24.4 C
New York
Saturday, August 13, 2022

Buy now

spot_img

ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਦੀ ਬਿਜਾਈ ਕਰਨ ਵਾਲੇ ਪਿੰਡ ਕੁੱਪ ਦੇ ਕਿਸਾਨਾਂ ਦੀ ਐਸ.ਡੀ.ਐਮ ਨੇ ਕੀਤੀ ਹੌਸਲਾ ਅਫਜ਼ਾਈ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜਿਆਂ ਖੇਤ ਵਿਚ ਹੀ ਸੰਭਾਲਣਾ ਸਮੇਂ ਦੀ ਮੁੱਖ ਲੋੜ: ਐਸ.ਡੀ.ਐਮ.

ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਦੀ ਬਿਜਾਈ ਕਰਨ ਵਾਲੇ ਪਿੰਡ ਕੁੱਪ ਦੇ ਕਿਸਾਨਾਂ ਦੀ ਐਸ.ਡੀ.ਐਮ ਨੇ ਕੀਤੀ ਹੌਸਲਾ ਅਫਜ਼ਾਈ
ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜਿਆਂ ਖੇਤ ਵਿਚ ਹੀ ਸੰਭਾਲਣਾ ਸਮੇਂ ਦੀ ਮੁੱਖ ਲੋੜ: ਐਸ.ਡੀ.ਐਮ.

ਅਨਾਜ ਮੰਡੀ ਕੁੱਪ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ
ਮਾਲੇਰਕੋਟਲਾ ੨੭ ਅਕਤੁਬਰ (ਸ਼ਾਹਿਦ ਜ਼ੁਬੈਰੀ) ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਅੱਜ ਸ੍ਰੀ ਵਿਕਰਮਜੀਤ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਨੇ ਪਿੰਡ ਕੁੱਪ ਵਿਖੇ ਕਿਸਾਨ ਗੁਰਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ।ਇਸ ਸਮੇਂ ਸ੍ਰੀ ਪਾਂਥੇ ਨੇ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਝੋਨੇ ਦੀ ਪਰਾਲੀ ਅਤੇ ਨਾੜ ਨੂੰ ਅੱਗ ਲਾਏ ਬਿਨਾਂ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਪਿੰਡ ਕੁੱਪ ਦੇ ਕਿਸਾਨ ਗੁਰਜੀਤ ਸਿੰਘ, ਨਰਿੰਦਰ ਸਿੰਘ ਅਤੇ ਸੁਰਜਨ ਸਿੰਘ ਦੀ ਹੌਸਲਾ ਅਫਜ਼ਾਈ ਕਰਦਿਆਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਨਵੀਂ ਮਸ਼ੀਨਰੀ ਨਾਲ ਆਪਣੇ ਖੇਤ ਵਿਚ ਅਗਲੀ ਫਸਲ ਦੀ ਬਿਜਾਈ ਕਰਨ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਸੰਭਾਲਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ।ਸ੍ਰੀ ਪਾਂਥੇ ਨੇ ਕਿਹਾ ਕਿ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਨੂੰ ਪਰਾਲੀ ਦੇ ਧੂੰਏਂ ਤੋਂ ਮੁਕਤ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਉਹ ਰੋਜ਼ਾਨਾ ਵੱਖ—ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਅਤਿ ਆਧੁਨਿਕ ਮਸ਼ੀਨਰੀ ਨਾਲ ਸਿੱਧੀ ਬਿਜਾਈ ਕਰਨ।ਸ੍ਰੀ ਪਾਂਥੇ ਨੇ ਕੋਰੋਨਾ ਵਾਇਰਸ ਕਾਰਨ ਪਹਿਲਾਂ ਤੋਂ ਨਾਜ਼ੁਕ ਬਣੀ ਸਥਿਤੀ ਨੂੰ ਜ਼ਹਿਰੀਲੇ ਧੂੰਏਂ ਨਾਲ ਹੋਰ ਸੰਕਟਮਈ ਨਾ ਬਣਾਉਣ ਦੀ ਅਪੀਲ ਕਰਦਿਆਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਆਖਿਆ।ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਕਰਕੇ ਜਿਥੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਰੋਕਿਆ ਜਾ ਸਕਦਾ ਹੈ ਉਥੇ ਹੀ ਧੂੰਏਂ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਤੋਂ ਵੀ ਬਚਿਆ ਜਾ ਸਕਦਾ ਹੈ। ਸ੍ਰੀ ਪਾਂਥੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਅਤੇ ਪ੍ਰਸ਼ਾਸਨ ਵੱਲੋਂ ਵਿੱਢੀ ਗਈ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨ।
ਇਸ ਸਮੇਂ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਕੁਲਵੀਰ ਸਿੰਘ ਨੇ ਕਿਸਾਨਾਂ ਨਾਲ ਪਰਾਲੀ ਨੂੰ ਨਾ ਸਾੜ ਕੇ ਖੇਤ ਵਿਚ ਹੀ ਸੰਭਾਲਣ ਦੇ ਫਾਇਦਿਆਂ ਬਾਰੇ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਹੀ ਮਿਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਨਹੀਂ ਹੁੰਦਾ ਅਤੇ ਖੇਤ ਵਿਚ ਮਿੱਤਰ ਕੀੜੇ ਅਤੇ ਸੂਖਮ ਜੀਵਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਪਰਾਲੀ ਖੇਤ ਵਿਚ ਮਿਲਾਉਣ ਨਾਲ ਇਸ ਦੀ ਖਾਦ ਬਣ ਜਾਂਦੀ ਹੈ ਜਿਸ ਨਾਲ ਜ਼ਮੀਨ ਦੀ ਜੈਵਿਕ ਤਾਕਤ ਵਧਦੀ ਹੈ ਅਤੇ ਰਸਾਇਣਿਕ ਖਾਦਾਂ ਦੀ ਵਰਤੋਂ ਘਟਦੀ ਹੈ।ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪਰਾਲੀ ਨੂੰ ਸਾੜੇ ਬਿਨਾ ਕਣਕ ਦੀ ਵੱਧ ਤੋਂ ਵੱਧ ਸਿੱਧੀ ਬਿਜਾਈ ਕਰਨ ਦਾ ਅਹਿਦ ਲਿਆ।ਇਸ ਸਮੇਂ ਖੇਤੀਬਾੜੀ ਵਿਭਾਗ ਵੱਲੋਂ ਖੇਤੀਬਾੜੀ ਸਾਹਿਤ ਵੀ ਵੰਡਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਹੰਮਦ ਜਮੀਲ, ਬੀ.ਟੀ.ਐਮ., ਮਨਦੀਪ ਸਿੰਘ ਅਤੇ ਗੁਰਦੀਪ ਸਿੰਘ, ਏ.ਟੀ.ਐਮ., ਸ੍ਰੀ ਸੁਖਰਾਜਪ੍ਰੀਤ ਸਿੰਘ, ਵੈਟਰਨਰੀ ਇੰਸਪੈਕਟਰ, ਕਿਸਾਨ ਜ਼ੋਗਾ ਸਿੰਘ, ਨਰਿੰਦਰ ਸਿੰਘ, ਸੁਰਜਨ ਸਿੰਘ, ਕਰਨੈਲ ਸਿੰਘ, ਜਸਦੇਵ ਸਿੰਘ, ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।
ਇਸ ਤੋਂ ਬਾਅਦ ਸ੍ਰੀ ਪਾਂਥੇ ਨੇ ਦਾਣਾ ਮੰਡੀ, ਕੁੱਪ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਸ੍ਰੀ ਪਾਂਥੇ ਨੇ ਮੰਡੀ ਵਿਚ ਹਾਜ਼ਰ ਮੰਡੀ ਬੋਰਡ ਦੇ ਸਟਾਫ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਮੰਡੀ ਵਿਚ ਰੋਜ਼ਾਨਾ ਆਉਣ ਵਾਲੀ ਫਸਲ ਦੀ ਅਗਲੇ ਦਿਨ ਲਿਫਟਿੰਗ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ।

Related Articles

LEAVE A REPLY

Please enter your comment!
Please enter your name here

Stay Connected

0FansLike
3,434FollowersFollow
0SubscribersSubscribe
- Advertisement -spot_img

Latest Articles