Subscribe Now

* You will receive the latest news and updates on your favorite celebrities!

Trending News

Blog Post

ਖਿਡਾਰੀਆਂ ਨੂੰ ਰੁਕੀ ਇਨਾਮੀ ਰਾਸੀ ਜਾਰੀ ਕੀਤੀ ਜਾ ਰਹੀ ਹੈ: ਰਾਣਾ ਸੋਢੀ
Lifestyle, News

ਖਿਡਾਰੀਆਂ ਨੂੰ ਰੁਕੀ ਇਨਾਮੀ ਰਾਸੀ ਜਾਰੀ ਕੀਤੀ ਜਾ ਰਹੀ ਹੈ: ਰਾਣਾ ਸੋਢੀ 

ਖੇਡ ਯੂਨੀਵਰਸਿਟੀ ਰਹੀ ਸਾਲ 2020 ਦੀ ਖੇਡ ਵਿਭਾਗ ਦੀ ਵੱਡੀ ਪ੍ਰਾਪਤੀ

ਖਿਡਾਰੀਆਂ ਨੂੰ ਰੁਕੀ ਇਨਾਮੀ ਰਾਸੀ ਜਾਰੀ ਕੀਤੀ ਜਾ ਰਹੀ ਹੈ: ਰਾਣਾ ਸੋਢੀ

ਡੇਢ ਕਰੋੜ ਰੁਪਏ ਵੰਡੇ, ਬਾਕੀ ਵੰਡ ਛੇਤੀ

ਚੰਡੀਗੜ, 31 ਦਸੰਬਰ:

ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਾ ਸਾਲ 2020 ਦੀਆਂ ਖੇਡ ਵਿਭਾਗ ਦੀਆਂ ਸਭ ਤੋਂ ਜਕਿਰਯੋਗ ਪ੍ਰਾਪਤੀਆਂ ਵਿੱਚੋਂ ਇਕ ਹੈ। ਪਟਿਆਲਾ ਦੇ ਪਿੰਡ ਸਿੱਧੂਵਾਲ ਵਿੱਚ 96 ਏਕੜ ਜਮੀਨ ਵਿੱਚ ਬਣਨ ਵਾਲੀ ਇਸ ਯੂਨੀਵਰਸਿਟੀ ਦੇ ਨਿਰਮਾਣ ਉਤੇ 500 ਕਰੋੜ ਰੁਪਏ ਦਾ ਖਰਚ ਆਏਗਾ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 60 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਪ੍ਰਬੰਧਕੀ ਬਲਾਕ ਅਤੇ ਲੜਕਿਆਂ ਤੇ ਲੜਕੀਆਂ ਲਈ ਵੱਖਰੇ ਹੋਸਟਲ ਉਸਾਰੇ ਜਾਣਗੇ, ਜਿਨਾਂ ਵਿੱਚੋਂ ਹਰੇਕ ਦੀ ਸਮਰੱਥਾ 400 ਵਿਦਿਆਰਥੀਆਂ ਦੀ ਹੋਵੇਗੀ। ਯੂਨੀਵਰਸਿਟੀ ਵਿੱਚ ਇਸ ਸਮੇਂ ਸਰੀਰਿਕ ਸਿੱਖਿਆ ਵਿੱਚ ਬੈਚਲਰ ਤੇ ਐਮ.ਪੀ.ਈਐਡ ਦੇ ਕੋਰਸ ਚੱਲ ਰਹੇ ਹਨ ਅਤੇ ਉਭਰਦੇ ਖਿਡਾਰੀਆਂ ਅਤੇ ਨੌਜਵਾਨਾਂ ਵਿੱਚ ਇਸ ਯੂਨੀਵਰਸਿਟੀ ਵਿੱਚ ਦਾਖਲਿਆਂ ਲਈ ਕਾਫੀ ਉਤਸਾਹ ਹੈ।

ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਵਿੱਚ ਸਪੋਰਟਸ ਸਾਇੰਸ, ਸਪੋਰਟਸ ਤਕਨਾਲੌਜੀ, ਸਪੋਰਟਸ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਨੂੰ ਉਤਸਾਹਤ ਕਰਨ ਲਈ ਬਣਾਈ ਜਾ ਰਹੀ ਇਸ ਯੂਨੀਵਰਸਿਟੀ ਨੇ ਆਪਣੇ ਮੌਜੂਦਾ ਕੈਂਪਸ ਵਿੱਚ ਤਕਰੀਬਨ ਇਕ ਵਰਾ ਪੂਰਾ ਕਰ ਲਿਆ ਹੈ। ਉਨਾਂ ਦੱਸਿਆ ਕਿ ਵਿਭਾਗ ਨੇ ਕੌਮਾਂਤਰੀ ਪੱਧਰ ਉਤੇ ਦੇਸ ਦਾ ਨਾਮ ਚਮਕਾਉਣ ਵਾਲੇ ਦਿਵਿਆਂਗ ਖਿਡਾਰੀਆਂ ਨੂੰ ਵੀ ਦੂਜੇ ਖਿਡਾਰੀਆਂ ਜਿੰਨੀ ਹੀ ਇਨਾਮੀ ਰਾਸੀ ਦੇਣ ਦਾ ਫੈਸਲਾ ਕੀਤਾ ਸੀ, ਜਿਸ ਤਹਿਤ ਇਸ ਸਾਲ ਪੰਜਾਬ ਦੇ ਤਿੰਨ ਦਿਵਿਆਂਗ ਖਿਡਾਰੀਆਂ ਨੂੰ 50-50 ਲੱਖ ਰੁਪਏ ਦੀ ਇਨਾਮੀ ਰਾਸੀ ਦਿੱਤੀ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਵਰਲਿਫਟਰ ਪਰਮਜੀਤ ਕੁਮਾਰ, ਸਾਟਪੁਟਰ ਮੁਹੰਮਦ ਯਾਸਿਰ ਅਤੇ ਪੈਰਾ ਬੈਡਮਿੰਟਨ ਖਿਡਾਰੀ ਰਾਜ ਕੁਮਾਰ ਨੂੰ 50-50 ਲੱਖ ਦੀ ਇਨਾਮੀ ਰਾਸੀ ਦੇ ਚੈੱਕ ਸੌਪੇ ਗਏ। ਸੂਬਾ ਸਰਕਾਰ ਨੇ ਖਿਡਾਰੀਆਂ ਲਈ ਸਰਕਾਰੀ ਨੌਕਰੀਆਂ ਵਿੱਚ ਤਿੰਨ ਫੀਸਦੀ ਰਾਖਵਾਂਕਰਨ ਵੀ ਯਕੀਨੀ ਬਣਾਇਆ ਹੈ ਤਾਂ ਜੋ ਖਿਡਾਰੀਆਂ ਨੂੰ ਕਿਸੇ ਤਰਾਂ ਦੀ ਮਾਲੀ ਮੁਸਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦੱਸਿਆ ਕਿ 2015-16 ਤੋਂ ਹੁਣ ਤੱਕ ਦੇ ਮੈਡਲ ਜੇਤੂ 1132 ਖਿਡਾਰੀਆਂ ਦੀ ਇਨਾਮੀ ਰਾਸੀ ਲਈ ਵਿਭਾਗ ਕੋਲ ਲੋੜੀਂਦੇ ਫੰਡ ਹਨ ਪਰ ਕੋਰੋਨਾ ਮਹਾਂਮਾਰੀ ਕਾਰਨ ਇਹ ਰਾਸੀ ਵੰਡਣ ਵਿੱਚ ਦਿੱਕਤ ਹੋਈ। ਹੁਣ ਛੇਤੀ ਇਨਾਂ ਖਿਡਾਰੀਆਂ ਨੂੰ ਇਨਾਮੀ ਰਾਸੀ ਸੌਪੀ ਜਾਵੇਗੀ।

ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਨੇ ਦੂਜੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਖਿਡਾਰੀਆਂ ਦਾ ਬਣਦਾ ਮਾਣ-ਸਨਮਾਨ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਹੋਰ ਵੀ ਕੋਸਸਿਾਂ ਕੀਤੀਆਂ ਜਾ ਰਹੀਆਂ ਹਨ।

———

ਮੁੱਖ ਮੰਤਰੀ ਦਫ਼ਤਰ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਆਪਣੀ ਸਰਕਾਰ ਦਾ ਵਾਅਦਾ ਨਿਭਾਇਆ

ਚੰਡੀਗੜ, 31 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਪਹਿਲੇ ਪੜਾਅ ਦਾ ਅੰਤ ਕਰਦੇ ਹੋਏ 44,015 ਸਮਾਰਟ ਫੋਨ ਵੰਡ ਕੇ ਆਪਣੀ ਸਰਕਾਰ ਦੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਇਸ ਸਾਲ ਦੇ ਅੰਤ ਤੱਕ 1,74,015 ਸਮਾਰਟ ਫੋਨ ਵੰਡੇ ਜਾਣ ਦੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।

ਇਸ ਮੌਕੇ ਹੋਏ ਵਰਚੁਅਲ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲ ਸਰਕਾਰੀ ਸਕੂਲਾਂ ਵਿੱਚ ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੌਰਾਨ ਨਿਰਵਿਘਨ ਈ-ਸਿੱਖਿਆ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 12 ਜਮਾਤ ਦੇ ਵਿਦਿਆਰਥੀਆਂ ਨੂੰ 1,30,000 ਸਮਾਰਟ ਫੋਨ ਵੰਡੇ ਗਏ ਸਨ।

ਮੁੱਖ ਮੰਤਰੀ ਨੇ ਇਸ ਸਕੀਮ ਦੇ ਐਲਾਨ ਤੋਂ ਬਾਅਦ ਦਾਖਲਾ ਲੈਣ ਵਾਲੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ 1428 ਸਮਾਰਟ ਫੋਨ ਛੇਤੀ ਦੇਣ ਦਾ ਵਾਅਦਾ ਕੀਤਾ ਜਿਸ ਨਾਲ 87.84 ਕਰੋੜ ਰੁਪਏ ਦੀ ਲਾਗਤ ਵਾਲੀ ਸਕੀਮ ਤਹਿਤ ਫੋਨ ਪ੍ਰਾਪਤ ਕਰਨ ਵਾਲੇ 1946 ਸੀਨੀਅਰ ਸੈਕੰਡਰੀ ਸਕੂਲਾਂ ਦੇ 1,75,442 ਵਿਦਿਆਰਥੀ (88059 ਲੜਕੇ ਅਤੇ 87284 ਲੜਕੀਆਂ) ਹੋ ਜਾਣਗੇ।

ਇਸ ਮੌਕੇ ਅੱਜ ਸੂਬੇ ਦੇ 1101 ਸਕੂਲਾਂ ਵਿੱਚ ਵੀ ਨਾਲੋ-ਨਾਲ ਹੋਏ ਸਮਾਰਟ ਫੋਨ ਵੰਡ ਸਮਾਰੋਹਾਂ ਵਿੱਚ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ।

ਸਾਲ 2020 ਨੂੰ ਮਨੁੱਖਤਾ ਲਈ ਅਣਕਿਆਸਿਆ ਅਤੇ ਔਕੜਾਂ ਭਰਿਆ ਵਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਹੈ ਕਿ ਪੰਜਾਬ ਅਤੇ ਪੰਜਾਬੀਅਤ ਜੇਤੂ ਹੋ ਕੇ ਉਭਰਨਗੇ। ਉਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਦਾ ਸੱਦਾ ਦਿੱਤਾ ਤਾਂ ਕਿ ਮੁਲਕ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਦੇ ਬਿਹਤਰ ਨਤੀਜੇ ਯਕੀਨੀ ਬਣਾਏ ਜਾ ਸਕਣ।

ਸਮੂਹ ਨਾਗਰਿਕਾਂ ਖਾਸ ਕਰਕੇ ਵਿਦਿਆਰਥੀਆਂ ਨੂੰ ਨਵੇਂ ਵਰੇ ਦੀ ਪੂਰਵ ਸੰਧਿਆ ’ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਇਸ ਸਾਲ ਦੇ ਅੰਤ ਤੱਕ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਕਰ ਸਕਣ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਧੁਨਿਕ ਢਾਂਚੇ ਨਾਲ 7842 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ। ਇਸੇ ਤਰਾਂ ਉਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਸੂਬਾ ਭਰ ਵਿੱਚ 16589 ਕਲਾਸਰੂਮ, ਸਮਾਰਟ ਕਲਾਸਰੂਮ ਵਿੱਚ ਤਬਦੀਲ ਕੀਤੇ ਗਏ ਹਨ ਅਤੇ ਚਾਰ ਕਰੋੜ ਰੁਪਏ ਦੀ ਲਾਗਤ 394 ਸਕੂਲਾਂ ਵਿੱਚ 3502 ਟੈਬਲਟ ਵੀ ਮੁਹੱਈਆ ਕਰਵਾਏ ਗਏ ਹਨ।

ਸਾਲ 2017 ਤੋਂ ਪ੍ਰੀ-ਪ੍ਰਾਇਮਰੀ ਸਕੂਲ ਸਿੱਖਿਆ ਨੂੰ ਲਾਗੂ ਕਰਨ ਵਾਲਾ ਪੰਜਾਬ, ਮੁਲਕ ਦਾ ਪਹਿਲਾ ਸੂਬਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਇਸ ਦੇ ਅਧੀਨ ਲਿਆਂਦਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਲਗਪਗ 3.71 ਲੱਖ ਵਿਦਿਆਰਥੀਆਂ ਨੇ ਅੰਗਰੇਜ਼ੀ ਨੂੰ ਪ੍ਰੀਖਿਆ ਦੇ ਮਾਧਿਅਮ ਵਜੋਂ ਚੁਣਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤੇ ਸੁਧਾਰਾਂ ਨਾਲ ਸਿੱਖਿਆ ਦਾ ਮਿਆਰ ਵਧਿਆ ਅਤੇ ਪ੍ਰਾਈਵੇਟ ਸਕੂਲਾਂ ਤੋਂ ਸ਼ਿਫਟ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਨਾਲ 14.9 ਫੀਸਦੀ ਦਾ ਅਣਕਿਆਸਿਆ ਇਜ਼ਾਫਾ ਹੋਇਆ ਹੈ।

ਇਸ ਮੌਕੇ ਮੁਹਾਲੀ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਧੋਂ ਸੰਗਤੀਆਂ ਦੇ ਵਿਦਿਆਰਥੀ ਅਮਰੀਕ ਸਿੰਘ, ਅਨੁਜਦੀਪ ਸਿੰਘ, ਦਵਿੰਦਰ ਸਿੰਘ, ਗੁਰਤੇਜ ਸਿੰਘ, ਪਰਵੀਰ ਸਿੰਘ ਅਤੇ ਸਹਿਜਪ੍ਰੀਤ ਸਿੰਘ ਤੋਂ ਇਲਾਵਾ ਝੰਜੇੜੀ ਦੇ ਨਰਿੰਦਰ ਕੌਰ, ਖੁਸ਼ੀ ਰੁਕਸਾਨਾ ਅਤੇ ਸ਼ਿਵਾਨੀ ਦੇਵੀ ਨੇ ਮੁੱਖ ਮੰਤਰੀ ਪਾਸੋਂ ਸਮਾਰਟ ਫੋਨ ਪ੍ਰਾਪਤ ਕੀਤੇ।

ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਅਤੇ ਸਕੂਲ ਸਿੱਖਿਆ ਮੰਤਰੀ ਨੂੰ ਵਧਾਈ ਦਿੱਤੀ।

ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਖਾਸ ਕਰਕੇ ਕਮਜ਼ੋਰ ਤਬਕਿਆਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੇ ਵਿਆਪਕ ਕਾਰਜ ਨੂੰ ਸਫਲਤਾ ਨਾਲ ਨੇਪਰੇ ਚਾੜਿਆ ਹੈ ਤਾਂ ਕਿ ਕੋਵਿਡ ਦੇ ਸਮੇਂ ਦੌਰਾਨ ਆਨਲਾਈਨ ਸਿੱਖਿਆ ਨਿਰਵਿਘਨ ਢੰਗ ਨਾਲ ਮੁਹੱਈਆ ਕਰਵਾਉਣ ਯਕੀਨੀ ਬਣਾਈ ਜਾ ਸਕੇ।

ਇਸ ਦੌਰਾਨ ਖੇਡ ਤੇ ਯੁਵਕ ਸੇਵਾਵਾਂ ਭਲਾਈ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਕੂਲ ਸਿੱਖਿਆ ਮੰਤਰੀ ਨੂੰ ਖੇਡ ਗਤੀਵਿਧੀਆਂ ਲਈ ਘੱਟੋ-ਘੱਟ ਇਕ ਪੀਰੀਅਡ ਲਾਜ਼ਮੀ ਬਣਾਉਣ ਲਈ ਆਖਿਆ ਤਾਂ ਕਿ ਵਿਦਿਆਰਥੀਆਂ ਨੂੰ ਖੇਡਾਂ ਲਈ ਵੱਡੇ ਪੱਧਰ ’ਤੇ ਉਤਸ਼ਾਹਤ ਕੀਤਾ ਜਾ ਸਕੇ।

ਆਪਣੇ ਸੰਬੋਧਨ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਜਿਸ ਨਾਲ ਸੂਬੇ ਨੂੰ ਨਵੀਆਂ ਪ੍ਰਾਪਤੀਆਂ ਹਾਸਲ ਹੋਈਆਂ ਹਨ।

ਇਸ ਮੌਕੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਿਪਾਲ ਸਿੰਘ ਹਾਜ਼ਰ ਸਨ।

——–

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਰਾਣਾ ਸੋਢੀ ਦੇ ਯਤਨਾਂ ਨਾਲ ਕਿ੍ਰਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ

ਚੰਡੀਗੜ, 31 ਦਸੰਬਰ:

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲੰਧਰ ਦੇ ਨੇਤਰਹੀਣ ਕਿ੍ਰਕਟ ਖਿਡਾਰੀ ਤੇਜਿੰਦਰਪਾਲ ਸਿੰਘ ਦੀ ਛੇ ਸਾਲ ਤੋਂ ਰੁਕੀ ਪਈ ਨਕਦ ਇਨਾਮੀ ਰਾਸ਼ੀ ਜਾਰੀ ਕਰਵਾ ਦਿੱਤੀ ਹੈ।

ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ 2014 ਵਿੱਚ ਦੱਖਣੀ ਅਫਰੀਕਾ ਦੇ ਕੇਪਟਾਊਨ ਵਿੱਚ ਖੇਡੇ ਕਿ੍ਰਕਟ ਵਿਸਵ ਕੱਪ ਵਿੱਚ ਭਾਗ ਲਿਆ ਸੀ ਅਤੇ ਇਕ ਕੌਮਾਂਤਰੀ ਖਿਡਾਰੀ ਵਜੋਂ ਸਰਕਾਰ ਵੱਲੋਂ ਜੋ ਉਸ ਨੂੰ ਇਨਾਮੀ ਰਾਸ਼ੀ ਦਿੱਤੀ ਜਾਣੀ ਸੀ, ਉਹ ਰੁਕੀ ਹੋਈ ਸੀ। ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਉਨਾਂ ਇਸ ਖਿਡਾਰੀ ਨੂੰ ਇਨਾਮੀ ਰਾਸ਼ੀ ਦੇ ਦੋ ਲੱਖ ਰੁਪਏ ਜਾਰੀ ਕਰਵਾਏ, ਜੋ ਉਸ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ ਗਏ ਹਨ। ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ ਨਾ ਸਿਰਫ 2014 ਦਾ ਵਿਸ਼ਵ ਕੱਪ ਖੇਡਿਆ, ਸਗੋਂ ਉਹ ਭਾਰਤੀ ਟੀਮ ਨਾਲ 2015 ਵਿੱਚ ਇੰਗਲੈਂਡ ਦੌਰੇ ਉਤੇ ਵੀ ਗਿਆ, ਜਿੱਥੇ ਉਸ ਨੇ ਤਿੰਨ ਟੀ-20 ਅਤੇ ਤਿੰਨ ਇਕ ਰੋਜਾ ਕਿ੍ਰਕਟ ਮੁਕਾਬਲਿਆਂ ਵਿੱਚ ਭਾਗ ਲਿਆ। ਉਹ ਪੰਜਾਬ ਟੀਮ ਦਾ ਕਪਤਾਨ ਵੀ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਡਾਂ ਵਿੱਚ ਪੰਜਾਬ ਦੀ ਪੁਰਾਣੀ ਸਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਰਾਜ ਦੇ ਕਿਸੇ ਵੀ ਖਿਡਾਰੀ ਨੂੰ ਜੇ ਅੱਗੇ ਦੀਆਂ ਤਿਆਰੀਆਂ ਵਾਸਤੇ ਕਿਸੇ ਮਾਲੀ ਮਦਦ ਜਾਂ ਸਾਮਾਨ ਦੀ ਲੋੜ ਹੈ ਤਾਂ ਉਹ ਬੇਝਿਜਕ ਉਨਾਂ ਨਾਲ ਸੰਪਰਕ ਕਰ ਸਕਦਾ ਹੈ। ਉਨਾਂ ਕਿਹਾ ਕਿ ਖੇਡ ਵਿਭਾਗ ਅਜਿਹੇ ਖਿਡਾਰੀਆਂ ਦੀਆਂ ਸੂਚੀਆਂ ਤਿਆਰ ਕਰ ਰਿਹਾ ਹੈ, ਜੋ ਥੋੜੀ ਜਿਹੀ ਕੋਸ਼ਿਸ਼ ਨਾਲ ਕੌਮਾਂਤਰੀ ਪੱਧਰ ਉਤੇ ਦੇਸ਼ ਦਾ ਨਾਮ ਚਮਕਾ ਸਕਦੇ ਹਨ। ਪੰਜਾਬ ਦੇ ਖਿਡਾਰੀਆਂ ਦੀਆਂ ਉਲੰਪਿਕ ਤਿਆਰੀਆਂ ਦੀ ਗੱਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਤਿਆਰੀਆਂ ਸਹੀ ਦਿਸ਼ਾ ਵਿੱਚ ਚੱਲ ਰਹੀਆਂ ਹਨ ਅਤੇ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਕੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

Related posts

Leave a Reply

Required fields are marked *