9.8 C
New York
Monday, January 30, 2023

Buy now

spot_img

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

-ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਿਹਾ! ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰ ਵੀ ਚੌਕਸ ਰਹਿਣ ਦੀ ਹੈ ਲੋੜ

ਲੁਧਿਆਣਾ/ਚੰਡੀਗੜ, 26 ਨਵੰਬਰ () – ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਸ੍ਰੀ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਦਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ।

ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਲੁਧਿਆਣਾ ਰੇਂਜ ਸ੍ਰ. ਨੌਨਿਹਾਲ ਸਿੰਘ ਦੇ ਨਾਲ ਜ਼ਿਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ. ਐਲਨਚੇਜੀਅਨ, ਡੀ.ਸੀ.ਪੀ. ਲਾਅ ਐਂਡ ਆਰਡਰ ਸ੍ਰੀ ਅਸ਼ਵਨੀ ਕਪੂਰ, ਡੀ.ਸੀ.ਪੀ. ਡਿਟੈਕਟਿਵ ਸ੍ਰ. ਸਿਮਰਤਪਾਲ ਸਿੰਘ ਅਤੇ ਡੀ.ਸੀ.ਪੀ. ਟ੍ਰੈਫਿਕ ਸ੍ਰ.ਸੁਖਪਾਲ ਸਿੰਘ ਬਰਾੜ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਤਲ ਨਾਲ ਸਬੰਧਤ ਟ੍ਰੇਸ ਕੀਤੇ ਜਾਣ ਵਾਲੇ ਸਾਰੇ ਕੇਸਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਉਹ ਇਨਾਂ ਦਾ ਪਤਾ ਲਗਾਉਣ ਲਈ ਹੋਰ ਯਤਨ ਕਰਨ। ਉਨਾਂ ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਅਤੇ ਅਪਰਾਧੀਆਂ ਵੱਲੋਂ ਵਰਤੇ ਜਾ ਰਹੇ ਗੈਰ ਕਾਨੂੰਨੀ ਹਥਿਆਰਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਵੀ ਨਿਰਦੇਸ਼ ਦਿੱਤੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਲੁਧਿਆਣਾ ਪੁਲਿਸ ਨੂੰ ਥਾਣਿਆਂ ਵਿੱਚ ਜਗਾ ਖਾਲੀ ਕਰਨ ਲਈ ਲਾਵਾਰਿਸ ਪੁਰਾਣੇ ਵਾਹਨਾਂ ਦੀ ਨਿਲਾਮੀ ਕਰਨ ਦੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਉਸਦੇ ਨਾਲ ਹੀ ਪੁਲਿਸ ਵੱਲੋਂ ਚਲਾਈ ਗਈ ਭਿਖਾਰੀ ਮੁਕਤ ਮੁਹਿੰਮ ਦੀ ਵੀ ਸਰਾਹਨਾ ਕੀਤੀ।

ਉਨਾਂ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਕੋਵਿਡ-19 ਸਥਿਤੀ ਦਾ ਮੁਕਾਬਲਾ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਅਤੇ ਨਾਲ ਹੀ ਸੁਚੇਤ ਕਰਦਿਆਂ ਕਿਹਾ ਕਿ ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਚੌਕਸ ਰਹਿਣ। ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੁਆਰਾ ਮਾਸਕ ਪਹਿਨਣ ਨੂੰ ਸਖਤੀ ਨਾਲ ਲਾਗੂ ਕਰਨ।

ਉਨਾਂ ਪੁਲਿਸ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਟ੍ਰੈਫਿਕ ਵਿੰਗ ਵਿਚ ਹੋਰ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਤਾਂ ਜੋ ਸ਼ਹਿਰ ਵਿਚ ਆਵਾਜਾਈ ਸੁਚਾਰੂ ਬਣੀ ਰਹੇ।

ਇਸ ਮੌਕੇ ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਪੁਲਿਸ ਸੇਵਾਵਾਂ ਦੀ ਸਪੁਰਦਗੀ ਵਿੱਚ ਸੁਧਾਰ ਲਿਆਉਣ ਦੇ ਉਪਾਵਾਂ ਸੰਬੰਧੀ ਮੀਟਿੰਗ ਵਿੱਚ ਹਾਜ਼ਰ ਪੁਲਿਸ ਅਧਿਕਾਰੀਆਂ ਦੇ ਸੁਝਾਅ ਵੀ ਸੁਣੇ।

———

Related Articles

LEAVE A REPLY

Please enter your comment!
Please enter your name here

Stay Connected

0FansLike
3,687FollowersFollow
0SubscribersSubscribe
- Advertisement -spot_img

Latest Articles