Subscribe Now

* You will receive the latest news and updates on your favorite celebrities!

Trending News

Blog Post

ਜ਼ਿਲ੍ਹੇ ਦੀਆਂ ਮੰਡੀਆਂ ਵਿਚ 300475 ਮੀਟਰਕ ਟਨ ਦੀ ਕੀਤੀ ਖਰੀਦ-ਚੁਕਾਈ ਪ੍ਰਕਿਰਿਆ ਨਿਰਵਿਘਨ ਜਾਰੀ
punjab

ਜ਼ਿਲ੍ਹੇ ਦੀਆਂ ਮੰਡੀਆਂ ਵਿਚ 300475 ਮੀਟਰਕ ਟਨ ਦੀ ਕੀਤੀ ਖਰੀਦ-ਚੁਕਾਈ ਪ੍ਰਕਿਰਿਆ ਨਿਰਵਿਘਨ ਜਾਰੀ 

ਗੁਰਦਾਸਪੁਰ, 27 ਅਪ੍ਰੈਲ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ, ਉਸਦੇ ਨਾਲ ਫਸਲ ਦੀ ਚੁਕਾਈ ਨੂੰ ਨਾਲੋ-ਨਾਲ ਯਕੀਨੀ ਬਣਾਇਆ ਗਿਆ ਹੈ। ਖਰੀਦ ਏਜੰਸੀਆਂ ਵਲੋਂ ਦਾਣਾ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ ਤੇ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨੂੰ ਪੂਰਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫਸਰ ਕੁਲਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ 311146 ਮੀਟਰਕ ਟਨ ਕਣਕ ( 26 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 300475 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 86144 ਮੀਟਰਕ ਟਨ, ਮਾਰਕਫੈੱਡ ਵਲੋਂ 79149 ਮੀਟਰਕ ਟਨ, ਪਨਸਪ ਵਲੋਂ 65875 ਮੀਟਰਕ ਟਨ, ਵੇਅਰਹਾਊਸ ਵਲੋਂ 44504 ਅਤੇ ਐਫ.ਸੀ.ਆਈ ਵਲੋਂ 24803 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚੋਂ 51 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 345 ਕਰੋੜ 17 ਲੱਖ ਰੁਪਏ ਦੀ ਸਿੱਧੀ ਅਦਾਇਗੀ ਉਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ।

ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ, ਫਸਲ ਦੀ ਖਰੀਦ ਤੇ ਚੁਕਾਈ ਦੇ ਨਾਲ ਕਿਸਾਨਾਂ ਨੂੰ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟੇ ਅੰਦਰ ਕਰਨ ਲਈ ਰਜਿਸ਼ਟਰੇਸ਼ਨ ਦੇ ਕੰਮ ਲਈ ਮੰਡੀਆਂ ਵਿਚ ਵਿਸ਼ੇਸ ਸਟਾਫ ਤਾਇਨਾਤ ਕੀਤਾ ਗਿਆ, ਇਸ ਤੋਂ ਇਲਾਵਾ ਆੜ੍ਹਤੀਆਂ ਨੂੰ ਵੇਚਣ ਵਾਲੇ ਦੀ ਰਜਿਸ਼ਟਰੇਸ਼ਨ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ, ਤਾਂ ਜੋ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਵਿਚ ਦੇਰੀ ਨਾ ਹੋਵੇ।

ਜ਼ਿਲ੍ਹਾ ਮੰਡੀ ਅਫਸਰ ਨੇ ਅੱਗੇ ਦੱਸਿਆ ਕਿ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਵਿਡ ਬਿਮਾਰੀ ਤੋਂ ਬਚਾਅ ਲਈ ਵਿਸ਼ੇਸ ਪ੍ਰਬੰਧ ਹਨ। ਮੰਡੀਆਂ ਵਿਚ ਸ਼ੈਨਾਟਾਇਜ਼ਰ ਅਤੇ ਮਸਾਕ ਉਪਲੱਬਧ ਹਨ ਅਤੇ ਪੀਣ ਲਈ ਸਾਫ ਪਾਣੀ ਆਦਿ ਵਿਵਸਥਾ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਉਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਪ੍ਰਸ਼ਾਸਨ ਕਣਕ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

Related posts

Leave a Reply

Required fields are marked *