Subscribe Now

* You will receive the latest news and updates on your favorite celebrities!

Trending News

Blog Post

punjab

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾ ਇਲਾਕਾ ਵਾਸੀਆਂ ਦੇ ਸੁਪਨੇ ਨੂੰ ਪਹਿਨਾਇਆ ਅਮਲੀ ਜਾਮਾ-ਰਜ਼ੀਆ ਸੁਲਤਾਨਾ *ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਦੇ ਨਾਲ-ਨਾਲ ਹੋਰ ਵਿਕਾਸ ਪ੍ਰੋਜੈਕਟਾਂ ਦੇ ਖੁੱਲ੍ਹੇ ਗੱਫੇ ਦੇਣ ਲਈ ਕੈਬਨਿਟ ਮੰਤਰੀ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ *ਜ਼ਿਲ੍ਹਾ ਬਣਨ ਨਾਲ ਮਾਲੇਰੋਕਟਲਾ ਦੀ ਤਰੱਕੀ ਦੀ ਰਫ਼ਤਾਰ ’ਚ ਆਵੇਗੀ ਹੋਰ ਤੇਜ਼ੀ-ਕੈਬਨਿਟ ਮੰਤਰੀ 

ਮਾਲੇਰਕੋਟਲਾ,
ਅੱਜ ਸੋਮਵਾਰ ਦਾ ਦਿਨ ਇਲਾਕਾ ਨਿਵਾਸੀਆਂ ਲਈ ਉਸ ਵੇਲੇ ਇਤਿਹਾਸਕ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਰੇਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਦਿਆਂ ਮੈਡੀਕਲ ਕਾਲਜ ਤੇ ਲੜਕੀਆਂ ਦੇ ਕਾਲਜ ਸਮੇਤ ਹੋਰਨਾਂ ਪ੍ਰੋਜੈਕਟਾਂ ਦੇ ਵਿਰਚੂਅਲ ਤਰੀਕੇ ਨਾਲ ਨੀਂਹ ਪੱਥਰ ਵੀ ਰੱਖ ਦਿੱਤੇ। ਵਿਰਚੂਅਲ ਪ੍ਰੋਗਰਾਮ ਦੌਰਾਨ ਸਮੂਹ ਮਾਲੇਰਕੋਟਲਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਵਫ਼ਾ ਕਰਕੇ ਨਿਭਾਇਆ ਹੈ ਜਿਸਦਾ ਮਾਲੇਰਕੋਟਲਾ ਜ਼ਿਲ੍ਹਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਨਾਲ ਹੁਣ ਇਲਾਕੇ ਵਿੱਚ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਜਿਸਦੀ ਸ਼ੁਰੂਆਤ ਅੱਜ ਕਈਂ ਪ੍ਰੋਜੈਕਟਾਂ ਦੇ ਨੀਂਹ ਪੱਧਰ ਅਤੇ ਇੱਕ ਮਹਿਲਾ ਥਾਣੇ ਦੇ ਉਦਘਾਟਨ ਨਾਲ ਹੋ ਗਈ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਅਮਲੀ ਤੌਰ ’ਤੇ ਨੀਂਹ ਪੱਥਰ ਤੇ ਉਦਘਾਟਨ ਵਿਰਚੂਅਲ ਪ੍ਰੋਗਰਾਮ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਡਿਪਟੀ ਕਮਿਸ਼ਨਰ ਅੰਮਿ੍ਰਤ ਕੌਰ ਗਿੱਲ ਅਤੇ ਐਸ.ਐਸ.ਪੀ. ਕੰਵਰਦੀਪ ਕੌਰ ਨਾਲ ਜਾ ਕੇ ਕੀਤੇ।
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਨਾਲ-ਨਾਲ ਮਾਲੇਰਕੋਟਲਾ ਨਿਵਾਸੀਆਂ ਨੂੰ 500 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਣ ਵਾਲਾ ਨਵਾਬ ਸ਼ੇਰ ਮੁਹੰਮਦ ਖਾਂ ਸਰਕਾਰੀ ਮੈਡੀਕਲ ਕਾਲਜ, 12 ਕਰੋੜ ਰੁਪਏ ਦੀ ਲਾਗਤ ਨਾਲ ਹੋਂਦ ’ਚ ਆਉਣ ਵਾਲਾ ਸਰਕਾਰੀ ਮਹਿਲਾ ਕਾਲਜ, 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਣ ਵਾਲਾ ਨਵਾਂ ਬੱਸ ਅੱਡਾ ਅਤੇ ਸਿਰਫ਼ ਮਹਿਲਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਚਲਾਇਆ ਜਾਣ ਵਾਲਾ ਮਹਿਲਾ ਪੁਲਿਸ ਥਾਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਤਹਿਤ 6 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੀ ਸ਼ੁਰੂਆਤ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਵੀਜ਼ਨਲ ਕੰਪਲੈਕਸ ਦੀ ਉਸਾਰੀ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ਼ਹਿਰ ਦੀ ਇਤਿਹਾਸਕ ਮੁਬਾਰਕ ਮੰਜ਼ਿਲ ਮਹਿਲ ਦੀ ਸੰਭਾਲ ਅਤੇ ਨਵੀਨੀਕਰਨ ਦੇ ਕੰਮ ਲਈ ਆਗਾ ਖ਼ਾਨ ਫ਼ਾਊਂਡੇਸ਼ਨ (ਯੂ.ਕੇ.) ਰਾਹੀਂ ਕਰਵਾਉਣ ਲਈ ਲਗਾਤਾਰ ਰਾਬਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮਾਲੇਰਕੋਟਲਾ ਦੇ ਪੁਰਾਣੇ ਸੱਭਿਆਚਾਰ ਤੇ ਇਤਿਹਾਸ ਸੰਭਾਲਣ ਵਿੱਚ ਵੱਡੀ ਮੱਦਦ ਮਿਲੇਗੀ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਰਾਹ ਦਸੇਰਾ ਬਣੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ, ਮੈਂਬਰ ਪੰਜਾਬ ਵਕਫ਼ ਬੋਰਡ ਜੈਨਬ ਅਖ਼ਤਰ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਮਾਲੇਰਕੋਟਲਾ ਟੀ. ਬੈਨਿਥ, ਐਸ.ਡੀ.ਐਮ. ਲਤੀਫ਼ ਅਹਿਮਦ, ਪ੍ਰਧਾਨ ਨਗਰ ਕੌਂਸਲ ਨਸਰੀਨ ਅਸ਼ਰਫ਼ ਅਬਦੁੱਲਾ, ਪ੍ਰੋਫ਼ੈਸਰ ਜੈਜਮਾਲ, ਜਸਪਾਲ ਦਾਸ ਹਥਨ, ਮਨੋਜ ਕੁਮਾਰ ਉੱਪਲ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਦਰਬਾਰਾ ਸਿੰਘ, ਸੀਨੀਅਰ ਵਾਇਸ ਚੇਅਰਮੈਨ ਡਾ. ਮੁਹੰਮਦ ਰਫ਼ੀ, ਮੈਂਬਰ ਪੰਜਾਬ ਵੱਕਫ਼ ਬੋਰਡ ਸ਼ੇਖ ਸੱਜਾਦ ਹੁਸੈਨ, ਤਹਿਸੀਲਦਾਰ ਬਾਦਲਦੀਨ ਸਮੇਤ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
—-ਸਬੰਧਤ ਤਸਵੀਰਾਂ ਨਾਲ ਨੱਥੀ ਹਨ ਜੀ—

Related posts

punjab

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਮਿਸ਼ਨ ਫਤਿਹ 2.0 ਨੂੰ ਪਿੰਡਾਂ ‘ਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ-ਲਤੀਫ਼ ਅਹਿਮਦ *ਸਰਪੰਚਾਂ, ਪੰਚਾਂ ਅਤੇ ਆਂਗਣਵਾੜੀ ਵਰਕਰਾਂ ਨੰੂ ਸਿਹਤ ਕਾਮਿਆਂ ਨਾਲ ਸਹਿਯੋਗ ਕਰਨ ਦੀ ਅਪੀਲ 

Leave a Reply

Required fields are marked *