ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫਾ ਪ੍ਰਵਾਨ
ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ
ਚੰਡੀਗੜ, 26 ਨਵੰਬਰ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਦੀ ਪ੍ਰਿਆ ਸ਼ੁਰੂ ਕਰਨ ਲਈ ਆਖਿਆ ਹੈ।
ਜ਼ਿਕਰਯੋਗ ਹੈ ਕਿ ਡਾ. ਘੁੰਮਣ ਨੇ 17 ਨਵੰਬਰ, 2020 ਨੂੰ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ।