Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ – ਕਈ ਡਿਜ਼ੀਟਲ ਸੇਵਾਵਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਖੱਜਲ-ਖੁਆਰੀ ਤੋਂ ਰਾਹਤ
Lifestyle, News

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ – ਕਈ ਡਿਜ਼ੀਟਲ ਸੇਵਾਵਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਖੱਜਲ-ਖੁਆਰੀ ਤੋਂ ਰਾਹਤ 

ਪੰਜਾਬ ਦੇ ਟਰਾਂਸਪੋਰਟ ਵਿਭਾਗ ਲਈ 2020 ਲੋਕ ਪੱਖੀ ਪਹਿਲਕਦਮੀਆਂ ਵਾਲਾ ਸਾਲ ਰਿਹਾ
– ਕਈ ਡਿਜ਼ੀਟਲ ਸੇਵਾਵਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਖੱਜਲ-ਖੁਆਰੀ ਤੋਂ ਰਾਹਤ
ਚੰਡੀਗੜ, 29 ਦਸੰਬਰ:
ਸਾਲ 2020 ਦੌਰਾਨ ਕੋਵਿਡ ਦੇ ਮਾੜੇ ਦੌਰ ਦੇ ਬਾਵਜੂਦ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਕਈ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਨਾਲ ਆਮ ਲੋਕਾਂ ਨੂੰ ਵਿਭਾਗ ਦੀਆਂ ਸੇਵਾਵਾਂ ਲੈਣ ਲਈ ਹੁਣ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਬਹੁਤ ਸਾਰੀਆਂ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ ਅਤੇ ਇਹ ਸੇਵਾਵਾਂ ਆਸਾਨੀ ਨਾਲ ਆਨ ਲਾਈਨ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਪੰਜਾਬ ਵਾਸੀ ਜਿੱਥੇ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਉਣ ਲਈ ਘਰ ਬੈਠੇ ਹੀ ਦਸਤਾਵੇਜ਼ ਜਮਾਂ ਕਰਵਾ ਸਕਦੇ ਹਨ ਉੱਥੇ ਹੀ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਵੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਹੁਣ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਏ ਜਾ ਰਹੇ ਹਨ ਅਤੇ ਜਿਨਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਵੀ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾ ਸਕਦੇ ਹਨ। ਉਨਾਂ ਕਿਹਾ ਕਿ ਪਹਿਲਾਂ ਲਾਇਸੰਸ ਪ੍ਰਾਪਤ ਕਰਨ ਲਈ ਸਬੰਧਤ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਸੀ ਅਤੇ ਬਿਨੈਕਾਰ ਨੂੰ ਬਿਨੈਪੱਤਰ ਅਤੇ ਦਸਤਾਵੇਜਾਂ ਨਾਲ ਕਈ ਵਾਰ ਦਫ਼ਤਰਾਂ ਵਿਚ ਗੇੜੇ ਮਾਰਨੇ ਪੈਂਦੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ ਅਤੇ ਕਈ ਵਾਰੀ ਉਨਾਂ ਦਾ ਵਿੱਤੀ ਸ਼ੋਸ਼ਣ ਵੀ ਹੁੰਦਾ ਸੀ। ਹੁਣ ਵੈੱਬਸਾਈਟ .. ਰਾਹੀਂ ਆਨਲਾਈਨ ਡਰਾਈਵਿੰਗ ਲਾਇਸੰਸ ਬਣਵਾਇਆ ਜਾ ਸਕਦਾ ਹੈ।
ਇਸੇ ਤਰਾਂ ਰਿਜ਼ਰਵਡ ਨੰਬਰਾਂ (ਫ਼ੈਂਸੀ ਨੰਬਰ) ਲਈ ਇਕ ਉਪਭੋਗਤਾ ਪੱਖੀ ਈ-ਆਕਸ਼ਨ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਰਜਿਸਟਰਿੰਗ ਅਥਾਰਟੀ ਦੇ ਦਫ਼ਤਰ ਜਾਣ ਤੋਂ ਛੋਟ ਮਿਲੇਗੀ ਅਤੇ ਉਹ ਆਪਣੇ ਘਰ ਬੈਠੇ ਹੀ ਫੈਂਸੀ ਨੰਬਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿਚ ਸ਼ਾਮਲ ਹੋ ਸਕਦੇ ਹਨ। ਉਨਾਂ ਦੱਸਿਆ ਕਿ ਰਾਖਵੇਂ ਨੰਬਰਾਂ (ਫ਼ੈਂਸੀ ਨੰਬਰਾਂ) ਦੀ ਈ-ਆਕਸ਼ਨ ਵੈਬ ਐਪਲੀਕੇਸ਼ਨ ‘ਵਾਹਨ 4.0’ ਰਾਹੀਂ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਹਰੇਕ ਰਾਖਵੇਂ ਨੰਬਰ ਲਈ 1000 ਰੁਪਏ ਦੀ ਨਾ-ਮੋੜਣਯੋਗ ਰਜਿਸਟ੍ਰੇਸ਼ਨ ਫੀਸ ਰੱਖੀ ਗਈ ਹੈ ਅਤੇ ਬੋਲੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਸਫਲ ਅਤੇ ਅਸਫਲ ਬੋਲੀਕਾਰਾਂ ਦੇ ਨਤੀਜੇ ‘ਵਾਹਨ 4.0’ ਦੀ ਵੈਬਸਾਈਟ ‘ਤੇ ਅਪਲੋਡ ਕੀਤੇ ਜਾਂਦੇ ਹਨ ਅਤੇ ਸਫ਼ਲ ਬੋਲੀਕਾਰਾਂ ਨੂੰ ਐਸ.ਐਮ.ਐਸ. ਅਤੇ ਈਮੇਲ ਰਾਹੀਂ ਸੂਚਿਤ ਵੀ ਕੀਤਾ ਜਾਂਦਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਕ ਹੋਰ ਲੋਕ ਪੱਖੀ ਫੈਸਲੇ ਅਨੁਸਾਰ ਗੈਰ-ਟਰਾਂਸਪੋਰਟ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਵਾਹਨ ਦੀ ਵਿਕਰੀ ਆਦਿ ਮੌਕੇ ਪੰਜਾਬ ਵਿਚ ਰਜਿਸਟਰਡ ਕਿਸੇ ਵੀ ਨਿੱਜੀ ਵਾਹਨ ਦੀ ਸੂਬੇ ਵਿਚਲੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਟੀ ਕੋਲ ਟਰਾਂਸਫਰ ਮੌਕੇ ਹੁਣ ਦਰਖਾਸਤਕਰਤਾ ਨੂੰ ਅਸਲ ਰਜਿਸਟਰਿੰਗ ਅਥਾਰਟੀ ਕੋਲ ਐਨ.ਓ.ਸੀ ਲੈਣ ਲਈ ਜਾਣ ਦੀ ਜ਼ਰੂਰਤ ਨਹੀਂ ਹੈ। ਹੁਣ ਸਾਰੀ ਪ੍ਰਕਿਰਿਆ ਇੱਕ ਆਨਲਾਈਨ ਪ੍ਰਣਾਲੀ ‘ਵਾਹਨ 4.0’ ਰਾਹੀਂ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਨਾਲ ਜੁੜੀ ਸਾਰੀ ਜਾਣਕਾਰੀ ਜਿਵੇਂ ਟੈਕਸ, ਫੀਸ ਅਤੇ ਫਿੱਟਨੈਸ ਆਦਿ ਰਜਿਸਟਰਿੰਗ ਅਥਾਰਟੀ ਕੋਲ ਉਪਲੱਬਧ ਹੁੰਦੀ ਹੈ। ਇਸ ਲਈ ਹੁਣ ਪੰਜਾਬ ਵਿਚ ਰਜਿਸਟਰਡ ਗੈਰ-ਟਰਾਂਸਪੋਰਟ (ਨਿੱਜੀ) ਵਾਹਨਾਂ ਦੇ ਤਬਾਦਲੇ ਲਈ ਵਾਹਨ ਮਾਲਕਾਂ ਨੂੰ ਐਨ.ਓ.ਸੀ. ਲੈਣ ਲਈ ਸਬੰਧਤ ਦਫਤਰ ਵਿਚ ਜਾਣ ਦੀ ਜ਼ਰੂਰਤ ਨਹੀਂ ਹੈ।
ਇਕ ਹੋਰ ਪਾਰਦਰਸ਼ੀ ਕਦਮ ਚੁੱਕਦਿਆਂ ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਸਾਰੇ ਡਿਪੂਆਂ ‘ਚ ਪੁਰਾਣੀਆਂ ਅਤੇ ਕੰਡਮ ਬੱਸਾਂ ਦੀ ਵਿਕਰੀ ਈ-ਆਕਸ਼ਨ ਰਾਹੀਂ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਸ਼ੁਰੂਆਤ ਅੰਮਿ੍ਰਤਸਰ-2 ਅਤੇ ਫਿਰੋਜ਼ਪੁਰ ਡਿਪੂਆਂ ਤੋਂ ਕੀਤੀ ਗਈ ਹੈ। ਉੱਚ ਸੁਰੱਖਿਅਤ ਰਜਿਸਟਰੇਸ਼ਨ ਪਲੇਟਾਂ ਨੂੰ ਲਾਉਣ ਦੀ ਪ੍ਰਕਿਰਿਆ ਵੀ ਸਾਲ 2020 ਦੌਰਾਨ ਜਾਰੀ ਰਹੀ ਹੈ। ਆਪਣੇ ਵਾਹਨਾਂ ‘ਤੇ ਇਹ ਨੰਬਰ ਪਲੇਟਾਂ ਲਗਵਾਉਣ ਲਈ ਵਾਹਨ ਮਾਲਕ ਘਰ ਬੈਠੇ ਹੀ ਵੈੱਬਸਾਈਟ .. ਤੋਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ।
————

Related posts

Lifestyle, News

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਚੰਡੀਗੜ•, 19 ਨਵੰਬਰ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ ‘ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ•ਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ•ਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ•ਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ। ——— 

Leave a Reply

Required fields are marked *