Breaking News

ਘਰ ਇਕਾਂਤਵਾਸ ਕੀਤੇ ਵਿਅਕਤੀਆਂ ਦੇ ਮੋਬਾਈਲ ਵਿਚ ‘ਕੋਵਾ ਐਪ’ ਡਾਊਨਲੋਡ ਕਰਵਾਉਣ ਵਿਚ ਸੰਗਰੂਰ ਜ਼ਿਲ੍ਹੇ ਦਾ ਰਾਜ ਵਿੱਚ ਪਹਿਲਾ ਸਥਾਨ

ਘਰ ਇਕਾਂਤਵਾਸ ਕੀਤੇ ਵਿਅਕਤੀਆਂ ਦੇ ਮੋਬਾਈਲ ਵਿਚ ‘ਕੋਵਾ ਐਪ’ ਡਾਊਨਲੋਡ ਕਰਵਾਉਣ ਵਿਚ ਸੰਗਰੂਰ ਜ਼ਿਲ੍ਹੇ ਦਾ ਰਾਜ ਵਿੱਚ ਪਹਿਲਾ ਸਥਾਨ
*ਇਕਾਂਤਵਾਸ ਕੀਤੇ ਵਿਅਕਤੀਆਂ ਲਈ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ:ਜ਼ਿਲ੍ਹਾ ਮੈਜਿਸਟ੍ਰੇਟ
ਸੰਗਰੂਰ, 5 ਜੂਨ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਇਲਾਜ ਕਰਨ ਦੇ ਨਾਲ ਲੋਕਾਂ ਵਿੱਚ ਇਸ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਜਾਗਰੂਕਤਾ ਮੁਹਿੰਮ ਤਹਿਤ ‘ਕੋਵਾ ਐਪ’ ਦੀ ਵੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਹ ਐਪ ਵਾਇਰਸ ਨੂੰ ਠੱਲ ਪਾਉਣ ਵਿੱਚ ਸਹਾਈ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਹਰ ਵਿਅਕਤੀ ਆਪਣੇ ਮੋਬਾਇਲ ਫੋਨ ਉੱਪਰ ਕੋਵਾ ਐਪ ਜਰੂਰ ਡਾਊਨਲੋਡ ਕਰੇ ਤਾਂ ਜੋ ਸਰਕਾਰ ਵਲੋਂ ਅਧਿਕਾਰਤ ਜਾਣਕਾਰੀ ਲੋਕਾਂ ਤੱਕ ਅਸਾਨੀ ਨਾਲ ਪਹੁੰਚਦੀ ਰਹੇ। ਉਨਾਂ ਕਿਹਾ ਕਿ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਲਈ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ।
ਸ਼੍ਰੀ ਥੋਰੀ ਨੇ ਦੱਸਿਆ ਕਿ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਘਰ ਇਕਾਂਤਵਾਸ ਕਰ ਰਹੇ 1852 ਵਿਅਕਤੀਆਂ ਵਿਚੋਂ 700 ਅਤੇ 1059 ਪਰਵਾਸੀਆਂ ਵਿਚੋਂ 320 ਵਿਅਕਤੀਆਂ ਦੇ ਮੋਬਾਈਲਾਂ ਵਿਚ ਕੋਵਾ ਐਪ ਡਾਊਨਲੋਡ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਘਰ ਇਕਾਂਤਵਾਸ ਕੀਤੇ ਵਿਅਕਤੀਆਂ ਦੇ ਮੋਬਾਈਲ ਵਿਚ ਕੋਵਾ ਐਪ ਡਾਊਨਲੋਡ ਕਰਵਾਉਣ ਵਿਚ ਸੰਗਰੂਰ ਜ਼ਿਲ੍ਹੇ ਦਾ ਰਾਜ ਵਿੱਚ ਪਹਿਲਾ ਸਥਾਨ ਹੈ।ਬਾਕੀ ਬਚੇ ਵਿਅਕਤੀਆਂ ਕੋਲ ਮੋਬਾਈਲ ਨਾ ਹੋਣ ਜਾਂ ਮੋਬਾਈਲ ਐਪ ਡਾਊਨਲੋਡ ਕਰਨ ਦੇ ਯੋਗ ਨਾ ਹੋਣ ਕਾਰਨ ਇਹ ਐਪ ਡਾਊਨਲੋਡ ਨਹੀਂ ਕਰਵਾਈ ਜਾ ਸਕੀ।
ਸ਼੍ਰੀ ਥੋਰੀ ਨੇ ਕਿਹਾ ਕਿ ਕੋਵਿਡ-19 ਦੇ ਪ੍ਰੋਟੋਕਾਲ ਮੁਤਾਬਕ ਜਿੱਥੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਹਰ ਵਿਅਕਤੀ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਜਾ ਰਿਹਾ ਹੈ, ਉਥੇ ਕੋਵਾ ਐਪ ਡਾਊਨਲੋਡ ਵੀ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕੋਰੋਨਾ ਖਿਲਾਫ ਜਾਗਰੂਕਤਾ ਫੈਲਾਈ ਜਾ ਸਕੇ।
ਉਨਾਂ ਕਿਹਾ ਕਿ ਇਸ ਐਪ ਤੇ ਕਰੋਨਾ ਸਬੰਧੀ ਪੁਖਤਾ ਆਂਕੜੇ, ਕੋਰੋਨਾ ਪੋਜ਼ੀਟਿਵ ਵਿਅਕਤੀ ਬਾਰੇ ਜਾਣਕਾਰੀ,ਈ ਪਾਸ ਜਨਰੇਟ,ਅਤੇ ਆਉਣ ਜਾਣ ਸਬੰਧੀ ਚਿਤਾਵਨੀਆਂ ਬਾਰੇ ਜਾਣਕਾਰੀ ਵੀ ਉਪਲਬਧ ਹੈ। ਇਸ ਤੋਂ ਇਲਾਵਾ ਹਾਟ ਸਪਾਟ ਏਰੀਆ, ਕੰਟੇਨਮੈਂਟ ਜ਼ੋਨ, ਕੋਰੋਨਾ ਸਬੰਧੀ ਤਾਜ਼ਾ ਜਾਣਕਾਰੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕੋਵਾ ਐਪ ਵਿੱਚ ਚੈਟ ਕਰਨ ਦੀ ਆਪਸ਼ਨ ਵੀ ਹੈ ਅਤੇ ਇਸ ਰਾਹੀਂ ਮਾਹਿਰ ਡਾਕਟਰਾਂ ਕੋਲੋਂ ਸਿਹਤ ਸਬੰਧੀ ਸਵਾਲ ਵੀ ਪੁੱਛੇ ਜਾ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਨੇ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ ਇਸ ਲਈ ਖੁਦ ਜਾਗਰੂਕ ਹੋ ਕੇ ਦੂਜਿਆਂ ਨੂੰ ਵੀ ਜਾਗਰੂਕ ਕੀਤਾ ਜਾਵੇ।ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਮਾਜਿਕ ਦੂਰੀ, ਮਾਸਕ ਦੀ ਵਰਤੋਂ ਅਤੇ ਵਾਰ-ਵਾਰ ਹੱਥ ਧੋਣ ਸਬੰਧੀ ਲਗਾਤਾਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।

About admin

Check Also

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ …

Leave a Reply

Your email address will not be published. Required fields are marked *