Breaking News

ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ

ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ
ਹੁਣ ਲੱਛਣ ਪਾਏ ਜਾਣ ਵਾਲੇ ਵਿਅਕਤੀ ਸਿਹਤ ਸਹੂਲਤਾਂ ਲਈ ਪੰਜਾਬ ਆ ਰਹੇ ਹਨ
ਘਰੇਲੂ ਇਕਾਂਤਵਾਸ ਅਧੀਨ ਯਾਤਰੀਆਂ ਦੀ ਚੰਗੀ ਤਰ•ਾਂ ਜਾਂਚ ਕੀਤੀ ਜਾਵੇ : ਸਿਹਤ ਮੰਤਰੀ ਦੀ ਸਿਵਲ ਸਰਜਨਾਂ ਨੂੰ ਹਦਾਇਤ
ਚੰਡੀਗੜ•, 13 ਜੂਨ :
ਦਿੱਲੀ ਵਿਚ ਕੋਈ ਇਲਾਜ ਨਾ ਮਿਲਣ ਕਰਕੇ ਕਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀ ਆਪਣੀ ਟੈਸਟਿੰਗ ਵਾਸਤੇ ਪੰਜਾਬ ਆ ਰਹੇ ਹਨ।
ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਲਮੀ ਦਰਜੇ ਦੀਆਂ ਸਿਹਤ ਸਹੂਲਤਾਂ ਦਾ ਦਾਅਵਾ ਕਰਨ ਵਾਲੀ ਦਿੱਲੀ ਸਰਕਾਰ ਆਪਣੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਵਾਇਰਸ ਦੇ ਲੱਛਣ ਵਾਲੇ ਵਿਅਕਤੀਆਂ ਦੇ ਟੈਸਟ ਕਰਵਾਉਣ ਵਿੱਚ ਵੀ ਅਸਫਲ ਰਹੀ ਹੈ। ਪਿਛਲੇ ਇਕ ਮਹੀਨੇ ਦੌਰਾਨ ਦਿੱਲੀ ਤੋਂ ਆਏ ਤਕਰੀਬਨ 97 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ•ਾਂ ਨੂੰ ਇਲਾਜ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਸ. ਸਿੱਧੂ ਨੇ ਕਿਹਾ ਕਿ ਕਿਸੇ ਵੀ ਅਣਕਿਆਸੇ ਹਾਲਾਤਾਂ ਤੋਂ ਬਚਣ ਲਈ ਉਨ•ਾਂ ਨੇ ਸਿਵਲ ਸਰਜਨਾਂ ਨੂੰ ਪਹਿਲਾਂ ਹੀ ਸੂਬੇ ਦੀਆਂ ਸਰਹੱਦਾਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦਿੱਲੀ ਤੋਂ ਆਉਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਯਕੀਨੀ ਬਣਾਈ ਜਾ ਸਕੇ।
ਉਨ•ਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਵੱਡੀ ਗਿਣਤੀ ਵਿੱਚ ਲੱਛਣ ਪਾਏ ਜਾਣ ਵਾਲੇ ਵਿਅਕਤੀ ਮੁਫਤ ਇਲਾਜ ਸਹੂਲਤਾਂ ਲਈ ਦਿੱਲੀ ਤੋਂ ਪੰਜਾਬ ਆ ਰਹੇ ਹਨ। ਉਨ•ਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੌਮੀ ਰਾਜਧਾਨੀ ਵਿੱਚ ਵੱਡੇ ਪੱਧਰ ‘ਤੇ ਲਾਗ ਫੈਲਣ ਕਰਕੇ ਲੋਕਾਂ ਨੂੰ ਕੋਰੋਨਾ ਦੀ ਟੈਸਟਿੰਗ ਅਤੇ ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਸਬੰਧੀ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ। ਉਨ•ਾਂ ਕਿਹਾ ਕਿ ਦਿੱਲੀ ਦੀ ਮੌਜੂਦਾ ਗੰਭੀਰ ਸਥਿਤੀ ਦੀ ਕਲਪਨਾ ਕਰਨਾ ਵੀ ਹੈਰਾਨ ਕਰਨ ਵਾਲਾ ਹੈ ਜਿਥੇ ਆਮ ਲੋਕ ਮਦਦ ਦੀ ਗੁਹਾਰ ਲਾ ਰਹੇ ਹਨ ਅਤੇ ਕੋਰੋਨਾ ਟੈਸਟ ਲਈ ਸਿਰਫ਼ ਨਮੂਨੇ ਲੈਣ ਲਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ ਜਾ ਰਹੇ ਹਨ ਪਰ ਉਨ•ਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਸਰਕਾਰ ਤਰਫੋਂ ਕੋਈ ਨਹੀਂ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀਆਂ ਸੈਂਕੜੇ ਵੀਡਿਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਹਨ ਜਿਹੜੀਆਂ ਸਪੱਸ਼ਟ ਤੌਰ ਤੇ ਕੋਵਿਡ -19 ਦੇ ਮਰੀਜ਼ਾਂ ਦੇ ਪ੍ਰਬੰਧਨ ਲਈ ਦਿੱਲੀ ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਗਵਾਹੀ ਭਰਦੀਆਂ ਹਨ।
ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਲਗਭਗ 80 ਫੀਸਦੀ ਕਰੋਨਾ ਦੇ ਮਰੀਜ਼ਾਂ ਵਿੱਚ ਲੱਛਣ ਨਹੀਂ ਪਾਏ ਗਏ ਅਤੇ ਅਤੇ ਪੰਜਾਬ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90 ਫੀਸਦੀ ਤੋਂ ਵੀ ਵੱਧ ਹੈ ਜਦਕਿ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਪ੍ਰਭਾਵ ‘ਚ ਆਏ 99.9 ਫੀਸਦੀ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਲੱਭਿਆ ਗਿਆ ਹੈ।
ਸ. ਸਿੱਧੂ ਨੇ ਕਿਹਾ ਕਿ ਇਹ ਵਾਇਰਸ ਬਹੁਤ ਜ਼ਿਆਦਾ ਛੂਤ ਵਾਲਾ ਹੈ ਅਤੇ ਬਹੁਤ ਤੇਜ਼ੀ ਨਾਲ ਫੈਲਦਾ ਹੈ ਇਸੇ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਰੁੰਤ ਬੱਸ ਸੇਵਾ ਬੰਦ ਕਰ ਦਿੱਤੀ ਅਤੇ 23 ਮਾਰਚ ਤੋਂ ਕਰਫਿਊ ਲਗਾਉਣ ਦਾ ਐਲਾਨ ਕੀਤਾ, ਜੋ ਕਿ ਦੇਸ਼ ਵਿਚ ਆਪਣੀ ਕਿਸਮ ਦਾ ਅਜਿਹਾ ਪਹਿਲਾ ਲਾਕਡਾਊਨ ਵੀ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ ਦੇ ਪਹਿਲੇ ਪੰਦਰਵਾੜੇ ਦੌਰਾਨ ਹੀ ਕੋਵਿਡ -19 ਸਬੰਧੀ ਤਿਆਰੀਆਂ ਅਤੇ ਜਾਗਰੂਕਤਾ ਫੈਲਾਉਣ ਦੇ ਆਦੇਸ਼ ਦਿੱਤੇ , ਜਿਸ ਨਾਲ ਪੰਜਾਬ, ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਸਿਹਤ ਸੇਵਾਵਾਂ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ•ਾਂ ਤਿਆਰ ਹੋ ਗਿਆ। ਡਿਪਟੀ ਕਮਿਸ਼ਨਰਾਂ ਨੂੰ ਇਸ ਬਿਮਾਰੀ ਨਾਲ ਨਜਿੱਠਣ ਲਈ ਨਿਰਦੇਸ਼ ਦਿੱਤੇ ਗਏ ਅਤੇ ਸੰਕਟ ਨਾਲ ਨਜਿੱਠਣ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ।
ਹੁਣ, ਦਿੱਲੀ ਵਰਗੀ ਕਿਸੇ ਵੀ ਸਥਿਤੀ ਨਾਲ ਸਿੱਝਣ ਅਤੇ ਕਾਬੂ ਪਾਉਣ ਲਈ, ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਘਰ-ਘਰ ਜਾ ਕੇ ਸਕ੍ਰੀਨਿੰਗ ਸ਼ੁਰੂ ਕੀਤੀ ਹੈ, ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਅਜਿਹੇ ਹਰ ਵਿਅਕਤੀ ਦੇ ਅੰਕੜਿਆਂ ਨੂੰ ਇਕੱਤਰ ਕਰਨ ਲਈ ਰਾਜ ਦੇ ਹਰ ਘਰ ਦਾ ਦੌਰਾ ਕਰ ਰਹੀਆਂ ਹਨ ਜਿਨ•ਾਂ ਵਿਚ ਵਾਇਰਸ ਦੇ ਲੱਛਣ ਮੌਜੂਦ ਹਨ।
ਘਰੇਲੂ ਕੁਆਰੰਟੀਨ ਸੰਬੰਧੀ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ, ਸਾਰੇ ਸਿਵਲ ਸਰਜਨਾਂ ਨੂੰ ਪਹਿਲਾਂ ਹੀ ਪ੍ਰਭਾਵਤ ਰਾਜਾਂ ਅਤੇ ਦੇਸ਼ਾਂ ਤੋਂ ਆਉਣ ਵਾਲੇ ਘਰੇਲੂ ਇਕਾਂਤਵਾਸ ਅਧੀਨ ਯਾਤਰੀਆਂ ਦੀ ਪੂਰੀ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਵਿਚ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਚਲਾਨ ਕੀਤੇ ਜਾ ਰਹੇ ਹਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

About admin

Check Also

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ …

Leave a Reply

Your email address will not be published. Required fields are marked *