12.5 C
New York
Sunday, April 2, 2023

Buy now

spot_img

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਖੇਤੀ ਸੋਧ ਬਿਲਾਂ ਨੂੰ ਰੱਦ ਕਰਨਾ ਭਾਜਪਾ ਨਾਲ ਮਿਲੀਭੁਗਤ ਦਰਸਾਉਂਦਾ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਵਿਧਾਨ ਸਭਾ ਵਿਚ ਪਾਸ ਮਤਿਆ ਤੇ ਬਿੱਲਾਂ ਬਾਰੇ ਝੂਠ ਦਾ ਭਾਂਡਾ ਭੰਨਿਆ, ਯੂ-ਟਰਨ ਬਾਰੇ ਸੁਖਬੀਰ ਦੇ ਤਰਕ ਨਕਾਰੇ
ਚੰਡੀਗੜ, 23 ਅਕਤੂਬਰ
ਖੇਤੀਬਾੜੀ ਕਾਨੂੰਨਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਏ ਇਕ ਹੋਰ ਯੂ-ਟਰਨ ਲਈ ਅਕਾਲੀਆਂ ’ਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀ ਲਿਆ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਆਪਣੀਆਂ ਸੌੜੀਆਂ ਸਿਆਸੀ ਚਾਲਾਂ ਅਤੇ ਝੂਠ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਵਾਰ-ਵਾਰ ਢਾਹ ਲਾਈ ਹੈ ਅਤੇ ਉਸਦੀਆਂ ਇਹ ਸਿਆਸੀ ਪੈਂਤੜੇਬਾਜ਼ੀਆਂ ਸਾਫ ਤੌਰ ’ਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੋਧ ਬਿਲਾਂ ਨੂੰ, ਜਿਨਾਂ ਦਾ ਉਸਦੀ ਪਾਰਟੀ ਨੇ ਵਿਧਾਨ ਸਭਾ ਵਿਚ ਸਮਰਥਨ ਕੀਤਾ ਸੀ, ਰੱਦ ਕਰਕੇ ਸੁਖਬੀਰ ਨੇ ਨਾ ਸਿਰਫ ਆਪਣੇ ਨੈਤਿਕਤਾ ਤੋਂ ਸੱਖਣੇ ਹੋਣ ਦਾ ਪ੍ਰਗਟਾਵਾ ਸ਼ਰੇਆਮ ਕਰ ਦਿੱਤਾ ਹੈ ਸਗੋਂ ਭਾਜਪਾ ਆਗੂਆਂ ਦੇ ਹਾਲੀਆਂ ਬਿਆਨਾਂ ਦੀ ਵੀ ਪ੍ਰੋੜਤਾ ਕੀਤੀ ਹੈ। ਉਨਾਂ ਅੱਗੇ ਕਿਹਾ ਕਿ ਇਸ ਨਾਲ ਸਾਫ ਜ਼ਾਹਿਰ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਗੰਢਤੁੱਪ ਹੈ ਅਤੇ ਹਰਸਿਮਰਤ ਬਾਦਲ ਦਾ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇਣਾ ਤੇ ਅਕਾਲੀਆਂ ਵੱਲੋਂ ਐਨ.ਡੀ.ਏ. ਨਾਲੋਂ ਤੋੜ ਵਿਛੋੜਾ ਕਰਨਾ ਹੋਰ ਕੁਝ ਨਹੀਂ ਸਿਰਫ ਇਕ ਫਰੇਬ ਸੀ ਜਿਸ ਦਾ ਮਕਸਦ ਕਿਸਾਨਾਂ ਨੂੰ ਧੋਖਾ ਦੇਣਾ ਅਤੇ ਕੇਂਦਰੀ ਕਾਨੂੰਨਾਂ ਖਿਲਾਫ ਉਨਾਂ ਦੀ ਜੰਗ ਨੂੰ ਸਾਬੋਤਾਜ ਕਰਨਾ ਸੀ।
ਮੁੱਖ ਮੰਤਰੀ ਨੇ ਬੀਤੇ ਕੁਝ ਮਹੀਨਿਆਂ ਦੌਰਾਨ ਅਕਾਲੀਆਂ ਦੇ ਕਾਰਨਾਮਿਆਂ ਬਾਰੇ ਪਾਜ ਉਘੇੜਦੇ ਹੋਏ ਅੱਗੇ ਕਿਹਾ, ‘‘ਪਹਿਲਾਂ ਤੁਸੀਂ ਪੂਰੇ ਤਨ-ਮਨ ਨਾਲ ਕੇਂਦਰ ਸਰਕਾਰ ਦੇ ਮੈਲੀ ਭਾਵਨਾ ਨਾਲ ਬਣਾਏ ਖੇਤੀ ਆਰਡੀਨੈਂਸਾਂ ਨੂੰ ਹਮਾਇਤ ਦਿੱਤੀ ਅਤੇ ਫੇਰ ਉਨਾਂ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਕਹਿੰਦੇ ਹੋਏ ਐਨ.ਡੀ.ਏ. ਦਾ ਸਾਥ ਛੱਡ ਦਿੱਤਾ ਤੇ ਉਸਤੋਂ ਪਿੱਛੋਂ ਕਿਸਾਨਾਂ ਦੇ ਸਮਰਥਨ ਦੇ ਬਹਾਨੇ ਸਿਆਸੀ ਡਰਾਮੇਬਾਜ਼ੀਆਂ ਕਰਦੇ ਹੋਏ ਪੂਰੇ ਸੂਬੇ ਵਿੱਚ ਰੋਸ ਰੈਲੀਆਂ ਕੀਤੀਆਂ। ਇਨਾਂ ਹੀ ਨਹੀਂ ਤੁਸੀਂ ਪਹਿਲਾਂ ਤਾਂ ਸੂਬਾ ਸਰਕਾਰ ਦੇ ਸੋਧ ਬਿਲਾਂ ਦੇ ਹੱਕ ਵਿੱਚ ਖੁੱਲ ਕੇ ਵੋਟ ਪਾਈ ਅਤੇ ਹੁਣ ਇਨਾਂ ਨੂੰ ਰੱਦ ਕਰ ਰਹੇ ਹੋ।’’
ਉਨਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਇਸਦੇ ਕਿਸਾਨਾਂ ਸਬੰਧੀ ਇੰਨੇ ਗੰਭੀਰ ਮਸਲੇ ਬਾਰੇ ਵਾਰ-ਵਾਰ ਯੂ-ਟਰਨ ਲੈਣਾ ਇਹ ਸਾਬਤ ਕਰਦਾ ਹੈ ਕਿ ਉਹ ਆਪਣੇ ਸਿਆਸੀ ਹਿੱਤਾਂ ਨੂੰ ਸਾਧਨ ਲਈ ਸ਼ੈਤਾਨ ਨਾਲ ਵੀ ਹੱਥ ਮਿਲਾਣ ਤੋਂ ਗੁਰੇਜ਼ ਨਹੀਂ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, ‘‘ਇਸ ਸਭ ਦੇ ਬਾਵਜੂਦ ਕੀ ਤੁਸੀਂ ਸੱਚੀ-ਮੁੱਚੀ ਹੀ ਇਹ ਆਸ ਕਰਦੇ ਹੋ ਕਿ ਕਿਸਾਨ ਤੁਹਾਡੇ ਵੱਲੋਂ ਉਨਾਂ ਦੇ ਹਿੱਤ ਪੂਰਨ ਲਈ ਕੀਤੇ ਜਾਂਦੇ ਦਾਅਵਿਆਂ ’ਤੇ ਯਕੀਨ ਕਰਨਗੇ।’’ ਉਨਾਂ ਸੁਖਬੀਰ ਨੂੰ ਵੰਗਾਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਇਕ ਵਜਾ ਦੱਸੇ ਕਿ ਕਿਉਂ ਪੰਜਾਬ ਦੇ ਲੋਕ ਖਾਸ ਕਰਕੇ ਕਿਸਾਨ ਉਸਦੀ ਪਾਰਟੀ ’ਤੇ ਭਰੋਸਾ ਕਰਨ। ਮੁੱਖ ਮੰਤਰੀ ਅੱਗੇ ਕਿਹਾ ਕਿ ਅਕਾਲੀਆਂ ਨੇ ਕਿਸਾਨਾਂ ਨੂੰ ਆਪਣੀ ਸਿਆਸੀ ਸ਼ਤਰੰਜ ਦਾ ਮੋਹਰਾ ਬਣਾ ਕੇ ਰੱਖ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਬਾਦਲ ਪਰਿਵਾਰ ਆਪਣੇ ਸੌੜੇ ਹਿੱਤਾਂ ਦੀ ਰਾਖੀ ਲਈ ਇਸ ਹੱਦ ਤੱਕ ਨੀਵਾਣ ਵੱਲ ਚਲਾ ਗਿਆ ਹੈ।
ਮੁੱਖ ਮੰਤਰੀ ਨੇ ਸੁਖਬੀਰ ਦਾ ਇਹ ਤਰਕ ਰੱਦ ਕਰ ਦਿੱਤਾ ਕਿ ਅਕਾਲੀਆਂ ਨੂੰ ਸੂਬਾ ਸਰਕਾਰ ਦੇ ਸੋਧ ਬਿਲਾਂ ਨੂੰ ਠੀਕ ਤਰਾਂ ਨਾਲ ਪੜਨ ਦਾ ਮੌਕਾ ਨਹੀਂ ਮਿਲਿਆ। ਉਨਾਂ ਕਿਹਾ ਕਿ ਇਹ ਸੰਭਵ ਹੀ ਨਹੀਂ ਹੋ ਸਕਦਾ ਜਦੋਂ ਕਿ ਅਕਾਲੀਆਂ ਕੋਲ ਵੱਡੀ ਪੱਧਰ ’ਤੇ ਕਾਨੂੰਨੀ ਮਾਮਲਿਆਂ ਦੇ ਜਾਣਕਾਰ ਮੌਜੂਦ ਹਨ। ਸੁਖਬੀਰ ਬਾਦਲ ਵੱਲੋਂ ਕੀਤੇ ਇਸ ਦਾਅਵੇ ਕਿ ਉਨਾਂ ਦੀ ਪਾਰਟੀ ਦੇ ਵਿਧਾਇਕਾਂ ਨੇ ਬਿਨਾਂ ਚੰਗੀ ਤਰਾਂ ਅਧਿਐਨ ਕੀਤਿਆਂ ਬਿਲਾਂ ਦੇ ਹੱਕ ਵਿੱਚ ਵੋਟ ਪਾ ਦਿੱਤੀ, ਬਾਰੇ ਮੁੱਖ ਮੰਤਰੀ ਨੇ ਕਿਹਾ, ‘‘ਸ਼ਾਇਦ ਇਹੋ ਕਾਰਨ ਹੈ ਕਿ ਅਕਾਲੀ ਬੀਤੇ 6 ਸਾਲ ਤੋਂ ਸਾਰੇ ਪ੍ਰਕਾਰ ਦੇ ਲੋਕ ਵਿਰੋਧੀ, ਭਾਰਤ ਵਿਰੋਧੀ ਅਤੇ ਪੰਜਾਬ ਵਿਰੋਧੀ ਬਿੱਲਾਂ ’ਤੇ ਮੋਹਰ ਲਾਉਂਦੇ ਰਹੇ ਹਨ।’’
ਵਿਧਾਨ ਸਭਾ ਵਿੱਚ ਪਾਸ ਕੀਤੇ ਮਤਿਆਂ ਸਬੰਧੀ ਖੁੱਲੇਆਮ ਸ਼ਰਮਨਾਕ ਝੂਠ ਬੋਲਣ ਲਈ ਅਕਾਲੀ ਦਲ ਦੇ ਪ੍ਰਧਾਨ ਦੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਤੇ ਵੀ ਇਹ ਜ਼ਿਕਰ ਨਹੀਂ ਕੀਤਾ ਗਿਆ ਕਿ ਪੰਜਾਬ ਸਰਕਾਰ ਪੂਰੇ ਸੂਬੇ ਨੂੰ ਪ੍ਰਮੁੱਖ ਮੰਡੀ ਖੇਤਰ ਐਲਾਨਣ ਲਈ ਵਚਨਬੱਧ ਹੈ ਜਿਵੇਂ ਕਿ ਸੁਖਬੀਰ ਦਾਅਵਾ ਕਰ ਰਿਹਾ ਹੈ। ਸੁਖਬੀਰ ਦੀ ਦਲੀਲ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਕੀ ਤੁਸੀਂ ਇਹ ਕਹਿਣਾ ਚਾਹੁੰਦੇ ਹੋ ਕਿ ਤੁਹਾਡੇ ਵਿਧਾਇਕਾਂ ਨੂੰ 370 ਸ਼ਬਦਾਂ ਦਾ ਮਤਾ ਪੜਨ ਤੇ ਸਮਝਣ ਵਿੱਚ ਦਿੱਕਤ ਸੀ ਜਿਸ ਵਿੱਚ 100 ਸ਼ਬਦ ਤਾਂ ਮਹਿਜ਼ ਆਰਡੀਨੈਂਸਾਂ/ਐਕਟਾਂ ਦੇ ਨਾਮ ਸਨ?’’
ਉਨਾਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਸੂਬੇ ਨੂੰ ਪ੍ਰਮੁੱਖ ਮੰਡੀ ਖੇਤਰ ਐਲਾਨ ਕਰਨਾ ਜ਼ਰੂਰੀ ਨਹੀਂ ਸੀ ਸਗੋਂ ਐਮ.ਐਸ.ਪੀ. ਦੀ ਰੱਖਿਆ ਕਰਨੀ ਜ਼ਰੂਰੀ ਸੀ ਅਤੇ ਇਹ ਯਕੀਨੀ ਬਣਾਉਣਾ ਕਿ ਬਿਨਾਂ ਕਿਸੇ ਦੰਡਕਾਰੀ ਕਾਰਵਾਈ ਦੇ ਸੂਬਾ ਆਪਣਾ ਕੰਟਰੋਲ ਕਾਇਮ ਰੱਖੇ। ਇਹੋ ਹੀ ਕਿਸਾਨਾਂ ਦੀ ਮੁੱਖ ਚਿੰਤਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨੀ ਤੇ ਮਾਹਿਰਾਂ ਦੀ ਰਾਏ ਲੈਣ ਤੋਂ ਬਾਅਦ ਬਿਹਤਰ ਢੰਗ ਤਰੀਕਾ ਕੱਢਿਆ ਪਰ ਅਕਾਲੀ ਵਿਸ਼ੇਸ਼ ਤਰੀਕਿਆਂ ਉਤੇ ਅੜੇ ਹੋਏ ਹਨ, ਭਾਵੇਂ ਇਹ ਕੰਮ ਕਰਨ ਜਾਂ ਨਾ ਕਰਨ। ਉਨਾਂ ਕਿਹਾ ਕਿ ਜੇ ਸਾਰੇ ਸੂਬੇ ਨੂੰ ਪੂਰੀ ਮੰਡੀ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾਂਦੀ ਤਾਂ ਪਹਿਲਾਂ ਹੀ ਲਾਗੂ ਕੀਤੇ ਕੇਂਦਰੀ ਖੇਤੀ ਕਾਨੂੰਨਾਂ ਦੇ ਪਿਛੋਕੜ ਵਿੱਚ ਅਜਿਹੀ ਪਹੁੰਚ ਰਾਸ਼ਟਰਪਤੀ ਦੀ ਸਹਿਮਤੀ ਦੀ ਲੋੜ ਤੋਂ ਮੁਕਤ ਨਹੀਂ ਹੈ ਅਤੇ ਇਹ ਸਹਿਮਤੀ ਪੰਜਾਬ ਦੀ ਇੱਛਾ ਨੂੰ ਲਾਗੂ ਕੀਤੇ ਜਾਣ ਦਾ ਸਭ ਤੋਂ ਤੇਜ਼ ਤਰੀਕਾ ਹੈ।
ਸੂਬੇ ਦੀ ਸੰਵਿਧਾਨਕ ਤੇ ਕਾਨੂੰਨੀ ਸਥਿਤੀ ਬਾਰੇ ਝੂਠ ਬੋਲ ਕੇ ਲਗਾਤਾਰ ਕਿਸਾਨਾਂ ਨੂੰ ਗੰੁਮਰਾਹ ਕਰਨ ਲਈ ਵੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਪ੍ਰਧਾਨ ਸੁਖਬੀਰ ’ਤੇ ਵਰੇ। ਉਨਾਂ ਕਿਹਾ ਕਿ ਧਾਰਾ 254 (99) ਤਹਿਤ ਸੰਵਿਧਾਨ ਸੂਬਿਆਂ ਨੂੰ ਕੇਂਦਰੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਸਪੱਸ਼ਟ ਤੇ ਨਿਰਪੱਖ ਅਧਿਕਾਰ ਦਿੰਦਾ ਹੈ। ਉਨਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਕਾਨੂੰਨ ਵੀ ਸੰਘੀ ਢਾਂਚੇ ਵਿਰੋਧੀ ਹੋਣ ਦੇ ਆਧਾਰ ’ਤੇ ਪੜਤਾਲ ਕਰਨ ਵਿੱਚ ਅਸਫਲ ਰਹਿੰਦੇ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
3,758FollowersFollow
0SubscribersSubscribe
- Advertisement -spot_img

Latest Articles