2.4 C
New York
Tuesday, January 25, 2022

Buy now

spot_img

ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਨੇ ਓ.ਪੀ ਸੋਨੀ ਦਾ ਸਨਮਾਨ ਕੀਤਾ

ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਨੇ ਓ.ਪੀ ਸੋਨੀ ਦਾ ਸਨਮਾਨ ਕੀਤਾ
ਚੰਡੀਗੜ, 23 ਦਸੰਬਰ:
ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਸ੍ਰੀ ਜੀ.ਬੀ.ਐੱਸ. ਢਿੱਲੋਂ ਅਤੇ ਕਾਰਜਕਾਰੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅੱਜ ਕੋਰਟ ਕੰਪਲੈਕਸ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ, ਫੂਡ ਪ੍ਰੋਸੈਸਿੰਗ ਅਤੇ ਸੁਤੰਤਰਤਾ ਸੰਗ੍ਰਾਮੀ ਭਲਾਈ ਮੰਤਰੀ ਸ੍ਰੀ ਓ.ਪੀ. ਸੋਨੀ ਦਾ ਸਨਮਾਨ ਕੀਤਾ।
ਬਾਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਹਨ ਕਿ ਅੱਜ ਇੱਥੇ ਮੌਜੂਦ ਹਨ। ਉਨਾਂ ਕਿਹਾ ਕਿ ਵਕੀਲ ਇੱਕ ਸਿੱਖਿਅਤ ਪੇਸ਼ੇਵਰ ਜਮਾਤ ਹੈ ਅਤੇ ਸਮਾਜ ਵਿੱਚ ਇੱਕ ਵਿਸ਼ੇਸ਼ ਅਹੁਦਾ ਰੱਖਦੇ ਹਨ ਜੋ ਸੰਵਿਧਾਨ ਦੀ ਕਿਸੇ ਵੀ ਕਿਸੇ ਕਿਸਮ ਦੀ ਉਲੰਘਣਾ ਤੋਂ ਰਾਖੀ ਕਰਨ ਲਈ ਹਮੇਸ਼ਾਂ ਮੋਹਰੀ ਰਹਿੰਦੇ ਹਨ। ਦੇਸ਼ ਵਿੱਚ ਨਿਆਂ ਦਿਵਾਉਣ  ਅਤੇ ਬਿਹਤਰ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਵਕੀਲਾਂ ਦੀ ਸਭ ਤੋਂ ਮਹੱਤਵਪੂਰਣ ਭੂਮਿਕਾ ਹੁੰਦੀ ਹੈ। ਸ੍ਰੀ ਸੋਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ 5 ਹਜ਼ਾਰ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

Previous articleਮੁੱਖ ਮੰਤਰੀ ਵੱਲੋਂ ਮੋਬਾਈਲ ਐਪ ਅਤੇ ਵੈੱਬ ਪੋਰਟਲ ‘ਪੀ.ਆਰ. ਇਨਸਾਈਟ’ ਦੀ ਸ਼ੁਰੂਆਤ
Next articleਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ ਚੰਡੀਗੜ, 23 ਦਸੰਬਰ: ਪੰਜਾਬ ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ (ਨੰਬਰ 1846/ ਪਟਿਆਲਾ) ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ ਮਿਤੀ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ————

Related Articles

LEAVE A REPLY

Please enter your comment!
Please enter your name here

Stay Connected

0FansLike
3,138FollowersFollow
0SubscribersSubscribe
- Advertisement -spot_img

Latest Articles