Monday , September 28 2020
Breaking News

ਧਰਮਸੋਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ

ਧਰਮਸੋਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ
ਚੰਡੀਗੜ•, 21 ਜਨਵਰੀ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿੱਦਿਅਕ ਸੰਸਥਾਵਾਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ‘ਚ ਘਪਲੇ ਦੀਆਂ ਖ਼ਬਰਾਂ ਰੱਦ ਕਰਦਿਆਂ ਕਿਹਾ ਹੈ ਕਿ ਇਨ•ਾਂ ਖ਼ਬਰਾਂ ‘ਚ ਕੋਈ ਸਚਾਈ ਨਹੀਂ ਹੈ।
ਸ. ਧਰਮਸੋਤ ਨੇ ਅੱਜ ਮੀਡੀਆ ‘ਚ ਆਈਆਂ ਖ਼ਬਰਾਂ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਕਈ ਤਰ•ਾਂ ਦੀਆਂ ਬੇਨਿਯਮੀਆਂ ਸਾਹਮਣੇ ਆਈਆਂ ਸਨ। ਉਨ•ਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2017 ‘ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਵਿੱਤ ਵਿਭਾਗ ਦੀਆਂ ਟੀਮਾਂ ਵੱਲੋਂ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਸੀ। ਉਨ•ਾਂ ਦੱਸਿਆ ਕਿ ਇਹ ਆਡਿਟ ਵਿੱਤ ਵਿਭਾਗ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 2010 ਦੀਆਂ ਹਦਾਇਤਾਂ/ਮਾਪਦੰਡਾਂ ਤਹਿਤ ਕੀਤਾ ਜਾ ਰਿਹਾ ਹੈ।
ਸ. ਧਰਮਸੋਤ ਨੇ ਦੱਸਿਆ ਕਿ ਇਹ ਆਡਿਟ/ਰੀਵਿਊ ਅਜੇ ਪ੍ਰਕਿਰਿਆ ਅਧੀਨ ਹੈ ਅਤੇ ਜਿਵੇਂ-ਜਿਵੇਂ ਕਿਸੇ ਵਿੱਦਿਅਕ ਸੰਸਥਾ ਦੇ ਆਡਿਟ/ਰੀਵਿਊ ਦੀ ਰਿਪੋਰਟ ਵਿਭਾਗ ਨੂੰ ਪ੍ਰਾਪਤ ਹੁੰਦੀ ਜਾ ਰਹੀ ਹੈ, ਉਸ ਅਨੁਸਾਰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਮੀਡੀਆ ‘ਚ ਆਈਆਂ ਖ਼ਬਰਾਂ ‘ਚ ਕੋਈ ਸਚਾਈ ਨਹੀਂ ਕਿ ਵਿੱਦਿਅਕ ਸੰਸਥਾਵਾਂ ਨੂੰ ਰਿਕਵਰੀ ਲਈ ਪੱਤਰ ਜਾਰੀ ਕੀਤੇ ਗਏ ਹਨ। ਉਨ•ਾਂ ਸਪੱਸ਼ਟ ਕਰਦਿਆਂ ਕਿਹਾ ਕਿ ਅਜੇ ਆਡਿਟ/ਰੀਵਿਊ 100 ਫੀਸਦੀ ਮੁਕੰਮਲ ਨਹੀਂ ਹੋਇਆ, ਸਗੋਂ ਪ੍ਰਕਿਰਿਆ ਅਧੀਨ ਹੈ। ਉਨ•ਾਂ ਦੱਸਿਆ ਕਿ ਸੂਬੇ ਦੀਆਂ ਲਗਭੱਗ 3600 ਵਿੱਦਿਅਕ ਸੰਸਥਾਵਾਂ ਰਾਹੀਂ ਲੱਖਾਂ ਗ਼ਰੀਬ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ।

About admin

Check Also

ਦੇਸ਼ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਅਤੇ ਕਾਨੂੰਨੀ ਲੜਾਈ ਨਾਲੋ-ਨਾਲ ਚੱਲਣਗੇਕੈਪਟਨ ਅਮਰਿੰਦਰ ਸਿੰਘ ਨਵੇਂ ਕਾਨੂੰਨਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣ ਲਈ ਕਾਨੂੰਨੀ ਸਲਾਹ ਲੈ ਰਹੇ ਹਾਂ

ਦੇਸ਼ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਅਤੇ ਕਾਨੂੰਨੀ ਲੜਾਈ ਨਾਲੋ-ਨਾਲ ਚੱਲਣਗੇਕੈਪਟਨ ਅਮਰਿੰਦਰ ਸਿੰਘ ਨਵੇਂ ਕਾਨੂੰਨਾਂ …

Leave a Reply

Your email address will not be published. Required fields are marked *

%d bloggers like this: