Saturday , May 30 2020
Breaking News

ਪੀਸੀਐਸ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਚ 11.29 ਲੱਖ ਰੁਪਏ ਦਾ ਯੋਗਦਾਨ..

ਚੰਡੀਗੜ•, 20 ਮਈ
ਪੰਜਾਬ ਸਿਵਲ ਸਿਰਵਿਸਿਜ਼ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 11 ਲੱਖ 29 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੂੰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਪ੍ਰਧਾਨ ਸ੍ਰੀ ਰਾਜੀਵ ਗੁਪਤਾ ਦੀ ਅਗਵਾਈ ਵਿੱਚ 11.29 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ੍ਰੀ ਗੁਰਿੰਦਰ ਸਿੰਘ ਸੋਢੀ ਵੀ ਹਾਜ਼ਰ ਸਨ।
ਇਸ ਮਹਾਂਮਾਰੀ ਖ਼ਿਲਾਫ਼ ਜੰਗ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਆਪਣੇ ਸਾਰੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਕੋਵਿਡ-19 ਨੇ ਸਮੁੱਚੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੇ ਅਤੇ ਲੱਖਾਂ ਲੋਕਾਂ ਦੀ ਸਿਹਤ ਅਤੇ ਆਰਥਿਕ ਸੁਰੱਖਿਆ ਲਈ ਗੰਭੀਰ ਚੁਣੌਤੀ ਖੜ•ੀ ਕੀਤੀ ਹੈ ਅਤੇ ਇਸ ਬਿਮਾਰੀ ਨਾਲ ਭਾਰਤ ਦਾ ਸਿਹਤ ਅਤੇ ਆਰਥਿਕ ਢਾਂਚਾ ਵੀ ਅਸਰਅੰਦਾਜ਼ ਹੋਇਆ ਹੈ। ਉਨ•ਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਦੇਣ ਲਈ 11.29 ਲੱਖ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਗਈ ਹੈ, ਜੋ ਕਿ ਵੱਖ ਵੱਖ ਅਧਿਕਾਰੀਆਂ ਵੱਲੋਂ ਆਪਣੀਆਂ ਤਨਖਾਹਾਂ ਵਿੱਚ ਕਟੌਤੀ ਰਾਹੀਂ ਕੋਵਿਡ ਰਾਹਤ ਫੰਡ ਵਿੱਚ ਪਾਏ ਗਏ ਯੋਗਦਾਨ ਤੋਂ ਵੱਖਰੀ ਹੈ।
ਪੀਸੀਐਸ ਐਸੋਸੀਏਸ਼ਨ ਨੇ ਭਰੋਸਾ ਦਿੱਤਾ ਕਿ ਪੀਸੀਐਸ ਅਧਿਕਾਰੀ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਇਸ ਚੁਣੌਤੀ ਦੇ ਟਾਕਰੇ  ਲਈ ਆਪਣੇ ਅਣਥੱਕ ਯਤਨ ਜਾਰੀ ਰੱਖਣਗੇ। ਐਸੋਸੀਏਸ਼ਨ ਦੀ ਸ਼ਲਾਘਾ ਕਰਦਿਆਂ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬੇ ਦੇ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਪੀਸੀਐਸ ਐਸੋਸੀਏਸ਼ਨ ਨੇ ਸਲਾਹੁਣਯੋਗ ਯਤਨ ਕੀਤਾ ਹੈ।
ਕੈਪਸ਼ਨ- ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੂੰ 11.29 ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ ਪੀਸੀਐਸ ਐਸੋਸੀਏਸ਼ਨ ਦੇ ਨੁਮਾਇੰਦੇ।

About admin

Check Also

प्रबंधन में नई ऊर्जा और जोश लाने के लिए पंजाब सरकार द्वारा नियुक्त किए जाएंगे नौजवान जि़ला विकास सहचर- विनी महाजन

चंडीगढ़, 29 मई: पंजाब सरकार का प्रशासकीय सुधार और लोक शिकायत विभाग, अशोका यूनिवर्सिटी की …

Leave a Reply

Your email address will not be published. Required fields are marked *