4.5 C
New York
Sunday, January 29, 2023

Buy now

spot_img

ਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ ;  ਓਮ ਪ੍ਰਕਾਸ਼ ਸੋਨੀ

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ ;  ਓਮ ਪ੍ਰਕਾਸ਼ ਸੋਨੀ

ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ

ਚੰਡੀਗੜ, 27 ਅਕਤੂਬਰ :

ਫੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਫੂਡ ਪ੍ਰਾਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਨੂੰ ਉਦੋਂ ਹੋਰ ਜ਼ਿਆਦਾ ਉਤਸ਼ਾਹਿਤ ਹੋਵੇਗਾ ਜਦੋਂ ਉਸਨੂੰ ਇਹ ਭਰੋਸਾ ਹੋਵੇਗਾ ਕਿ ਉਸ ਵੱਲੋਂ ਉਗਾਈ ਗਈ ਫ਼ਸਲ ਨੂੰ ਵਾਜਬ ਮੁੱਲ ’ਤੇ ਖ਼ਰੀਦ ਕਰ ਲਈ ਜਾਵੇਗੀ।

ਸ੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫੂਡ ਪ੍ਰਾਸੈਸਿੰਗ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ ’ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਨਾਲ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲ ਸਕੇ।ਉਨਾਂ ਕਿਹਾ ਕਿ ਫੂਡ ਪ੍ਰਾਸੈਸਿੰਗ ਖੇਤਰ ਹੀ ਕਿਸਾਨਾਂ ਲਈ ਸਭ ਤੋਂ ਵੱਧ ਲਾਭਦਾਇਕ ਖੇਤਰ ਸਾਬਿਤ ਹੋ ਸਕਦਾ ਹੈ। ਉਨਾਂ ਕਿਹਾ ਕਿ ਇਸ ਮਕਸਦ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਵੱਲੋਂ ਇੱਕ ਐਡਵਾਇਜ਼ਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲ ਚੱਕਰ ‘ਚੋਂ ਕੱਢ ਕੇ ਲਾਹੇਵੰਦ ਖੇਤੀ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਬੋਲਦਿਆਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਜੋ ਫੂਡ ਪ੍ਰਾਸੈਸਿੰਗ ਵਿਭਾਗ ਵੱਲੋਂ ਪੂਰੇ ਸੂਬੇ ਵਿੱਚ ਵਨ ਡਿਸਟਿ੍ਰਕਟ ਵਨ ਪ੍ਰੋਡੱਕਟ ਸਕੀਮ ਤਹਿਤ ਸਰਵੇ ਕਰਵਾਇਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ।ਉਨਾਂ ਇਸ ਮੌਕੇ ਸ਼ਾਹਕੋਟ ਏਰੀਏ ਵਿੱਚ ਖ਼ਰਬੂਜੇ ਦੀ ਫ਼ਸਲ ਨੂੰ ਹੋਰ ਲਾਹੇਵੰਦ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਵੀ ਕਿਹਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਅਤੇ ਫੂਡ ਪ੍ਰਾਸੈਸਿੰਗ ਸਨਅਤਾਂ ਵਿੱਚ ਵਧੀਆ ਤਾਲਮੇਲ ਸਥਾਪਤ ਕਰਵਾਇਆ ਜਾਵੇ ਜਿਸ ਨਾਲ ਕਿਸਾਨਾਂ ਅਤੇ ਫੂਡ ਪ੍ਰਾਸੈਸਿੰਗ ਇੰਡਸਟਰੀ ਨੂੰ ਲਾਭ ਹੋ ਸਕੇ।ਉਨਾਂ ਕਿਹਾ ਕਿ ਅਸੀਂ ਪੰਜਾਬ ਦੀ ਕਿਸਾਨੀ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਸੂਬੇ ਦੀ ਮਿੱਟੀ,ਪਾਣੀ, ਹਵਾ ਦਾ ਵੀ ਧਿਆਨ ਰੱਖਣਾ ਹੈ।

ਡਾਇਰੈਕਟਰ ਫੂਡ ਪ੍ਰਾਸੈਸਿੰਗ ਸ੍ਰੀ ਮਨਜੀਤ ਸਿੰਘ ਬਰਾੜ ਨੇ ਇਸ ਮੌਕੇ ਕਮੇਟੀ ਮੈਂਬਰ ਸਾਹਿਬਾਨ ਨੂੰ ਸਰਕਾਰ ਵੱਲੋਂ ਫੂਡ ਪ੍ਰਾਸੈਸਿੰਗ ਦੇ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਨ ਡਿਸਟਿ੍ਰਕਟ ਵਨ ਪ੍ਰੋਡੱਕਟ ਸਕੀਮ ਬਾਰੇ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਕਮੇਟੀ ਮੈਂਬਰ ਭਵਦੀਪ ਸਰਦਾਨਾ ਵੱਲੋਂ ਸੁਝਾਅ ਦਿੱਤੇ ਗਏ ਕਿ ਸੂਬੇ ਦੇ ਜਿੰਨੇ ਵੀ ਬਰਾਂਡ ਹਨ, ਉਨਾਂ ਲਈ ਇੱਕ ਆਈ.ਐਸ.ਆਈ ਵਰਗਾ ਮਾਰਕਾ ਸਥਾਪਤ ਕੀਤਾ ਜਾਵੇ ਜੋ ਕਿ ਉਤਪਾਦ ਦੀ ਗੁਣਵੱਤਾ ਦੀ ਭਰੋਸੇਯੋਗਤਾ ਦੇ ਨਾਲ ਨਾਲ ਪੰਜਾਬ ਦਾ ਉਤਪਾਦ ਹੋਣ ਸਬੰਧੀ ਪਹਿਚਾਣ ਕਰਵਾਉਂਦਾ ਹੋਵੇ।ਲੈਂਡ ਬੈਂਕ ਬਾਰੇ ਵੱਧ ਤੋਂ ਵੱਧ ਪ੍ਰਚਾਰ ਦੀ ਮੰਗ ਕਰਦਿਆਂ ਕਮੇਟੀ ਮੈਂਬਰ ਨੇ ਕਿਹਾ ਕਿ ਹਰ ਤਰਾਂ ਦੀ ਸਨਅਤ ਨੂੰ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਇਸ ਲਈ ਉਦਯੋਗਾਂ ਵਿੱਚ ਪਾਣੀ ਦੀ ਵਰਤੋਂ ਸਬੰਧੀ ਨੀਤੀ ਨੂੰ ਜਲਦ ਤੋਂ ਜਲਦ ਤਿਆਰ ਕੀਤਾ ਜਾਣਾ ਚਾਹੀਦਾ ਹੈ।ਇਸ ਤੋਂ ਇਲਾਵਾ ਇੱਕ ਪੰਜਾਬ ਰਾਜ ਦੀ ਕੁਆਲਟੀ ਕੰਟਰੋਲ ਸੰਸਥਾ ਬਣਾਉਣ ਦੀ ਵੀ ਤਜਵੀਜ਼ ਪੇਸ਼ ਕੀਤੀ ਗਈ ਜੋ ਕਿ ਪੰਜਾਬ ਰਾਜ ਵਿੱਚ ਤਿਆਰ ਹੋਣ ਵਾਲੇ ਫੂਡ ਪ੍ਰਾਸੈਸਿੰਗ ਅਧੀਨ ਆਉਣ ਵਾਲੇ ਹਰ ਤਰਾਂ ਦੇ ਉਤਪਾਦਾਂ ਦੀ ਗੁਣਵੱਤਾ ਨੂੰ ਤਸਦੀਕ ਕਰਦੀ ਹੋਵੇ।

ਕਮੇਟੀ ਮੈਂਬਰ ਡਾ. ਏ.ਆਰ. ਸ਼ਰਮਾ ਨੇ ਕਿਹਾ ਕਿ ਅੱਜ ਦੀ ਤਰੀਕ ਵਿੱਚ ਕੋਵਿਡ ਕਾਰਨ ਪ੍ਰੋਸੈਸਡ ਫੂਡ ਦੀ ਮੰਗ ਬਹੁਤ ਵਧੀ ਹੈ, ਇਸਨੂੰ ਵੇਖਦੇ ਹੋਏ ਸਾਨੂੰ ਇਸ ਖੇਤਰ ਵਿੱਚ ਨਿਵੇਸ਼ ਨੂੰ ਹੋਰ ਉਤਸ਼ਾਹਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪੰਜਾਬ ਰਾਜ ਨੂੰ ਖਾਣ ਵਾਲੇ ਤੇਲ ਬੀਜ ਫ਼ਸਲਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਜੋ ਕਿ ਬਹੁਤ ਹੀ ਲਾਭਕਾਰੀ ਸਿੱਧ ਹੋਵੇਗਾ ਕਿਉਂ ਕਿ ਇਸ ਸਮੇਂ ਦੇਸ਼ ਵਿੱਚ ਸਭ ਤੋਂ ਜ਼ਿਆਦਾ ਜੇਕਰ ਕੋਈ ਖਾਣ ਵਾਲੀ ਚੀਜ਼ ਵਿਦੇਸ਼ ਤੋਂ ਦਰਾਮਦ ਕੀਤੀ ਜਾ ਰਹੀ ਹੈ ਤਾਂ ਉਹ ਖਾਣ ਵਾਲਾ ਤੇਲ ਹੈ।ਉਨਾਂ ਕਿਹਾ ਕਿ ਸਾਨੂੰ ਇਸ ਖੇਤਰ ਵਿੱਚ ਖੋਜ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਕਮੇਟੀ ਮੈਂਬਰ ਸ੍ਰੀ ਅਜੈ ਕੁਮਾਰ ਨੇ ਕਿਹਾ ਕਿ ਉਦਯੋਗਾਂ ਨੂੰ ਇਨਸੈਂਟਿਵ ਨਹੀਂ ਮਿਲ ਰਹੇ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਹੋਰ ਧਿਆਨ ਦੇਣ ਦੀ ਲੋੜ ਹੈ। ਕਮੇਟੀ ਮੈਂਬਰ ਨਰਿੰਦਰ ਗੋਇਲ ਨੇ ਕਿਹਾ ਕਿ ਕਿਸਾਨ ਫ਼ਸਲੀ ਵਿਭਿੰਨਤਾ ਉਦੋਂ ਹੀ ਅਪਣਾਉਣਗੇ ਜਦੋਂ ਉਨਾਂ ਨੂੰ ਇਸ ਗੱਲ ਦਾ ਭਰੋਸਾ ਹੋਵੇਗਾ ਕਿ ਸਰਕਾਰ ਵੱਲੋਂ ਇਨਸੈਂਟਿਵ ਲਾਜ਼ਮੀ ਤੌਰ ’ਤੇ ਮਿਲੇਗਾ।

ਸ੍ਰੀ ਵਿਜੇ ਗਰਗ ਨੇ ਮੰਗ ਕੀਤੀ ਕਿ ਜਿਨਾਂ ਜ਼ਿਲਿਆਂ ਵਿੱਚ ਫੂਡ ਪਾਰਕ ਜਾਂ ਫੋਕਲ ਪੁਆਇੰਟ ਨਹੀਂ ਹਨ ਤਾਂ ਉੱਥੇ ਛੋਟੇ ਫੂਡ ਪਾਰਕ ਜ਼ਰੂਰ ਸਥਾਪਤ ਕੀਤੇ ਜਾਣ ਤਾਂ ਜੋ ਨਿਵੇਸ਼ ਦੇ ਇਛੁੱਕ ਨਿਵੇਸ਼ਕਾਂ ਨੂੰ ਜ਼ਮੀਨ ਮਿਲ ਸਕੇ।

ਕਮੇਟੀ ਮੈਂਬਰ ਸ੍ਰੀ ਪਿਆਰਾ ਲਾਲ ਸੇਠ ਨੇ ਅੰਮਿ੍ਰਤਸਰ ਵਿੱਚ ਖੋਜ ਤੇ ਵਿਕਾਸ ਕੇਂਦਰ ਸਥਾਪਤ ਕਰਨ ਅਤੇ ਅੰਮਿ੍ਰਤਸਰ ਏਅਰਪੋਰਟ ’ਤੇ ਸਥਿਤ ਕੋਲਡ ਸਟੋਰ ਨੂੰ ਚਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਗੁਜਰਾਤ ਦੀ ਤਰਜ ’ਤੇ ਕੋਆਪਰੇਟਿਵ ਸੋਸਾਇਟੀਆਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਛੋਟੇ ਛੋਟੇ ਉਦਯੋਗ ਇਕਮੁੱਠ ਹੋ ਕੇ ਤਰੱਕੀ ਕਰ ਸਕਣ।

ਕਮੇਟੀ ਮੈਂਬਰਾਂ ਦੇ ਵਿਚਾਰਾਂ ਨਾਲ ਸਹਿਮਤ ਹੁੰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦਿੱਤੇ ਗਏ ਸੁਝਾਵਾਂ ਨੂੰ ਲਾਗੂ ਕਰਵਾਉਣ ਲਈ ਜਲਦ ਹੀ ਉਹ ਮੁੱਖ ਮੰਤਰੀ ਜੀ ਨਾਲ ਮੀਟਿੰਗ ਕਰਨਗੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖ਼ਰਚ ਸ੍ਰੀ ਅਭਿਨਵ ਤਿ੍ਰਖਾ ਅਤੇ ਖੇਤੀਬਾੜੀ ਵਿਭਾਗ, ਇਨਵੈਸਟ ਪੰਜਾਬ, ਉਦਯੋਗ ਵਿਭਾਗ, ਪਸ਼ੂ ਪਾਲਣ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,685FollowersFollow
0SubscribersSubscribe
- Advertisement -spot_img

Latest Articles