Subscribe Now

* You will receive the latest news and updates on your favorite celebrities!

Trending News

Blog Post

ਝੋਨੇ ਦੀ ਖਰੀਦ ਲਈ ਹੁਣ ਤੱਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ : ਅਨਿੰਨਦਿਤਾ ਮਿੱਤਰਾ
Uncategorized

ਝੋਨੇ ਦੀ ਖਰੀਦ ਲਈ ਹੁਣ ਤੱਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ : ਅਨਿੰਨਦਿਤਾ ਮਿੱਤਰਾ 

ਝੋਨੇ ਦੀ ਖਰੀਦ ਲਈ ਹੁਣ ਤੱਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ : ਅਨਿੰਨਦਿਤਾ ਮਿੱਤਰਾ
ਚੰਡੀਗੜ, 6 ਨਵੰਬਰ
ਝੋਨੇ ਦੀ ਖਰੀਦ ਲਈ ਹੁਣ ਤੱਕ 26,743,93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅਨਿੰਨਦਿਤਾ ਮਿੱਤਰਾ ਨੇ ਦਿੱਤੀ। ਉਹ ਜ਼ਿਲਾ ਜਲੰਧਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਤਾਪਪੁਰਾ ਪੂਰਬੀ ਮੰਡੀ ਵਿਖੇ ਪੁੱਜੇ ਸਨ।
ਇਥੇ ਗੱਲਬਾਤ ਕਰਦਿਆਂ ਸ੍ਰੀਮਤੀ ਮਿੱਤਰਾ ਨੇ ਦੱਸਿਆ ਕਿ 5 ਨਵੰਬਰ, 2020 ਤੱਕ ਪੰਜਾਬ ਦੇ ਖਰੀਦ ਕੇਂਦਰਾਂ ਤੋਂ ਕੁੱਲ 167,54,963 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ 15,38,6,722 ਮੀਟਿ੍ਰਕ ਟਨ ਦੀ ਸਫਲਤਾਪੂਰਵਕ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਨੇ 16,69,7,286 ਮੀਟਿ੍ਰਕ ਟਨ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ ਜਦਕਿ 57677 ਮੀਟਿ੍ਰਕ ਟਨ ਝੋਨੇ ਦੀ ਖਰੀਦ ਮਿੱਲ ਮਾਲਕਾਂ ਵੱਲੋਂ ਕੀਤੀ ਗਈ ਹੈ।
ਉਨਾਂ ਅੱਗੇ ਦੱਸਿਆ ਕਿ 5 ਨਵੰਬਰ 2020 ਤੱਕ ਮਾਰਕਫੈਡ ਵੱਲੋਂ 43,17,216 ਮੀਟਿ੍ਰਕ ਟਨ ਝੋਨਾ, ਪਨਸਪ ਵੱਲੋਂ 35,19,946 ਮੀਟਿ੍ਰਕ ਟਨ, ਪੀਐਸਡਬਲਯੂਸੀ ਵੱਲੋਂ 17,86,493 ਮੀਟਿ੍ਰਕ ਟਨ, ਪਨਗ੍ਰੇਨ ਵੱਲੋਂ 18,67,950 ਮੀਟਿ੍ਰਕ ਟਨ, ਐਫਸੀਆਈ ਵੱਲੋਂ 35,19,946 ਮੀਟਿ੍ਰਕ ਟਨ ਅਤੇ ਮਿੱਲਰਾਂ ਵੱਲੋਂ 57,677 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨਾਂ ਜਲੰਧਰ ਜ਼ਿਲੇ ਦੀਆਂ ਮੰਡੀਆਂ ਵਿਚ ਕੀਤੀ ਗਈ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਵਿਕਣ ਲਈ 5 ਨਵੰਬਰ ਤੱਕ ਪੁੱਜੇ 1051583 ਮੀਟਿ੍ਰਕ ਟਨ ਝੋਨੇ ਵਿੱਚੋਂ  ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1051546 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਕੀਤੀ ਫ਼ਸਲ ਵਿੱਚੋਂ 1011998  ਮੀਟਿ੍ਰਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾ ਰਿਹਾ ਹੈ ਉਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਉਨਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਣੇ ਦੀ ਕੋਈ ਕਮੀ ਨਹੀਂ ਹੈ ਅਤੇ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ।
ਉਨਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਕੋਵਿਡ-19 ਸਬੰਧੀ ਲਾਗੂ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਦਿਆਂ ਜਾਰੀ ਹੈ ਅਤੇ ਸਰਕਾਰ ਵੱਲੋਂ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮੰਡੀਆਂ ਵਿੱਚ ਲੋੜੀਂਦੇ ਸਮੁੱਚੇ ਪ੍ਰਬੰਧ ਕੀਤੇ ਗਏ ਹਨ।
——-
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

Related posts

Leave a Reply

Required fields are marked *