Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Lifestyle

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ 

ਪੰਜਾਬ ਦੀਆਂ ਨਹਿਰਾਂ ’ਚ 16 ਤੋਂ 23 ਦਸੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

 ਚੰਡੀਗੜ, 15 ਦਸੰਬਰ:

ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 16 ਦਸੰਬਰ ਤੋਂ 23 ਦਸੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

            ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਤੇ ਇਨਾਂ ਦੇ ਰਜਬਾਹਿਆਂ ਅਤੇ ਸਭਰਾਓਂ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Related posts

Lifestyle

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ ’ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ 

Leave a Reply

Required fields are marked *