Wednesday , July 8 2020
Breaking News

ਚੌਕਸੀ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਜ਼ਹਿਰ ਵਿਕਰੀ ਦੇ ਲਾਇਸੰਸਧਾਰਕਾਂ ਦੀਆਂ ਦੁਕਾਨਾਂ ’ਤੇ ਅਚਨਚੇਤ ਛਾਪਾਮਾਰੀ

ਚੌਕਸੀ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਜ਼ਹਿਰ ਵਿਕਰੀ ਦੇ ਲਾਇਸੰਸਧਾਰਕਾਂ ਦੀਆਂ ਦੁਕਾਨਾਂ ’ਤੇ ਅਚਨਚੇਤ ਛਾਪਾਮਾਰੀ
ਸੰਗਰੂਰ, 10 ਜੂਨ:
ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਮੂਹ ਸਬ ਡਵੀਜ਼ਨਾਂ ਵਿੱਚ ਐਸ.ਡੀ.ਐਮਜ਼ ਦੀ ਅਗਵਾਈ ਹੇਠਾਂ ਚੌਕਸੀ ਟੀਮਾਂ ਨੇ ਜ਼ਹਿਰ ਵਿਕਰੀ ਦੇ ਲਾਇਸੰਸਧਾਰਕਾਂ ਦੀਆਂ ਦੁਕਾਨਾਂ ’ਤੇ ਅਚਨਚੇਤ ਛਾਪਾਮਾਰੀ ਕੀਤੀ ਅਤੇ ਦਸਤਾਵੇਜ਼ੀ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਦੌਰਾਨ ਜਿਹੜੀਆਂ ਦੁਕਾਨਾਂ ’ਤੇ ਤਰੁੱਟੀਆਂ ਸਾਹਮਣੇ ਆਈਆਂ ਉਨ੍ਹਾਂ ਨੂੰ ਸਬ ਡਵੀਜ਼ਨ ਪੱਧਰ ’ਤੇ ਨੋਟਿਸ ਜਾਰੀ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤੋਂ ਮਿਲੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਸਮੂਹ ਸਬ ਡਵੀਜ਼ਨਾਂ ਵਿੱਚ ਡੇਢ ਦਰਜਨ ਪੋਆਇਜ਼ਨ ਲਾਇਸੰਸ ਧਾਰਕਾਂ ਦੀਆਂ ਦੁਕਾਨਾਂ ਵਿੱਚ ਛਾਪੇ ਮਾਰ ਕੇ ਉਪਲਬਧ ਸਟਾਕ ਤੇ ਵੇਚੇ ਗਏ ਸਟਾਕ ਬਾਰੇ ਰਜਿਸਟਰਾਂ ਵਿੱਚ ਕੀਤੇ ਇੰਦਰਾਜਾਂ, ਲਾਇਸੰਸ ਨਵਿਆਉਣ ਸਬੰਧੀ ਕੀਤੀ ਗਈ ਕਾਰਵਾਈ, ਕੋਵਿਡ-19 ਸਬੰਧੀ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਆਦਿ ਦਾ ਨਿਰੀਖਣ ਕੀਤਾ ਗਿਆ ਅਤੇ ਪੁਆਇਜ਼ਨ ਦੇ ਭੰਡਾਰ ਤੇ ਵਿਕਰੀ ਸਬੰਧੀ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰਾਰਥੀ ਦਾ ਲਾਇਸੰਸ ਨਵਿਆਉਣ ਤੋਂ ਰਹਿਦਾ ਹੈ ਤਾਂ ਉਨ੍ਹਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਆਪਣਾ ਲਾਇਸੰਸ ਨਵਿਆਉਣ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਬਿਨ੍ਹਾਂ ਲਾਇਸੰਸ ਤੋਂ ਅਜਿਹੇ ਪਦਾਰਥਾਂ ਦੀ ਵਿਕਰੀ ਕਰਦਾ ਹੈ ਤਾਂ ਇਸ ਬਾਰੇ ਸੂਚਨਾ ਜ਼ਿਲ੍ਹਾ ਹੈਲਪਲਾਈਨ ਨੰਬਰ 01672-232304 ’ਤੇ ਦਿੱਤੀ ਜਾਵੇ।

About admin

Check Also

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ ਕੋਵਿਡ ਮਾਹਿਰ ਸਲਾਹਕਾਰ ਕਮੇਟੀਆਂ ਗਠਿਤ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ …

Leave a Reply

Your email address will not be published. Required fields are marked *