Saturday , July 4 2020
Breaking News

ਡਿਪਟੀ ਕਮਿਸ਼ਨਰ ਵੱਲੋਂ ਕਰਫਿਊ ਦੌਰਾਨ ਜ਼ਿਲ੍ਹਾ ਨਿਵਾਸੀਆਂ ਦੀ ਸੁਵਿਧਾ ਲਈ ਲੋਕਾਂ ਦੇ ਘਰਾਂ ‘ਚ ਰਾਸ਼ਨ ਸਮੱਗਰੀ ਤੇ ਦਵਾਈਆਂ ਪਹੁੰਚਾਉਣ ਲਈ 125 ਵਾਹਨ ਰਵਾਨਾ….

ਡਿਪਟੀ ਕਮਿਸ਼ਨਰ ਵੱਲੋਂ ਕਰਫਿਊ ਦੌਰਾਨ ਜ਼ਿਲ੍ਹਾ ਨਿਵਾਸੀਆਂ ਦੀ ਸੁਵਿਧਾ ਲਈ
ਲੋਕਾਂ ਦੇ ਘਰਾਂ ‘ਚ ਰਾਸ਼ਨ ਸਮੱਗਰੀ ਤੇ ਦਵਾਈਆਂ ਪਹੁੰਚਾਉਣ ਲਈ 125 ਵਾਹਨ ਰਵਾਨਾ

ਸੰਗਰੂਰ, 25 ਮਾਰਚ:
ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਜ਼ਿਲ੍ਹਾ ਨਿਵਾਸੀਆਂ ਨੂੰ ਮੁਕੰਮਲ ਤੌਰ ‘ਤੇ ਮੁਕਤ ਰੱਖਣ ਲਈ ਲਗਾਏ ਗਏ ਕਰਫਿਊ ਦੌਰਾਨ ਵੀ ਲੋਕਾਂ ਦੀਆਂ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਰਾਸ਼ਨ ਸਮੱਗਰੀ ਤੇ ਦਵਾਈਆਂ ਸਬੰਧੀ ਮੰਗ ਨੂੰ ਪੂਰਾ ਕਰਨ ਲਈ 100 ਟਰੈਕਟਰ ਟਰਾਲੀਆਂ ਰਾਹੀਂ ਰਾਸ਼ਨ ਸਮੱਗਰੀ ਤੇ 25 ਵਾਹਨਾਂ ਰਾਹੀਂ ਮਹੱਤਵਪੂਰਨ ਦਵਾਈਆਂ ਰਵਾਨਾ ਕੀਤੀਆਂ ।
ਇਸ ਮੌਕੇ ਸ਼੍ਰੀ ਥੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਏ ਗਏ ਕਰਫਿਊ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ ਜਿਸ ਦੇ ਮੱਦੇਨਜ਼ਰ ਜਿਥੇ ਜ਼ਿਲ੍ਹਾ ਪੱਧਰੀ ਡੈਡੀਕੇਟਿਡ ਹੈਲਪਾਲਾਈਨ ਨੰਬਰ ਮੁਹੱਈਆ ਕਰਵਾਏ ਗਏ ਹਨ ਉਥੇ ਹੀ ਸਬ  ਡਵੀਜ਼ਨ ਪੱਧਰ ‘ਤੇ ਵੀ ਹੈਲਪਲਾਈਨ ਨੰਬਰ ਆਰੰਭ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਆਪਣੀਆਂ ਘਰੇਲੂ ਲੋੜਾਂ ਦੀ ਪੂਰਤੀ ਕਰਨ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੀਤੀ ਸ਼ਾਮ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਵਿੱਚ 21 ਦਿਨਾਂ ਦੇ ਲੌਕ ਡਾਊਨ ਕਰਫਿਊ ਦੇ ਐਲਾਨ ਤੋਂ ਬਾਅਦ ਅੱਜ ਸਮੂਹ ਸਬ ਡਵੀਜ਼ਨਾਂ ਵਿੱਚੋਂ ਫੀਡਬੈਕ ਪ੍ਰਾਪਤ ਹੋਈ ਸੀ ਕਿ ਸਬਜ਼ੀ ਮੰਡੀਆਂ ਅਤੇ ਦਵਾਈਆਂ ਦੀਆਂ ਦੁਕਾਨਾਂ ਦੇ ਬਾਹਰ ਲੋਕਾਂ ਦੀ ਭੀੜ ਵਧ ਰਹੀ ਹੈ ਤਾਂ ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀਆਂ ਹਰ ਮਹੱਤਵਪੂਰਨ ਲੋੜਾਂ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਸਬ ਡਵੀਜ਼ਨਲ ਮੈਜਿਸਟਰੇਟ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਰਾਸ਼ਨ ਸਮੱਗਰੀ ਤੇ ਦਵਾਈਆਂ ਦੀ ਪਹੁੰਚ ਨੂੰ ਨਿਯਮਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਨੂੰ ਰੋਜ਼ਾਨਾ ਦੇ ਆਧਾਰ ‘ਤੇ ਯਕੀਨੀ ਬਣਾਉਣ ਲਈ ਸਮੂਹ ਐਸ.ਡੀ.ਐਮਜ਼ ਨੂੰ ਕਰਿਆਨਾ ਐਸੋਸੀਏਸ਼ਨਾਂ, ਕੈਮਿਸਟ ਤੇ ਮੈਡੀਕਲ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਇਸ ਕਾਰਜ ਲਈ ਵਰਤੋਂ ਵਿੱਚ ਆਉਣ ਵਾਲੇ ਵਾਹਨਾਂ ਨੂੰ ਵੀ ਕਰਫਿਊ ਸਬੰਧੀ ਪਾਸ ਜਾਰੀ ਕਰਵਾਏ ਜਾ ਸਕਣ। ਸ਼੍ਰੀ ਥੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਬੇਹੱਦ ਮਾਰੂ ਪ੍ਰਭਾਵਾਂ ਕਾਰਨ ਇੱਕ ਦੂਜੇ ਦੇੇ ਸੰਪਰਕ ਤੋਂ ਬਚਣਾ ਬੇਹੱਦ ਜ਼ਰੂਰੀ ਹੈ ਅਤੇ ਲੋਕ ਐਮਰਜੈਂਸੀ ਹਾਲਤਾਂ ਤੋਂ ਇਲਾਵਾ ਹੋਰ ਕਿਸੇ ਵੀ ਹਾਲਤ ਵਿੱਚ ਆਪਣੇ ਘਰਾਂ ਤੋਂ ਬਿਲਕੁਲ ਵੀ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ‘ਤੇ ਰੋਕ ਨਹੀਂ ਲਗਾਈ ਗਈ ਪਰ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਜਿਸ ਤਹਿਤ ਰਾਸ਼ਨ, ਸਬਜ਼ੀਆਂ, ਫਲਾਂ ਦੇ ਨਾਲ ਨਾਲ ਐਲ.ਪੀ.ਜੀ ਦੇ ਸਿਲੰਡਰ ਵੀ ਘਰਾਂ ਵਿੱਚ ਪਹੁੰਚ ਜਾਣਗੇ, ਪਸ਼ੂਆਂ ਲਈ ਖੁਰਾਕ, ਪੋਲਟਰੀ ਦੀ ਖੁਰਾਕ ਸਪਲਾਈ ਚੇਨ ਵਿੱਚ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਬਜ਼ੀਆਂ ਦੀ ਨਿਰਵਿਘਨ ਸਪਲਾਈ ਲਈ ਸਮੂਹ ਮਾਰਕਿਟ ਕਮੇਟੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਿਰਫ ਰਿਕਸ਼ੇ ਰੇਹੜੀਆਂ, ਜਿਨ੍ਹਾਂ ਦੀ ਕਿ ਸਹੀ ਢੰਗ ਨਾਲ ਸੈਨੇਟਾਈਜ਼ ਹੋਈ ਹੋਵੇ, ਰਾਹੀਂ ਡੋਰ ਟੂ ਡੋਰ ਸਪਲਾਈ ਕੀਤੀ ਜਾਵੇ ਅਤੇ ਲੋਕ ਸਬਜ਼ੀ ਮੰਡੀਆਂ ਵਿੱਚ ਨਾ ਆਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜੇਸ਼  ਤ੍ਰਿਪਾਠੀ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ ਵੀ ਮੌਜੂਦ ਸਨ।

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ …

Leave a Reply

Your email address will not be published. Required fields are marked *