4.5 C
New York
Sunday, January 29, 2023

Buy now

spot_img

ਕੋਰੋਨਾ ਵਾਇਰਸ ਤੋਂ ਕਿਸਾਨਾਂ ਦੀ ਸੁਰੱਖਿਆ ਲਈ ਜਲੰਧਰ ਦੀਆਂ ਮੰਡੀਆਂ ਵਿੱਚ ਨਿਯਮਿਤ ਤੌਰ ‘ਤੇ ਕੀਤਾ ਜਾ ਰਿਹੈ ਰੋਗਾਣੂ ਮੁਕਤ ਘੋਲ ਦਾ ਛਿੜਕਾਅ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਜਲੰਧਰ
-ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੇ 137 ਖਰੀਦ ਕੇਂਦਰਾਂ ਲਈ 3200 ਲਿਟਰ ਸੋਡੀਅਮ ਕਲੋਰਾਈਟ ਅਤੇ 500 ਲਿਟਰ ਹੈਂਡ ਸੈਨੇਟਾਈਜ਼ਰ ਦਾ ਕੀਤਾ ਗਿਆ ਪ੍ਰਬੰਧ
-ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਹੁਣ ਤੱਕ ਜਾਰੀ ਕੀਤੇ ਗਏ ਨੇ 30887 ਪਾਸ
ਜਲੰਧਰ, 19 ਅਪ੍ਰੈਲ
ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜਿਥੇ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਜਲੰਧਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ਵਿੱਚ ਸੁਚੱਜੇ ਖਰੀਦ ਪ੍ਰਬੰਧ ਕੀਤੇ ਗਏ ਹਨ, ਉਥੇ ਕੋਵਿਡ-19 ਦੇ ਮੱਦੇਨਜ਼ਰ ਵਿਸ਼ੇਸ਼ ਬੰਦੋਬਸਤ ਯਕੀਨੀ ਬਣਾਏ ਗਏ ਹਨ ਤਾਂ ਜੋ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।
ਮੰਡੀਆਂ ਨੂੰ ਰੋਗਾਣੂ ਮੁਕਤ ਬਣਾਉਣ ਲਈ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੇ 137 ਖਰੀਦ ਕੇਂਦਰਾਂ, ਜਿਨ੍ਹਾਂ ਵਿੱਚ 78 ਪੱਕੀਆਂ ਮੰਡੀਆਂ ਅਤੇ 59 ਆਰਜ਼ੀ ਖਰੀਦ ਕੇਂਦਰ ਸ਼ਾਮਲ ਹਨ, ਲਈ 3200 ਲਿਟਰ ਸੋਡੀਅਮ ਕਲੋਰਾਈਟ ਸਪਰੇਅ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰਨਾਂ ਨੂੰ ਇਸ ਲਾਗ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਕਿਸਾਨਾਂ ਸਮੇਤ ਖਰੀਦ ਕੇਂਦਰਾਂ ਵਿੱਚ ਆਉਣ ਵਾਲੇ ਹੋਰ ਲੋਕਾਂ ਦੀ ਵਾਇਰਸ ਤੋਂ ਸੁਰੱਖਿਆ ਲਈ ਸਮੁੱਚੇ ਖਰੀਦ ਕੇਂਦਰਾਂ ਵਿੱਚ 500 ਲਿਟਰ ਹੈਂਡ ਸੈਨੇਟਾਈਜ਼ਰ ਦੇ ਪ੍ਰਬੰਧ ਤੋਂ ਇਲਾਵਾ ਖਰੀਦ ਕੇਂਦਰਾਂ ਵਿੱਚ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ ।

ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਆਪਣੀ ਫ਼ਸਲ ਵੇਚਣ ਲਈ ਆਏ ਕਿਸਾਨਾਂ ਨੇ ਮੰਡੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਮੰਡੀਆਂ ਵਿੱਚ ਵਾਇਰਸ ਤੋਂ ਕਿਸਾਨਾਂ ਦੇ ਬਚਾਅ ਲਈ ਕੀਤੇ ਗਏ ਪ੍ਰਬੰਧਾਂ ‘ਤੇ ਸੰਤੋਸ਼ ਜ਼ਾਹਰ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਸ ਦੇਖ ਕੇ ਬਿਨਾਂ ਕਿਸੇ ਮੁਸ਼ਕਲ ਦੇ ਮੰਡੀਆਂ ਵਿੱਚ ਦਾਖਲ ਹੋਣ ਦਿੱਤਾ ਗਿਆ, ਜਿਥੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਫ਼ਸਲ ਢੇਰੀ ਕਰਨ ਵਾਸਤੇ 30*30 ਦੇ ਖਾਨਿਆਂ ਵਿੱਚ ਫ਼ਸਲ ਉਤਾਰਣ ਤੋਂ ਤੁਰੰਤ ਬਾਅਦ ਹੀ ਖਰੀਦ ਪ੍ਰਕਿਰਿਆ ਮੁਕੰਮਲ ਕਰ ਦਿੱਤੀ ਗਈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਸੈਨੇਟਾਈਜ਼ਰ, ਮਾਸਕ ਆਦਿ ਦੇ ਕੀਤੇ ਪ੍ਰਬੰਧਾਂ ‘ਤੇ ਵੀ ਉਨ੍ਹਾਂ ਤਸੱਲੀ ਪ੍ਰਗਟ ਕੀਤੀ ਅਤੇ ਇਸ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ।
ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ‘ਤੇ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਤੋਂ ਇਲਾਵਾ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੀ ਕਿਸਾਨਾਂ ਅਤੇ ਹੋਰਨਾਂ ਦੀ ਸੁਰੱਖਿਆ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਖਰੀਦ ਕੇਂਦਰਾਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ 18 ਅਪ੍ਰੈਲ 2021 ਤੱਕ 30887 ਪਾਸ ਜਾਰੀ ਕੀਤੇ ਗਏ ਹਨ ਤਾਂ ਜੋ ਮੰਡੀਆਂ ਵਿੱਚ ਭੀੜ ਇਕੱਠੀ ਹੋਣ ਕਰਕੇ ਵਾਇਰਸ ਦੇ ਹੋਰ ਫੈਲਣ ਦਾ ਖਤਰਾ ਪੈਦਾ ਨਾ ਹੋਵੇ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਦੀ ਵਾਇਰਸ ਤੋਂ ਸੁਰੱਖਿਆ ਲਈ ਲੋੜੀਂਦੇ ਸਮੁੱਚੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਅਤੇ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

Related Articles

LEAVE A REPLY

Please enter your comment!
Please enter your name here

Stay Connected

0FansLike
3,685FollowersFollow
0SubscribersSubscribe
- Advertisement -spot_img

Latest Articles