Subscribe Now

* You will receive the latest news and updates on your favorite celebrities!

Trending News

Blog Post

punjab

ਕੋਵਿਡ ਸਮੀਖਿਆ – 3 ਤੇ ਆਖਰੀ ਮੁੱਖ ਮੰਤਰੀ ਦਫਤਰ, ਪੰਜਾਬ ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ 18-44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਸਪੁਤਨਿਕ 5 ਖਰੀਦਣ ਦੀ ਸੰਭਾਵਨਾ ਬਾਰੇ ਪੜਚੋਲ ਕਰਨ ਦੇ ਨਿਰਦੇਸ਼ 

ਚੰਡੀਗੜ,

ਕੋਵਿਡ ਦੇ ਟੀਕੇ ਦੀ ਲਗਾਤਾਰ ਘਾਟ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਮੁੱਖ ਸਕੱਤਰ ਨੂੰ 18-44 ਉਮਰ ਵਰਗ ਦੇ ਟੀਕਾਕਰਨ ਲਈ ਸਪੁਤਨਿਕ 5 ਦੀ ਖਰੀਦ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ।

ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 18-44 ਉਮਰ ਵਰਗ ਲਈ ਸੁਰੂਆਤੀ ਤੌਰ ‘ਤੇ ਪ੍ਰਾਪਤ ਇਕ ਲੱਖ ਖੁਰਾਕਾਂ ਦੀ ਵਰਤੋਂ ਹੋ ਚੁੱਕੀ ਹੈ। ਉਨਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਪੁਤਨਿਕ 5 ਨੂੰ ਇਸ ਉਮਰ ਵਰਗ ਲਈ ਇੱਕ ਬਦਲਵੇਂ ਟੀਕੇ ਦੇ ਰੂਪ ਵਿੱਚ ਵੇਖਣ ਲਈ ਕਿਹਾ ਜਿਸ ਵਿੱਚ ਇਸ ਵੇਲੇ ਸੂਬਾ ਸਰਕਾਰ ਸਿਹਤ ਸੰਭਾਲ ਕਰਮਚਾਰੀਆਂ, ਸਹਿ-ਰੋਗੀਆਂ ਅਤੇ ਉਸਾਰੀ ਵਰਕਰਜ ਦੇ ਪਰਿਵਾਰਾਂ ਦਾ ਟੀਕਾਕਰਨ ਕਰ ਰਹੀ ਹੈ। ਅਗਲੇ ਪੜਾਅ ਵਿੱਚ ਹੋਰ ਵਰਗਾਂ, ਖਾਸਕਰ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਸਕੂਲ ਮੁੜ ਖੋਲਣ ਦੇ ਯੋਗ ਬਣਾਉਣ ਲਈ ਟੀਕਾ ਲਗਵਾਇਆ ਜਾਣਾ ਚਾਹੀਦਾ ਹੈ।

ਟੋਸੀਲੀਜੁਮਬ ਦੀ ਲਗਾਤਾਰ ਕਮੀ ਦਾ ਜਕਿਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਕੱਲ ਨੂੰ ਕੁਝ ਮਾਤਰਾ ਵਿੱਚ ਸਪਲਾਈ ਦੀ ਉਮੀਦ ਹੈ।ਉਨਾਂ ਸਿਹਤ ਸਕੱਤਰ ਨੂੰ ਇਸ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਕੋਵਿਡ ਮਰੀਜਾਂ ਲਈ ਹੋਰ ਸਾਰੀਆਂ ਦਵਾਈਆਂ ਦੇ ਨਾਲ/ਨਾਲ ਕੋਵਿਡ ਫਤਿਹ ਕਿੱਟਾਂ ਅਸਾਨੀ ਨਾਲ ਉਪਲੱਬਧ ਕਰਵਾਉਣ ਲਈ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ।

ਸਿਹਤ ਸਕੱਤਰ ਹੁਸਨ ਲਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਤਿਹ ਕਿੱਟਾਂ ਦੀ ਕੋਈ ਘਾਟ ਨਹੀਂ ਹੈ ਕਿਉਂਕਿ ਵਿਭਾਗ ਕੋਲ ਇਸ ਸਮੇਂ 24000 ਫਤਿਹ ਕਿੱਟਾਂ ਉਪਲੱਬਧ ਹਨ ਅਤੇ ਕੱਲ ਤਕ 15000 ਹੋਰ ਤਿਆਰ ਹੋ ਜਾਣਗੀਆਂ। ਉਨਾਂ ਕਿਹਾ ਕਿ ਕੁਝ ਜਲਿੇ ਸਾਇਦ ਕਿੱਟਾਂ ਲੈ ਜਾਣ ਵਿਚ ਦੇਰੀ ਕਰ ਰਹੇ ਹਨ

Related posts

Leave a Reply

Required fields are marked *