਸਿਰਫ ਸੂਬੇ ਦੇ ਉਦਯੋਗ ਦੀ ਪੁਨਰ ਸੁਰਜੀਤੀ ਵਿੱਚ ਸਹਾਇਤਾ ਮਿਲੇਗਾ ਸਗੋਂ ਕੋਵਿਡ ਮਹਾਂਮਾਰੀ ਵਿਰੁੱਧ ਆਲਮੀ ਜੰਗ ਨੂੰ ਵੀ ਸਮਰਥਨ ਮਿਲੇਗਾ।

About admin

Check Also

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਦਾ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ : ਆਸ਼ੂ

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ …

Leave a Reply

Your email address will not be published. Required fields are marked *