Wednesday , July 8 2020
Breaking News

ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਮੱਦੇਨਜ਼ਰ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਵੀਜ਼ਨਾਂ ਵਿਚ ਪ੍ਰਸਾਸ਼ਨ ਪੱਬਾਂ ਭਾਰ ਹੋਇਆ

ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਮੱਦੇਨਜ਼ਰ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਸਬ ਡਵੀਜ਼ਨਾਂ ਵਿਚ ਪ੍ਰਸਾਸ਼ਨ ਪੱਬਾਂ ਭਾਰ ਹੋਇਆ
ਮਾਲੇਰਕੋਟਲਾ, ੦੫ ਜੂਨ (ਸ਼ਾਹਿਦ ਜ਼ੁਬੈਰੀ) ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਮਲੇਰਕੋਟਲਾ ਤੇ ਅਹਿਮਦਗੜ੍ਹ ਸਬ ਡਿਵੀਜਨਾਂ ਅੰਦਰ ਪ੍ਰਸਾਸ਼ਨ ਪੂਰੀ ਤਰ੍ਹਾਂ ਪੱਬਾਂ ਭਾਰ ਹੋ ਗਿਆ ਹੈ। ਟਿੱਡੀ ਦਲ ਦੇ ਹਮਲੇ ਦਾ ਮੁਕਾਬਲਾ ਕਰਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਵਾਸਤੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ. ਮਾਲੇਰਕੋਟਲਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿਚ ਹਾਜਰ ਅਧਿਕਾਰੀਆਂ ਨੂੰ ਸੰਬੋਧਬਨ ਕਰਦਿਆਂ ਐਸ.ਡੀ.ਐਮ. ਨੇ ਹਦਾਇਤ ਕੀਤੀ ਕਿ ਟਿੱਡੀ ਦਲ ਦੇ ਸੰਭਾਵਿਤ ਹਮਲੇ ਬਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਫਸਰ ਮਾਲੇਰਕੋਟਲਾ ਨੂੰ ਇਸ ਬਚਾਓ ਪ੍ਰੋਗਰਾਮ ਦਾ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ ਅਤੇ ਸਾਰੇ ਵਿਭਾਗ ਵੀ ਆਪਣੇ ਆਪਣੇ ਦਫਤਰ ਵਿਚ ਇਸ ਸਬੰਧੀ ਇਕ ਟੀਮ ਬਣਾ ਕੇ ਨੋਡਲ ਅਫਸਰ ਨਿਯੁਕਤ ਕਰਨਗੇ। ਟਿੱਡੀਆਂ ਦਾ ਹਮਲਾ ਹੋਣ ਦੀ ਸੂਰਤ ਵਿਚ ਪਿੰਡਾਂ ਵਿਚ ਬੀ.ਡੀ.ਪੀ.ਓਜ਼ ਅਤੇ ਸ਼ਹਿਰ ਵਿਚ ਕਾਰਜਸਾਧਕ ਅਫਸਰ ਖੇਤੀਬਾੜੀ ਅਫਸਰ ਨਾਲ ਤਾਲਮੇਲ ਕਰਕੇ ਹਮਲੇ ਨੂੰ ਰੋਕਣ ਲਈ ਤੁਰੰਤ ਐਕਸ਼ਨ ਲੈਣਗੇ। ਸ੍ਰੀ ਪਾਂਥੇ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਟਿੱਡੀ ਦਲ ਦੇ ਹਮਲੇ ਨੂੰ ਰੋਕਣ ਲਈ ਸਪਰੇਅ, ਛਿੜਕਾਅ ਵਾਲੇ ਪੰਪ, ਫਲੱਡ ਲਾਇਟਾਂ, ਪਾਣੀ, ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਲਾਊਡ ਸਪੀਕਰ, ਜਨਰੇਟਰ ਅਤੇ ਪੀਪਿਆਂ ਆਦਿ ਦਾ ਅਗਾਊਂ ਪ੍ਰਬੰਧ ਕਰ ਲਿਆ ਜਾਵੇ। ਸ੍ਰੀ ਪਾਂਥੇ ਨੇ ਕਿਹਾ ਕਿ ਟਿੱਡੀ ਦਲ ਆਉਣ ਸਮੇਂ ਕੋਈ ਘਬਰਾਉਣ ਦੀ ਬਜਾਏ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਬਾਦਲ ਦੀਨ ਮਾਲੇਰਕੋਟਲਾ ਤੇ ਸ੍ਰੀ ਸੁਸ਼ੀਲ ਕੁਮਾਰ ਅਹਿਮਦਗੜ੍ਹ (ਦੋਵੇਂ ਤਹਿਸੀਲਦਾਰ) ਦਰਸ਼ਨ ਸਿੰਘ ਖੰਗੂੜਾ, ਜਗਦੀਪਇੰਦਰ ਸਿੰਘ, ਰਮਨ ਕੁਮਾਰ (ਸਾਰੇ ਨਾਇਬ ਤਹਿਸੀਲਦਾਰ) ਹਰੀਪਾਲ ਸਿੰਘ ਖੇਤੀਬਾੜੀ ਅਫਸਰ, ਪਰਮਜੀਤ ਸਿੰਘ ਬੀ.ਡੀ.ਪੀ.ਓ. ਮਾਲੇਰਕੋਟਲਾ-੨ ਅਤੇ ਚੰਦਰ ਪ੍ਰਕਾਸ਼ ਕਾਰਜ ਸਾਧਕ ਅਫਸਰ ਮਾਲੇਰਕੋਟਲਾ ਸਮੇਤ ਸਿਹਤ, ਭੂਮੀ ਰੱਖਿਆ, ਜੰਗਲਾਤ ਅਤੇ ਮੰਡੀ ਬੋਰਡ ਆਦਿ ਦੇ ਅਧਿਕਾਰੀ ਵੀ ਮੌਜੂਦ ਸਨ।
ਕੈਪਸਨ: ਮਲੇਰਕੋਟਲਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ. ਮਾਲੇਰਕੋਟਲਾ।

About admin

Check Also

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ ਕੋਵਿਡ ਮਾਹਿਰ ਸਲਾਹਕਾਰ ਕਮੇਟੀਆਂ ਗਠਿਤ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ …

Leave a Reply

Your email address will not be published. Required fields are marked *