Thursday , August 6 2020
Breaking News

ਟਰਾਂਸਪੋਰਟ ਵਿਭਾਗ ਵੱਲੋਂ ਸਤਵੰਤ ਮੋਟਰਜ਼ ਵਿਖੇ ਲਗਾਇਆ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ….

ਮਿਸ਼ਨ ਤੰਦਰੁਸਤ ਪੰਜਾਬ-
ਟਰਾਂਸਪੋਰਟ ਵਿਭਾਗ ਵੱਲੋਂ ਸਤਵੰਤ ਮੋਟਰਜ਼ ਵਿਖੇ ਲਗਾਇਆ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ
*ਵਾਹਨ ਚਾਲਕਾਂ ਨੂੰ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ
ਸੰਗਰੂਰ 23 ਜੂਨ:
ਜ਼ਿਲ੍ਹਾ ਸੰਗਰੂਰ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਅਤੇ ਲੋਕਾਂ ਨੂੰ ਸਿਹਤਮੰਦ ਜਿੰਦਗੀ ਜਿਊਣ ਲਈ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ ਦੀ ਪਾਲਣਾ ਕਰਦਿਆਂ ਹਰੇਕ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਹਰੇਕ ਨਾਗਰਿਕ ਨਿਰੋਗ ਜਿੰਦਗੀ, ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ‘ਚ ਆਪਣਾ ਯੋਗਦਾਨ ਪਾ ਸਕੇ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟਅਫ਼ਸਰ ਸ. ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਵੱਲੋਂ ਮਿਲੇ ਹੁਕਮਾਂ ਤਹਿਤ ਅੱਜ ਸਤਵੰਤ ਮੋਟਰਜ਼ ਨੇੜੇ ਡੀ.ਸੀ. ਦਫ਼ਤਰ ਕਰੀਬ 100 ਚਾਰ ਪਹੀਆਂ ਅਤੇ ਦੋ ਪਹੀਆਂ ਵਾਹਨਾਂ ਦੀ ਮੁਫ਼ਤ ਪ੍ਰਦੂਸ਼ਣ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਫ਼ਤ ਜਾਂਚ ਕੈਂਪ ਦੌਰਾਨ ਹਰੇਕ ਵਾਹਨ ਚਾਲਕਾਂ ਨੂੰ ਆਪਣੀ ਗੱਡੀਆਂ ਦੀ ਸਮੇਂ ਸਮੇਂ ਪ੍ਰਦੂਸ਼ਣ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵਿਸ਼ੇਸ ਤੌਰ ‘ਤੇ ਪ੍ਰਦੂਸ਼ਣ ਨਾਲ ਪੈਦਾ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਸੁਖਾਵਾਂ ਬਣਾਉਣ ਲਈ ਟਰਾਂਸਪੋਰਟ ਦਫਤਰ ਸੰਗਰੂਰ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਢੰਗ ਨਾਲ ਨਿਭਾ ਰਿਹਾ ਹੈ, ਜਿਸਦੇ ਲਈ ਵਿਭਾਗੀ ਵੱਲੋਂ ਸਮੇਂ ਸਮੇਂ ‘ਤੇ ਮੁਫਤ ਪ੍ਰਦੂਸ਼ਣ ਜਾਂਚ ਕੈਂਪ ਲਗਾ ਕੇ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ।

About admin

Check Also

ਫ਼ਸਲਾਂ ‘ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਬਾਰੇ ਵਿਚਾਰ ਵਟਾਂਦਰਾ…

ਜ਼ਿਲ੍ਹਾ ਪੱਧਰੀ ਪੈਸਟ ਸਰਵੇਲੈਂਸ ਕਮੇਟੀ ਦੀ ਮੀਟਿੰਗ ਦੌਰਾਨ ਖੇਤੀ ਮਾਹਿਰਾਂ ਵੱਲੋਂ ਫ਼ਸਲਾਂ ‘ਤੇ ਕੀੜੇ ਮਕੌੜਿਆਂ …

Leave a Reply

Your email address will not be published. Required fields are marked *