Subscribe Now

* You will receive the latest news and updates on your favorite celebrities!

Trending News

Blog Post

punjab

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਮੁਲਤਵੀ ਕੀਤਾ 

ਸਪਲਾਈ ਨਾ ਹੋਣ ਕਾਰਨ ਪ੍ਰਾਈਵੇਟ ਸਿਹਤ ਸੇਵਾਵਾਂ ਵੱਲੋਂ ਭਲਕੇ ਤੋਂ ਸਾਰੇ ਟੀਕਾਕਰਨ ਰੋਕੇ
ਚੰਡੀਗੜ, 30 ਅਪਰੈਲ
ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।
ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਿਹਤ ਸੰਸਥਾਵਾਂ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਬਕਾਇਆ ਪਈ ਅਣਵਰਤੀ ਵੈਕਸੀਨ ਭਾਰਤ ਸਰਕਾਰ ਨੂੰ ਵਾਪਸ ਕੀਤੇ ਜਾਣ ਨਾਲ ਇਨਾਂ ਸੰਸਥਾਵਾਂ ਕੋਲ ਭਲਕੇ ਤੋਂ 45 ਸਾਲ ਤੋਂ ਵੱਧ ਵਰਗ ਲਈ ਲਗਾਈ ਜਾਣ ਵਾਲੀ ਖੁਰਾਕ ਨਹੀਂ ਬਚੀ। ਉਨਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੇ ਵੀ ਟੀਕਾਕਰਨ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਵੈਕਸੀਨ ਦਾ ਘਾਟ ਦਾ ਮੁੱਦਾ ਕੇਂਦਰ ਕੋਲ ਉਠਾਇਆ ਹੈ ਕਿਉਕਿ ਸਥਿਤੀ ਬਹੁਤ ਨਾਜ਼ੁਕ ਹੈ। ਕੋਵਿਡ ਵੈਕਸੀਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ 2 ਲੱਖ ਖੁਰਾਕਾਂ ਮਿਲੀਆਂ ਸਨ ਪਰ ਇਹ 45 ਸਾਲ ਤੋਂ ਵੱਧ ਉਮਰ ਵਰਗ ਦੀਆਂ ਦੋ ਦਿਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੀ ਨਾਕਾਫੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਹਿਲ ਦੇ ਆਧਾਰ ’ਤੇ 45 ਸਾਲ ਤੋਂ ਵੱਧ ਵਾਲਿਆਂ ਵਾਸਤੇ ਕੇਂਦਰ ਤੋਂ ਵੈਕਸੀਨ ਦੀ ਸਪਲਾਈ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਡਾ. ਗਗਨਦੀਪ ਕੰਗ ਦੇ ਮਾਹਿਰਾਂ ਦੇ ਗਰੁੱਪ ਦੀ ਅੰਤਰਿਮ ਰਿਪੋਰਟ ਦੇ ਆਧਾਰ ’ਤੇ ਤੀਜੇ ਪੜਾਅ ਦੇ ਟੀਕਾਕਰਨ ਦੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਕੋਲ 26 ਅਪਰੈਲ ਨੂੰ 18-45 ਸਾਲ ਉਮਰ ਵਰਗ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਗਿਆ ਸੀ ਪਰ ਉਨਾਂ ਪਾਸੋਂ ਜਵਾਬ ਆਇਆ ਕਿ ਵੈਕਸੀਨ ਦੀ ਉਪਲੱਬਧਤਾ ਦਾ ਪਤਾ ਚਾਰ ਹਫਤਿਆਂ ਦੇ ਅੰਦਰ ਲੱਗੇਗਾ। ਅੱਗੇ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਅਗਲੇ 3-4 ਮਹੀਨਿਆਂ ਲਈ ਮੰਗ ਦੱਸੀ ਜਾਵੇ ਅਤੇ ਇਸ ਲਈ ਐਡਵਾਂਸ ਭੁਗਤਾਨ ਕਰਨਾ ਹੋਵੇਗਾ। ਉਨਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੂੰ ਇਹ ਸਪਲਾਈ ਹਰੇਕ ਮਹੀਨੇ ਪੜਾਵਾਂ ਵਿੱਚ ਮਿਲੇਗੀ।
ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਭਾਵਿਤ ਛੇ ਜ਼ਿਲਿਆਂ ਵਿੱਚੋਂ ਮੁਹਾਲੀ, ਜਲੰਧਰ ਤੇ ਲੁਧਿਆਣਾ ਵਿਖੇ ਟੀਕਾਕਰਨ ਲਈ ਚੰਗੇ ਯਤਨ ਕੀਤੇ ਜਾ ਰਹੇ ਹਨ ਜਦੋਂ ਕਿ ਅੰਮਿ੍ਰਤਸਰ, ਬਠਿੰਡਾ ਤੇ ਪਟਿਆਲਾ ਮਿੱਥੇ ਟੀਚਿਆਂ ਤੋਂ ਪਿੱਛੇ ਚੱਲ ਰਹੇ ਹਨ। ਮੁੱਖ ਮੰਤਰੀ ਨੇ ਇਨਾਂ ਤਿੰਨੇ ਜ਼ਿਲਿਆਂ ਨੂੰ ਯਤਨ ਤੇਜ਼ ਕਰਨ ਲਈ ਆਖਿਆ।

Related posts

punjab

कैबिनेट-2 मुख्यमंत्री कार्यालय, पंजाब पंजाब कैबिनेट द्वारा 152.56 करोड़ रुपए के अस्पताल के सामान और उपभोज्य वस्तुएँ खरीदने के कार्य को मंज़ूरी कोविड से निपटने के लिए स्वास्थ्य विभाग में 250 मैडीकल अफसरों की इमरजेंसी भर्ती को भी दी हरी झंडी 

Leave a Reply

Required fields are marked *