ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਨੇ ਤਰਸ ਦੇ ਆਧਾਰ ’ਤੇ 4 ਸਮਾਜਿਕ ਸਿੱਖਿਆ ਤੇ ਪੰਚਾਇਤ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
ਚੰਡੀਗੜ, 26 ਨਵੰਬਰ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਬਾਜਵਾ ਵਲੋਂ ਅੱਜ ਇੱਥੇ ਚਾਰ ਸਮਾਜਿਕ ਸਿੱਖਿਆਂ ਤੇ ਪੰਚਾਇਤ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆ ਵਿਚ ਕਰਨਬੀਰ ਸਿੰਘ, ਪਿ੍ਰੰਸ ਜਿੰਦਲ, ਮੋਨਿਕਾ ਗਗਨੇਜਾ ਮੌਕੇ ’ਤੇ ਮੌਜੂਦ ਸਨ ਅਤੇ ਸਿਮਰਤ ਕੌਰ ਕਿਸੇ ਨਿੱਜੀ ਕਾਰਨ ਕਰਕੇ ਅੱਜ ਆ ਨਹੀਂ ਸਕੀ ਜਿਸ ਨੂੰ ਉਸ ਦਾ ਨਿਯੁਕਤੀ ਪੱਤਰ ਭੇਜ ਦਿੱਤਾ ਜਾਵੇਗਾ।
ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਬਾਜਵਾ ਨੇ ਨਿਯੁਕਤੀ ਪੱਤਰ ਹਾਸਿਲ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਣਦਾ ਹੱਕ ਸਰਕਾਰ ਵਲੋਂ ਇੰਨਾ ਨੂੰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਸਾਰੇ ਵਿਭਾਗਾਂ ਵਿਚ ਖਾਲੀ ਅਸਾਮੀਆਂ ਵਿਰੁਧ ਭਰਤੀ ਸਬੰਧੀ ਕਾਰਵਾਈ ਜਾਰੀ ਹੈ।ਉਨਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਾਵਈ ਵਿਚ ਜਲਦ ਵੀ ਵੱਡੀ ਗਿਣਤੀ ਵਿਚ ਸਰਕਾਰੀ ਭਰਤੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਸਰਕਾਰੀ ਭਰਤੀ ਲਈ ਕਾਰਵਾਈ ਜਾਰੀ ਹੈ ਅਤੇ ਜਲਦ ਇੰਨਾਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।
ਤਰਸ ਦੇ ਅਧਾਰ ’ਤੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਸਮਾਜਿਕ ਸਿੱਖਿਆ ਤੇ ਪੰਚਾਇਤ ਅਫਸਰਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਪਹਿਲਕਦਮੀ ਅਤੇ ਵਿਭਾਗ ਦੇ ਅਫਸਰਾਂ ਵਲੋਂ ਬਿਨਾਂ ਕਿਸੇ ਰੁਕਾਵਟ ਦੇ ਉਨਾਂ ਦੇ ਹੱਕ ਉਨਾਂ ਨੂੰ ਦਿੱਤੇ ਗਏ ਹਨ।
ਇਸ ਮੌਕੇ ਮੌਜੂਦ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਅੱਜ ਸਮਾਜਿਕ ਸਿੱਖਿਆ ਤੇ ਪੰਚਾਇਤ ਅਫਸਰਾਂ ਨੂੰ ਤਰਸ ਦੇ ਅਧਰ ’ਤੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਉਪਰੰਤ ਉਨਾ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਜਾਣਗੇ।