Subscribe Now

* You will receive the latest news and updates on your favorite celebrities!

Trending News

Blog Post

punjab

ਦਫ਼ਤਰ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ – ਨਸ਼ਿਆਂ ਵਿਰੁੱਧ ਮੁਹਿੰਮ: ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਦਿੱਤੇ ਆਦੇਸ਼ – ਡੀਜੀਪੀ ਦਿਨਕਰ ਗੁਪਤਾ ਨੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਕੀਤੀ 

ਚੰਡੀਗੜ,

ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨਾਂ ਦੇ ਸਬੰਧਤ ਖੇਤਰਾਂ ਵਿੱਚ ਨਸਅਿਾਂ ਤਸਕਰਾਂ / ਸਪਲਾਇਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ, ਜਿਸ ਵਿੱਚ ਏਡੀਜੀਪੀਜ, ਆਈਜੀਐਸਪੀ, ਡੀਆਈਜੀਜ਼, ਸੀਪੀਜ਼ ਅਤੇ ਐਸਐਸਪੀਜ਼ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਸਾਮਲ ਹੋਏ, ਡੀ ਜੀ ਪੀ ਨੇ ਕਿਹਾ, “ਆਪਣੇ ਸਬੰਧਤ ਖੇਤਰਾਂ ਵਿੱਚ ਸਾਰੇ ਨਾਮੀ ਨਸਾ ਤਸਕਰਾਂ ਅਤੇ ਨਸਅਿਾਂ ਦੀ ਤਸਕਰੀ ਲਈ ਹਾਟਸਪਾਟਜ਼ ਦੀ ਪਛਾਣ ਕਰੋ ਅਤੇ ਨਸਾ ਵੇਚਣ / ਤਸਕਰੀ ਕਰਨ ਵਾਲੇ ਸਾਰੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਕਾਬੂ ਕਰੋ।’’

ਉਨਾਂ ਕਿਹਾ ਕਿ ਨਸਅਿਾਂ ਖਿਲਾਫ਼ ਨਾ ਬਰਦਾਸ਼ਤਕਰਨ ਯੋਗ ਵਤੀਰੇ ਤਹਿਤ, ਹਰੇਕ ਪੁਲਿਸ ਕਮਿਸਨਰ (ਸੀ ਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਨੂੰ ਚਾਹੀਦਾ ਹੈ ਕਿ ਉਹ ਆਪਣੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਨਸਅਿਾਂ ਦੀ ਵਿਕਰੀ ਰੋਕਣਾ ਯਕੀਨੀ ਬਣਾਉਣ।

ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਜੇਲਾਂ-ਨਸ਼ਿਆਂ ਦਾ ਗੱਠਜੋੜ ਤੋੜਨ ਲਈ ਜੇਲਾਂ ਵਿਚ ਸਮੇਂ-ਸਮੇਂ ‘ਤੇ ਸੰਗਠਿਤ ਛਾਪੇਮਾਰੀ ਕਰਨ ਦੇ ਨਿਰਦੇਸ ਵੀ ਦਿੱਤੇ। ਉਨਾਂ ਜਲਿਾ ਮੁਖੀਆਂ ਨੂੰ ਸਾਰੇ ਗਿ੍ਰਫ਼ਤਾਰ ਕੀਤੇ ਨਸਾ ਤਸਕਰਾਂ ਦੀ ਜਾਇਦਾਦ ਨੂੰ ਪ੍ਰਭਾਵਸਾਲੀ ਢੰਗ ਨਾਲ ਜਬਤ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਜੋ ਉਨਾਂ ਵੱਲੋਂ ਗਲਤ ਢੰਗਾਂ ਨਾਲ ਇੱਕਠੇ ਕੀਤੇ ਧਨ ਦੀ ਬਰਾਮਦਗੀ ਕੀਤੀ ਜਾ ਸਕੇ।

ਪੰਜਾਬ ਭਰ ਦੇ ਪੁਲਿਸ ਥਾਣਿਆਂ ਦੇ ਮਾਲਖਾਨਿਆਂ ਵਿਚ ਪਏ ਡਰੱਗ ਦੇ ਜਾਇਦਾਦ ਸਬੰਧੀ ਮਾਮਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਖਾਤਮਾ ਕਰਨ ਲਈ, ਡੀਜੀਪੀ ਨੇ ਪੁਲਿਸ ਮੁਖੀਆਂ ਨੂੰ ਪ੍ਰਕਿਰਿਆ ਅਨੁਸਾਰ 31 ਜੁਲਾਈ, 2021 ਤੱਕ ਸਾਰੇ ਨਸ਼ੀਲੇ ਪਦਾਰਥਾਂ ਨੂੰ ਖਤਮ ਕਰਨ ਲਈ ਪ੍ਰਸਤਾਵ ਬਣਾਉਣ ਦੇ ਆਦੇਸ ਦਿੱਤੇ।

ਡੀਜੀਪੀ ਗੁਪਤਾ ਨੇ ਅਧਿਕਾਰੀਆਂ ਨੂੰ ਸਾਰੇ ਘੋਸ਼ਿਤ ਅਪਰਾਧੀਆਂ (ਪੀਓਜ) ਨੂੰ ਗਿ੍ਰਫ਼ਤਾਰ ਕਰਨ ਦੇ ਨਾਲ-ਨਾਲ ਐਨਡੀਪੀਐਸ ਐਕਟ ਤਹਿਤ ਨਜਰਬੰਦੀ ਪ੍ਰਸਤਾਵ ਭੇਜਣ ਲਈ ਵੀ ਕਿਹਾ ਤਾਂ ਜੋ ਮੁੱਖ ਅਪਰਾਧੀਆਂ ਖਲਿਾਫ ਕਾਰਵਾਈ ਕੀਤੀ ਜਾ ਸਕੇ।

ਇਸ ਦੌਰਾਨ ਏਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) -ਕਮ-ਇੰਟਰਨਲ ਵਿਜੀਲੈਂਸ ਸੈੱਲ (ਆਈਵੀਸੀ) ਬੀ ਚੰਦਰ ਸੇਖਰ ਨੇ 01 ਜਨਵਰੀ, 2021 ਤੋਂ 30 ਅਪ੍ਰੈਲ, 2021 ਤੱਕ ਦੇ ਸੂਬੇ ਭਰ ਦੇ ਜਿਿਲਆਂ ਵਿੱਚ ਵੱਖ ਵੱਖ ਨਸਅਿਾਂ ਦੀ ਬਰਾਮਦਗੀ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਐਨਡੀਪੀਐਸ ਐਕਟ ਤਹਿਤ 3073 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਜਦਕਿ 4160 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਉਨਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਕੁੱਲ 196 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਸਮੈਕ ਅਤੇ 261 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।

————–

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਜਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ

ਸਿਵਲ ਹਸਪਤਾਲ ਸੰਗਰੂਰ ‘ਚ ਵੀ ਬੈੱਡਾਂ ਦੀ ਗਿਣਤੀ 135 ਕਰਨ ਲਈ ਵਧਾਏ ਜਾ ਰਹੇ ਹਨ 15 ਹੋਰ ਬੈੱਡ

Related posts

punjab

कैबिनेट-2 मुख्यमंत्री कार्यालय, पंजाब पंजाब कैबिनेट द्वारा 152.56 करोड़ रुपए के अस्पताल के सामान और उपभोज्य वस्तुएँ खरीदने के कार्य को मंज़ूरी कोविड से निपटने के लिए स्वास्थ्य विभाग में 250 मैडीकल अफसरों की इमरजेंसी भर्ती को भी दी हरी झंडी 

Leave a Reply

Required fields are marked *