29.8 C
New York
Thursday, June 30, 2022

Buy now

spot_img

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸੰਗਰੂਰ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਨੂੰ ਹਰਾਉਣ ਲਈ ਮਿਸ਼ਨ ਫ਼ਤਿਹ 2.0 ’ਚ ਨੌਜਵਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ: ਵਿਜੈ ਇੰਦਰ ਸਿੰਗਲਾ ਸੰਗਰੂਰ ਦੇ ਵਸਨੀਕ ਮੇਰਾ ਪਰਿਵਾਰ ਤੇ ਪਰਿਵਾਰਕ ਮੈਂਬਰਾਂ ਦਾ ਖਿਆਲ ਰੱਖਣ ਲਈ ਮੈਂ ਹਰ ਵੇਲੇ ਯਤਨਸ਼ੀਲ: ਕੈਬਨਿਟ ਮੰਤਰੀ ਸਿੰਗਲਾ

ਭਵਾਨੀਗੜ/ਸੰਗਰੂਰ,
ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੀ ਦੂਜੀ ਖ਼ਤਰਨਾਕ ਲਹਿਰ ਨੂੰ ਹਰਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਪਵੇਗੀ ਜਿਸ ਵਿੱਚ ਨੌਜਵਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਕੈਬਨਿਟ ਮੰਤਰੀ ਅਤੇ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀ ਸਿੰਗਲਾ ਅੱਜ ਇੱਥੇ ਮਾਰਕਿਟ ਕਮੇਟੀ ਦੇ ਦਫ਼ਤਰ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫ਼ਤਿਹ 2.0 ਦੇ ਸਬੰਧ ਵਿਚ ਨੌਜਵਾਨਾਂ ਨਾਲ ਗੱਲਬਾਤ ਲਈ ਵਰਚੂਅਲ ਤਰੀਕੇ ਨਾਲ ਕਰਵਾਏ ਗਏ ਪ੍ਰੋਗਰਾਮ ’ਚ ਵੀਡਿਓ ਕਾਨਫ਼ਰੰਸਿੰਗ ਰਾਹੀਂ ਹਿੱਸਾ ਲੈਣ ਲਈ ਪਹੁੰਚੇ ਹੋਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੋਰੋਨਾਵਾਇਰਸ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ ਪਰ ਫ਼ਿਰ ਵੀ ਕੋਵਿਡ ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਹਰ ਵੇਲੇ ਸੁਚੇਤ ਰਹਿਣਾ ਚਾਹੀਦਾ ਹੈ ਜਿਸ ਲਈ ਨੌਜਵਾਨਾਂ ਨੂੰ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਤੇ ਇਸਦੇ ਲੱਛਣਾਂ ਪ੍ਰਤੀ ਸੁਚੇਤ ਕਰਦੇ ਰਹਿਣਾ ਚਾਹੀਦਾ ਹੈ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਵਾਸੀਆਂ ਨੂੰ ਕੋਵਿਡ-19 ਦੀ ਮਹਾਂਮਾਰੀ ਦੌਰਾਨ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣਾ ਉਨਾਂ ਦਾ ਮੁੱਢਲਾ ਫ਼ਰਜ਼ ਹੈ ਅਤੇ ਪਾਜਿਟਿਵ ਮਰੀਜ਼ਾਂ ਦੇ ਇਲਾਜ ਲਈ ਹਰ ਸੰਭਵ ਮੈਡੀਕਲ ਸਹੂਲਤ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ’ਚ ਆਕਸੀਜਨ ਉਪਲਬਧਤਾ ਵਾਲੇ ਬੈੱਡਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਪ੍ਰਾਇਵੇਟ ਹਸਪਤਾਲਾਂ ਨੂੰ ਵੀ ਕੋਵਿਡ ਦੇ ਇਲਾਜ ਲਈ ਲੋੜੀਂਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਹਸਪਤਾਲਾਂ ’ਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨਾਂ ਸੰਗਰੂਰ ਦੇ ਕਾਲੀ ਮਾਤਾ ਮੰਦਿਰ ਦੇ ਇੱਕ ਭਵਨ ’ਚ ਆਕਸੀਜਨ ਕੰਸਨਟਰੇਟਰਾਂ ਦੀ ਮਦਦ ਨਾਲ 100 ਬੈਡਾਂ ’ਤੇ ਬਣਾਉਟੀ ਆਕਸੀਜਨ ਮੁਹੱਈਆ ਕਰਵਾ ਜ਼ਿੰਮੇਵਾਰ ਸੰਗਰੂਰ ਮੁਹਿੰਮ ਤਹਿਤ ‘ਕੋਵਿਡ ਵਾਰ ਰੂਮ’ ਤਿਆਰ ਕਰਵਾਇਆ ਹੈ। ਉਨਾਂ ਕਿਹਾ ਕਿ ਹਸਪਤਾਲਾਂ ’ਚ ਉਪਲਬਧ ਬੈੱਡਾਂ ’ਤੇ ਮਰੀਜ਼ਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਇੱਥੇ ਦਾਖ਼ਲਾ ਸ਼ੁਰੂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨਾਂ ਆਪਣੇ ਵੱਲੋਂ ਸੰਗਰੂਰ ਵਾਸੀਆਂ ਲਈ ਇੱਕ ਹੈਲਪਲਾਇਨ ਵੀ ਸ਼ੁਰੂ ਕਰਵਾਈ ਹੈ ਜਿਸ ’ਤੇ ਕਾਲ ਜਾਂ ਮੈਸੇਜ ਕਰਕੇ ਕੋਵਿਡ ਦੇ ਮਰੀਜ਼ ਕੋਈ ਵੀ ਡਾਕਟਰੀ ਜਾਂ ਹੋਰ ਲੋੜੀਂਦੀ ਸਹਾਇਤਾ ਦੀ ਮੰਗ ਕਰ ਸਕਦੇ ਹਨ। ਉਨਾਂ ਕਿਹਾ ਕਿ ਹੈਲਪਲਾਇਨ ਨੰਬਰ 88981-00004 ’ਤੇ ਕਾਲ ਜਾਂ ਮੈਸੇਜ ਪ੍ਰਾਪਤ ਹੋਣ ਤੋਂ 2 ਘੰਟਿਆਂ ਦੇ ਅੰਦਰ-ਅੰਦਰ ਵਲੰਟੀਅਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨੀ ਯਕੀਨੀ ਬਣਾਈ ਜਾਂਦੀ ਹੈ। ਉਨਾਂ ਕਿਹਾ ਕਿ ਹਲਕਾ ਸੰਗਰੂਰ ਦੇ ਵਸਨੀਕ ਮੇਰਾ ਪਰਿਵਾਰ ਹਨ ਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਖਿਆਲ ਰੱਖਣ ਲਈ ਮੈਂ ਹਰ ਵੇਲੇ ਯਤਨਸ਼ੀਲ ਹਾਂ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਕੋਰੋਨਾਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਕੋਵਿਡ ਟੀਕਾਕਰਨ ਜ਼ਰੂਰ ਕਰਵਾਉਣ।
ਇਸ ਮੌਕੇ ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਪ੍ਰਦੀਪ ਕੱਦ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,376FollowersFollow
0SubscribersSubscribe
- Advertisement -spot_img

Latest Articles