Subscribe Now

* You will receive the latest news and updates on your favorite celebrities!

Trending News

Blog Post

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼
Lifestyle, News

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼ 

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼
ਪੰਜਾਬ ਵਿਚ ਸੜਕ ਸੁਰੱਖਿਆ ਉਪਾਵਾਂ ਦੀ ਕੀਤੀ ਸਮੀਖਿਆ
50,000 ਅਵਾਰਾ ਪਸੂਆਂ ਲਈ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇਗੀ  ਪੀ.ਐਸ.ਆਰ.ਐਸ.ਸੀ.
ਚੰਡੀਗੜ, 5 ਜਨਵਰੀ:
ਟ੍ਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਵਲੋਂ ਅੱਜ ਸੂਬੇ ਵਿੱਚ ਸੜਕ ਸੁਰੱਖਿਆ ਸਬੰਧੀ ਚੁੱਕੇ ਕਦਮਾਂ ਅਤੇ ਕਾਰਵਾਈਆਂ ਦਾ ਜਾਇਜਾ ਲਿਆ ਗਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਤਕਰੀਬਨ 50,000 ਅਵਾਰਾ ਪਸੂਆਂ ਨੂੰ ਕਵਰ ਕਰਨ ਲਈ ਰਿਫਲੈਕਟਰਾਂ ਦੀ ਖਰੀਦ ਕਰਨ ਅਤੇ 31 ਮਾਰਚ 2021 ਤੱਕ ਸਾਰੇ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਦਰੁਸਤ ਕਰਨ ਸਮੇਤ ਕੁਝ ਵੱਡੇ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਹਦਾਇਤ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਸੂਬੇ ਦੇ ਸਾਰੇ ਵੱਡੇ ਸੜਕ ਹਾਦਸਿਆਂ ਦੀ ਜਾਂਚ ਕਰਵਾਉਣ ਲਈ ਵੀ ਕਿਹਾ।
ਜ਼ਿਆਦਾ ਜਾਣਕਾਰੀ ਦਿੰਦਿਆਂ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ (2015-2018) ਦੌਰਾਨ ਪੰਜਾਬ ਵਿੱਚ ਅਵਾਰਾ ਪਸੂਆਂ ਨਾਲ 502 ਸੜਕ ਹਾਦਸੇ ਹੋਏ, ਜਿਹਨਾਂ ਵਿੱਚ 370 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ, 157 ਗੰਭੀਰ ਜਖਮੀ ਹੋਏ ਅਤੇ 59 ਮਾਮੂਲੀ ਸੱਟਾਂ ਲੱਗੀਆਂ। ਇਹ ਸਮੱਸਿਆ ਦਸੰਬਰ ਤੋਂ ਫਰਵਰੀ ਦੇ ਮਹੀਨਿਆਂ ਦੌਰਾਨ ਧੁੰਦ ਕਾਰਨ ਵਧੇਰੇ ਗੰਭੀਰ ਹੋ ਜਾਂਦੀ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਸੂਬੇ ਵਿੱਚ ਧੁੰਦ ਦੀ ਗੰਭੀਰ ਸਥਿਤੀ ਨੂੰ ਵੇਖਦਿਆਂ ਅਵਾਰਾ ਪਸੂਆਂ ਉੱਤੇ ਰਿਫਲੈਕਟਰ ਲਗਾਉਣ ਦੀ ਜਰੂਰਤ ਹੈ ਅਤੇ ਇਸ ਮੰਤਵ ਲਈ ਕੌਂਸਲ ਵਲੋਂ ਸੂਬੇ ਵਿਚ ਲਗਭਗ 50,000 ਅਵਾਰਾ ਪਸੂਆਂ ਨੂੰ ਕਵਰ ਕਰਨ ਲਈ ਲਗਭਗ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇ ਜਾਣਗੇ।
ਵੱਧ ਹਾਦਸਿਆਂ ਵਾਲੀਆਂ ਥਾਂਵਾਂ (ਬਲੈਕ ਸਪਾਟਸ) ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪੰਜਾਬ ਦੇ ਕੌਮੀ ਰਾਜਮਾਰਗਾਂ ਉੱਤੇ 391 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਲੈਕ ਸਪਾਟ 500 ਮੀਟਰ ਸੜਕੀ ਲਾਂਘੇ ਦੇ ਉਸ ਹਿੱਸੇ ਨੂੰ ਕਿਹਾ ਜਾਂਦਾ ਹੈ ਜਿਸ ਉੱਤੇ ਪਿਛਲੇ 3 ਸਾਲਾਂ ਦੌਰਾਨ 5 ਸੜਕ ਹਾਦਸੇ (ਮੌਤਾਂ ਤੇ ਗੰਭੀਰ ਸੱਟਾਂ ਵਾਲੇ ) ਹੋਏ ਹੋਣ ਜਾਂ ਪਿਛਲੇ 3 ਸਾਲਾਂ ਦੌਰਾਨ ਜਿੱਥੇ 10 ਮੌਤਾਂ ਹੋਈਆਂ ਹੋਣ। ਕੌਂਸਲ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ(ਐਨ.ਐਚ.ਏ.ਆਈ.) ਅਤੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ 31 ਮਾਰਚ,2021 ਤੱਕ ਸਾਰੇ ਬਲੈਕ ਸਪਾਟਸ ਨੂੰ ਦਰੁਸਤ ਕੀਤਾ ਜਾਵੇ।
ਰਾਜ ਵਿਚ ਪ੍ਰਤੀ ਦਿਨ ਹੋਣ ਵਾਲੀਆਂ ਸੜਕੀ ਹਾਦਸਿਆਂ ਦੀਆ ਮੌਤਾਂ ਨੂੰ 14 ਤੋਂ ਘਟਾ ਕੇ 7 (ਰਾਸ਼ਟਰੀ ਔਸਤ) ਕਰਨ ਲਈ ਸੂਬੇ ਵਿਚ ਸਾਰੇ ਵੱਡੇ ਸੜਕੀ ਹਾਦਸਿਆਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਵਾਪਰ ਰਹੇ ਹਾਦਸਿਆਂ ਦੇ ਅਸਲ ਕਾਰਨਾਂ ਜਿਵੇਂ ਇੰਜੀਨੀਅਰਿੰਗ ਨੁਕਸ, ਨੀਤੀਆਂ ਲਾਗੂ ਕਰਨ ਦੀ ਘਾਟ, ਵਾਹਨ ਵਿੱਚ ਨੁਕਸ ਆਦਿ ਦਾ ਪਤਾ ਲਗਾਇਆ ਜਾ ਸਕੇ। ਇਸ ਨਾਲ  ਉਪਾਅ ਆਰੰਭਣ ਲਈ ਵੀ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਪੀ.ਐਸ.ਆਰ.ਐਸ.ਸੀ. ਵਲੋਂ ਸੂਬੇ ਵਿਚ ਹਾਦਸਿਆਂ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੜਕਾਂ ਦਾ ਨਿਰਪੱਖ ਏਜੰਸੀ ਪਾਸੋਂ  ਥਰਡ ਪਾਰਟੀ ਆਡਿਟ ਕਰਵਾਉਣ ਸਬੰਧੀ ਵੀ ਫੈਸਲਾ ਲਿਆ ਗਿਆ।
            ਸੜਕ ਸੁਰੱਖਿਆ ਦੇ ਮੱਦੇਨਜ਼ਰ ਆਧੁਨਿਕ ਉਪਕਰਣ ਜਿਵੇਂ ਸਪੀਡ ਗਨ, ਬਰੀਥ ਐਨਾਲਾਈਜ਼ਰ ਦੀ ਖਰੀਦ ਵਿੱਚ ਤੇਜ਼ੀ ਲਿਆਉਣ, ਮੁੱਖ ਏਜੰਸੀਆਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਸੁਪਰੀਮ ਕੋਰਟ ਦੀ ਸੜਕ ਸੁਰੱਖਿਆ ਕਮੇਟੀ ਦੁਆਰਾ ਜਾਰੀ ਦਿਸ਼ਾ ਨਿਰਦੇਸਾਂ ਨੂੰ ਲਾਗੂ ਕਰਨ ਸਬੰਧੀ ਵੀ ਫੈਸਲਾ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਨਾਲ ਜੁੜੀਆਂ ਸਾਰੀਆਂ ਏਜੰਸੀਆਂ ਨੂੰ ਜ਼ਜਬੇ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਈਆਂ ਜਾ ਸਕਣ। ਇਸ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਡੀ.ਜੀ. (ਲੀਡ ਏਜੰਸੀ) ਵੈਂਕਟਰਤਨਮ ਅਤੇ ਏ.ਡੀ.ਜੀ.ਪੀ.(ਟ੍ਰੈਫਿਕ) ਸ਼ਰਦ ਚੌਹਾਨ ਵੀ  ਵਿੱਚ ਸ਼ਾਮਲ ਹੋਏ।

Related posts

Lifestyle, News

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਚੰਡੀਗੜ•, 19 ਨਵੰਬਰ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ ‘ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ•ਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ•ਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ•ਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ। ——— 

Leave a Reply

Required fields are marked *