4.2 C
New York
Friday, December 9, 2022

Buy now

spot_img

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ ’ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ ’ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ
ਚੰਡੀਗੜ, 3 ਨਵੰਬਰ:
ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ ਦੀ ਸੱਤਾ ’ਚ ਨਹੀਂ ਆਉਣ ਵਾਲੀ।
ਸੁਖਬੀਰ ਬਾਦਲ ਵੱਲੋਂ ਧਰਮਸੋਤ ਨੂੰ ਦਿੱਤੀ ਧਮਕੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਬਾਰੇ ਤੁਹਾਡੇ ਸੁਪਨੇ ਕਦੀ ਵੀ ਸਾਕਾਰ ਨਹੀਂ ਹੋਣਗੇ। ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਤੁਹਾਡੇ ਵੱਲੋਂ ਕੀਤੀਆਂ ਵਧੀਕੀਆਂ ਨੂੰ ਅਜੇ ਤੱਕ ਭੁੱਲੇ ਨਹੀਂ ਹਨ।’’
ਅਕਾਲੀ ਦਲ ਦੇ ਪ੍ਰਧਾਨ ਵੱਲੋਂ ਉਨਾਂ ਉੱਪਰ ਕੈਬਨਿਟ ਮੰਤਰੀ ਨੂੰ ਬਚਾਉਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅਜਿਹੇ ਬੇਸ਼ਰਮੀ ਭਰੇ ਝੂਠਾਂ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨਾਂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਸੂਬੇ ਦੇ ਲੋਕ ਤੁਹਾਡੇ ਬੇਸਿਰ-ਪੈਰ ਦੋਸ਼ਾਂ ਦੇ ਜਾਲ ਵਿੱਚ ਨਹੀਂ ਫਸਣ ਵਾਲੇ। ਉਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੀ ਧਮਕੀ ਨੂੰ ਬਦਲਾਖੋਰੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨਾਂ ਕਿਹਾ ਕਿ ਇਹ ਉਹੀ ਮਾਨਸਿਕਤਾ ਹੈ ਜਿਨਾਂ ਨੇ ਅਕਾਲੀ-ਭਾਜਪਾ ਦੇ ਸਾਸ਼ਨਕਾਲ ਦੌਰਾਨ ਹਜ਼ਾਰਾਂ ਬੇਕਸੂਰ ਪੰਜਾਬੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲਾਂ ਦੀਆਂ ਸਲਾਖਾਂ ਪਿੱਛੇ ਸੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਅਜੇ ਵੀ ਬਾਦਲਾਂ ਦੀ ਬਦਲਾਖੋਰੀ ਦੇ ਸਤਾਏ ਹੋਏ ਪੀੜਤਾਂ ਨੂੰ ਨਿਆਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਮਸੋਤ ਦਾ ਸਬੰਧ ਹੈ, ਅਸਲ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਗਬਨ ਦਾ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ। ਉਨਾਂ ਕਿਹਾ ਕਿ ਤਿੰਨ ਵਧੀਕ ਮੁੱਖ ਸਕੱਤਰਾਂ ਦੀ ਇਕ ਕਮੇਟੀ ਵੱਲੋਂ ਵਜ਼ੀਫਾ ਘੁਟਾਲੇ ਦੇ ਦੋਸ਼ਾਂ ਦੀ ਵਿਸਥਾਰਤ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਮੁੱਖ ਸਕੱਤਰ ਨੇ ਵੀ ਜਾਂਚ ਕੀਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਖਰ ਵਿੱਚ ਉਨਾਂ ਨੇ ਖੁਦ ਵੀ ਸਮੁੱਚੇ ਤੱਥਾਂ ਦੀ ਜਾਂਚ ਕੀਤੀ ਅਤੇ ਕਿਸੇ ਤਰਾਂ ਦੀ ਗੜਬੜੀ ਨਹੀਂ ਪਾਈ ਗਈ। ਉਨਾਂ ਕਿਹਾ ਕਿ ਸੁਖਬੀਰ ਇਸ ਮੁੱਦੇ ’ਤੇ ਕਾਵਾਂਰੌਲੀ ਪਾ ਕੇ ਝੂਠ ਨੂੰ ਸੱਚ ਵਿੱਚ ਨਹੀਂ ਬਦਲ ਸਕਦਾ।
ਕੋਰੇ ਝੂਠ ਫੈਲਾਉਣ ਲਈ ਸੁਖਬੀਰ ਬਾਦਲ ਨੂੰ ਫਿਟਕਾਰ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਅਨਿਆਂ ਦੀ ਗੱਲ ਕਰਨਾ ਨਿਰੀ ਪਾਖੰਡਬਾਜ਼ੀ ਹੈ ਜਦਕਿ ਕੇਂਦਰ ਸਰਕਾਰ, ਜਿਸ ਵਿੱਚ ਅਕਾਲੀ ਵੀ ਭਾਈਵਾਲ ਸਨ, ਨੇ ਪੋਸਟ ਮੈਟਿ੍ਰਕ ਐਸ.ਸੀ. ਸਕਾਲਰਸ਼ਿਪ ਸਕੀਮ ਇਕਦਮ ਖਤਮ ਕਰ ਕੇ ਇਨਾਂ ਵਿਦਿਆਰਥੀਆਂ ਨਾਲ ਘੋਰ ਬੇਇਨਸਾਫੀ ਕੀਤੀ ਹੈ। ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ,‘‘ਜੇਕਰ ਤੁਹਾਨੂੰ ਦਲਿਤ ਵਿਦਿਆਰਥੀਆਂ ਨਾਲ ਸੱਚਮੁਚ ਹੀ ਕੋਈ ਸਰੋਕਾਰ ਹੈ ਤਾਂ ਤੁਸੀਂ ਐਨ.ਡੀ.ਏ. ਸਰਕਾਰ ਨੂੰ ਅਜਿਹੀ ਬੇਇਨਸਾਫੀ ਕਰਨ ਦੀ ਆਗਿਆ ਕਿਉਂ ਦਿੱਤੀ?’’ ਉਨਾਂ ਕਿਹਾ ਕਿ ਦੋਗਲਾਪਨ ਅਕਾਲੀਆਂ ਦੇ ਚਰਿੱਤਰ ਦਾ ਅਨਿੱਖੜਵਾਂ ਅੰਗ ਬਣ ਚੁੱਕਾ ਹੈ ਜਿਸ ਕਰਕੇ ਅਕਾਲੀ ਆਪਣੀ ਅਸਲੀਅਤ ਤੋਂ ਪਰਦਾ ਚੁੱਕੇ ਜਾਣ ਦੀ ਵੀ ਪਰਵਾਹ ਨਹੀਂ ਕਰਦੇ।
ਸੂਬੇ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਮਾਫੀਆ ਚਲਾਉਣ ਬਾਰੇ ਸੁਖਬੀਰ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਅਕਾਲੀ ਦਲ ਦਾ ਪ੍ਰਧਾਨ ਆਪਣੀ ਪਾਰਟੀ ਦੇ ਵਿਧਾਇਕਾਂ ਤੇ ਲੀਡਰਾਂ ਨੂੰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨਾਲ ਰਲਗੱਡ ਨਾ ਕਰੇ। ਉਨਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਦੇ ਉਲਟ ਕਾਂਗਰਸੀ ਵਿਧਾਇਕ ਮਾਫੀਆ ਨਹੀਂ ਚਲਾਉਂਦੇ ਸਗੋਂ ਇਸ ਦਾ ਸਫਾਇਆ ਕਰਦੇ ਹਨ। ਉਨਾਂ ਕਿਹਾ ਕਿ ਸੁਖਬੀਰ ਬਾਦਲ ਦੇ ਇਹ ਬੇਬੁਨਿਆਦ ਦੋਸ਼ ਉਸ ਦੀ ਹਰ ਹਾਲ ਵਿੱਚ ਸੱਤਾ ਵਿੱਚ ਆਉਣ ਦੀ ਬੁਖਲਾਹਟ ਦਾ ਪ੍ਰਗਟਾਵਾ ਕਰਦੇ ਹਨ ਅਤੇ ਖਾਸ ਕਰਕੇ ਉਸ ਵੇਲੇ ਜਦੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਉਸ ਦੀ ਪਾਰਟੀ ਪੂਰੀ ਤਰਾਂ ਨੁੱਕਰੇ ਲੱਗ ਚੁੱਕੀ ਹੈ।
———–

Related Articles

LEAVE A REPLY

Please enter your comment!
Please enter your name here

Stay Connected

0FansLike
3,601FollowersFollow
0SubscribersSubscribe
- Advertisement -spot_img

Latest Articles