ਸ੍ਰੀ ਸਤਿੰਦਰ ਸਿੰਘ ਪੀ ਪੀ ਐਸ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ ਏ ਐਸ ਨਗਰ ਜੀ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕੀ ਪਹਿਲਾਂ ਵੀ ਬਾਹਰਲੇ ਰਾਜਾਂ ਤੋਂ ਨਸ਼ਾ ਤਸਕਰੀ ਆਮ ਕਰਕੇ ਆਉਂਦੀ ਰਹਿੰਦੀ ਹੈ ਅਤੇ ਤਸਕਰਾਂ ਨੂੰ ਪੁਲਿਸ ਵੱਲੋਂ ਕਾਬੂ ਵੀ ਕਰ ਲਿਤਾ ਜਾਂਦਾ ਹੈ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਅੰਤਰ ਰਾਜੀ ਨਸ਼ਾ ਤਸਕਰੀ ਦੀ ਰੋਕਥਾਮ ਦੇ ਸੰਬੰਧ ਵਿਚ ਦਿੱਤੀਆਂ ਹਦਾਇਤਾਂ ਅਨੁਸਾਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਡਾ ਰਵਜੋਤ ਕੌਰ ਗਰੇਵਾਲ ਆਈ ਪੀ ਐੱਸ ਕਪਤਾਨ ਪੁਲਿਸ ਦਿਹਾਤੀ ਸ੍ਰੀ ਗੁਰਬਖਸ਼ੀਸ਼ ਸਿੰਘ ਪੀ ਪੀ ਐੱਸ ਉਪ ਕਪਤਾਨ ਪੁਲਿਸ ਸਰਕਲ ਡੇਰਾਬੱਸੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਸੁਖਬੀਰ ਸਿੰਘ ਮੁੱਖ ਥਾਣਾ ਅਫਸਰ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 20/04/2021 ਨੂੰ ਦੌਰਾਨੇ ਗਸ਼ਤ ਸਲਿੱਪ ਰੋਡ ਨੇਡ਼ੇ ਹਨੂਮਾਨ ਮੰਦਰ ਕੋਲ ਇਕ ਵਿਅਕਤੀ ਜਿਸ ਨੇ ਆਪਣੇ ਮੋਢੇ ਉਤੇ ਇਕ ਬੈਗ ਪਾਇਆ ਹੋਇਆ ਸੀ ਜੋ ਕਿ ਪੁਲਿਸ ਨੂੰ ਦੇਖ ਘਬਰਾ ਕੇ ਖਿਸਕਣ ਲੱਗਾ ਸੀ ਜਿਸ ਨੂੰ ਸ਼ੱਕ ਦੀ ਬਿਨਾਂ ਤੇ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਗਿਆ ਅਤੇ ਉਸ ਨੇ ਆਪਣਾ ਨਾਮ ਬਲਦੇਵ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬਹਿਰਾਮਪੁਰ ਬੇਟ ਥਾਣਾ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਦਾ ਰਹਿਣ ਵਾਲਾ ਦਸਿਆ ਜਿਸ ਦੇ ਕਬਜ਼ੇ ਵਾਲੇ ਪਿੱਠੂ ਬੈਗ ਦੀ ਤਲਾਸ਼ੀ ਸ੍ਰੀ ਰੂਪਿੰਦਰਜੀਤ ਸਿੰਘ ਉਪ ਕਪਤਾਨ ਪੁਲਿਸ PBI/NDPS ਜ਼ਿਲ੍ਹਾ ਐਸ ਏ ਐਸ ਨਗਰ ਜੀ ਦੀ ਹਾਜ਼ਰੀ ਵਿੱਚ ਤਲਾਸ਼ੀ ਕਰਨ ਉਪਰੰਤ ਪਿੱਠੂ ਬੈਗ ਵਿਚ 23100 ਮਾਰਕਾ lomoti lਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਪਰ ਉਕਤ ਵਿਅਕਤੀ ਖਿਲਾਫ਼ ਮੁਕੱਦਮਾ ਨੰਬਰ 69 ਮਿਤੀ 20/04/2021ਅ/ਧ 22/61/85 ਐਕਟ NDPS ਮੁਕੱਦਮਾ ਦਰਜ ਕਰਕੇ ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਦੋਸ਼ੀ ਨੇ ਰਿਮਾਂਡ ਦੌਰਾਨ ਪੁੱਛਗਿੱਛ ਵਿਚ ਦੱਸਿਆ ਕਿ ਉਹ ਪਿੰਡ ਵਿੱਚ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਇਹ ਨਸ਼ੀਲੀਆਂ ਗੋਲੀਆਂ ਪਿੰਡ ਬਰੋਲੀ ਮੇਰਠ ਰੋਡ ਯੂ ਪੀ ਤੂੰ ਕਿਸੇ ਮੈਡੀਕਲ ਸਟੋਰ ਤੋਂ ਲੈ ਕੇ ਆ ਰਿਹਾ ਸੀ ਜੋ ਕਿ ਖ਼ੁਦ ਵੀ ਗੋਲੀਆਂ ਖਾਣ ਦਾ ਆਦੀ ਹੈ ਉਕਤ ਵਿਅਕਤੀ ਨੇ ਇਹ ਗੋਲੀਆਂ ਆਪਣੇ ਪਿੰਡ ਆਪਣੀ ਦੁਕਾਨ ਤੇ ਆਮ ਲੋਕਾਂ ਨੂੰ ਵੇਚਣੀਆਂ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਪੁਲਿਸ ਦੇ ਕਾਬੂ ਆ ਗਿਆ ਉਕਤ ਪੁੱਛਗਿੱਛ ਦੌਰਾਨ ਇਹ ਵੀ ਪਤਾ ਚਲਿਆ ਹੈ ਕਿ ਇਹ ਮਹਿਕਮੇ ਪੁਲਿਸ ਵਿੱਚ ਬਤੌਰ ਸਿਪਾਹੀ ਦੀ ਨੌਕਰੀ ਕਰਦਾ ਸੀ ਇਸ ਨੂੰ 2008 ਵਿਚ ਕਿਸੇ ਮੁਕੱਦਮੇ ਦੌਰਾਨ ਬਰਖਾਸਤ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਕਤ ਵਿਅਕਤੀ ਸਬਜ਼ੀ ਵੇਚਣ ਦਾ ਕੰਮ ਕਰਨ ਲੱਗ ਪਿਆ ਸੀ ਜਿਸ ਪਾਸੋਂ ਮੁਕੱਦਮਾ ਹਜ਼ਾ ਵਿੱਚ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਹੋਰ ਅਹਿਮ ਖੁਲਾਸੇ ਹੋ ਸਕਣ ਤਫਤੀਸ਼ ਜਾਰੀ ਹੈ