Subscribe Now

* You will receive the latest news and updates on your favorite celebrities!

Trending News

Blog Post

ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ’ਚ ਹੁਣ ਤੱਕ 173396 ਮੀਟਿ੍ਰਕ ਟਨ ਕਣਕ ਦੀ ਖ਼ਰੀਦ
punjab

ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ’ਚ ਹੁਣ ਤੱਕ 173396 ਮੀਟਿ੍ਰਕ ਟਨ ਕਣਕ ਦੀ ਖ਼ਰੀਦ 

26 ਅਪ੍ਰੈਲ :ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 173396 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 174470 ਮੀਟਿ੍ਰਕ ਟਨ ਕਣਕ ਵਿਚੋਂ 173396 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 51880 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 38578 ਮੀਟਿ੍ਰਕ ਟਨ, ਪਨਸਪ ਵੱਲੋਂ 36714 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 23404 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 22820 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 257.79 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 78.36 ਕਰੋੜ, ਮਾਰਕਫੈੱਡ ਵੱਲੋਂ 64.47 ਕਰੋੜ, ਪਨਸਪ ਵੱਲੋਂ 66.47 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 38.66 ਅਤੇ ਐਫ. ਸੀ. ਆਈ ਵੱਲੋਂ 9.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਰਾਂ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਸਾਰੇ ਖ਼ਰੀਦ ਕੇਂਦਰਾਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।
ਕੈਪਸ਼ਨ :

Related posts

punjab

कोविड समीक्षा -2 मुख्यमंत्री कार्यालय, पंजाब गरीब कोविड मरीजों को मुफ्त भोजन मुहैया करवाएगी पंजाब पुलिस, मुख्यमंत्री ने पका हुआ मुफ्त भोजन लेने के लिए हेल्पलाइन नंबर 181/112 का किया ऐलान 

Leave a Reply

Required fields are marked *