Wednesday , July 8 2020
Breaking News

ਪੰਜਾਬ ਦੇ ਮੁੱਖ ਮੰਤਰੀ ਉਤਰ ਪ੍ਰਦੇਸ਼ ਵਿੱਚ 30,000 ਸਿੱਖ ਕਿਸਾਨਾਂ ਦੇ ਉਜਾੜੇ ਦੀਆਂ ਕੋਸ਼ਿਸ਼ਾਂ ਬਾਬਤ ਰਿਪੋਰਟਾਂ ਦਾ ਮਾਮਲਾ ਅਮਿਤ ਸ਼ਾਹ ਤੇ ਯੋਗੀ ਕੋਲ ਉਠਾਉਣਗੇ

ਪੰਜਾਬ ਦੇ ਮੁੱਖ ਮੰਤਰੀ ਉਤਰ ਪ੍ਰਦੇਸ਼ ਵਿੱਚ 30,000 ਸਿੱਖ ਕਿਸਾਨਾਂ ਦੇ ਉਜਾੜੇ ਦੀਆਂ ਕੋਸ਼ਿਸ਼ਾਂ ਬਾਬਤ ਰਿਪੋਰਟਾਂ ਦਾ ਮਾਮਲਾ ਅਮਿਤ ਸ਼ਾਹ ਤੇ ਯੋਗੀ ਕੋਲ ਉਠਾਉਣਗੇ
ਚੰਡੀਗੜ, 16 ਜੂਨ
ਉਤਰ ਪ੍ਰਦੇਸ਼ ਸਰਕਾਰ ਵੱਲੋਂ 30,000 ਤੋਂ ਵੱਧ ਸਿੱਖ ਕਿਸਾਨਾਂ ਦੀ ਆਪਣੀ ਸਖਤ ਮਿਹਨਤ ਨਾਲ ਕਮਾਈ ਕਾਸ਼ਤ ਵਾਲੀ ਜ਼ਮੀਨ ਦਾ ਕਬਜ਼ਾ ਲੈ ਕੇ ਉਨਾਂ ਨੂੰ ਉਜਾੜਨ ਦੀਆਂ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇਹ ਮਾਮਲਾ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਤਿੰਨ ਪੀੜੀਆਂ ਤੋਂ ਉਤਰ ਪ੍ਰਦੇਸ਼ ਵਿੱਚ ਰਹਿ ਰਹੇ ਸਿੱਖ ਪਰਿਵਾਰਾਂ ਦੇ ਉਜਾੜੇ ਦੀਆਂ ਮੀਡੀਆ ਰਿਪੋਰਟਾਂ ਉਤੇ ਡੂੰਘੀ ਚਿੰਤਾ ਜ਼ਾਹਰ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਇਹ ਰਿਪੋਰਟਾਂ ਸਹੀ ਹਨ ਤਾਂ ਬਿਨਾ ਸ਼ੱਕ ਇਹ ਮਾਮਲਾ ਬਹੁਤ ਗੰਭੀਰ ਤੇ ਚਿੰਤਾ ਵਾਲਾ ਹੈ। ਉਨਾਂ ਕਿਹਾ ਕਿ ਅਜਿਹੀ ਕੋਈ ਵੀ ਕਾਰਵਾਈ ਭਾਰਤ ਦੇ ਸੰਘੀ ਢਾਂਚੇ ਅਤੇ ਸੰਵਿਧਾਨਕ ਰਾਜਨੀਤੀ ਦੇ ਖਿਲਾਫ ਹੈ ਜਿਸ ਵਿੱਚ ਹਰੇਕ ਭਾਰਤੀ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਆਜ਼ਾਦੀ ਦਿੱਤੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਾਸਲ ਵੇਰਵਿਆਂ ਅਨੁਸਾਰ ਇਹ ਪਰਿਵਾਰ ਉਤਰ ਪ੍ਰਦੇਸ਼ ਦੇ ਰਾਮਪੁਰ, ਬਿਜਨੌਰ ਤੇ ਲਖਮੀਪੁਰ ਜ਼ਿਲਿਆਂ ਵਿੱਚ ਪਿਛਲੀਆਂ ਤਿੰਨ ਪੀੜੀਆਂ ਤੋਂ ਰਹਿ ਰਹੇ ਹਨ ਅਤੇ ਉਨਾਂ ਨੂੰ 1980 ਵਿੱਚ ਉਤਰ ਪ੍ਰਦੇਸ਼ ਸਰਕਾਰ ਵੱਲੋਂ ਮਾਲਕੀ ਅਧਿਕਾਰ ਦਿੱਤੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਸਵਾਲ ਪੁੱਛਿਆ ਕਿ ਇਨਾਂ ਪਰਿਵਾਰਾਂ ਨੂੰ ਉਜਾੜਨ ਦੀਆਂ ਰਿਪੋਰਟਾਂ ਪਿੱਛੇ ਕੀ ਤਰਕ ਹੈੈ? ਰਿਪੋਰਟ ਅਨੁਸਾਰ ਇਹ ਸਿੱਖ ਪਰਿਵਾਰ 1947 ਵਿੱਚ ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਇਨਾਂ ਤਿੰਨ ਜ਼ਿਲਿਆਂ ਦੇ 17 ਪਿੰਡਾਂ ਵਿੱਚ ਸ਼ਿਫਟ ਹੋ ਗਏ ਸਨ। ਇਨਾਂ ਨੇ ਆਪਣੀ ਸਖਤ ਮਿਹਨਤ ਨਾਲ ਜੰਗਲੀ ਖੇਤਰ ਨੂੰ ਕਾਸ਼ਤਯੋਗ ਜ਼ਮੀਨ ਵਿੱਚ ਬਦਲਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਮਿਤ ਸ਼ਾਹ ਤੇ ਯੋਗੀ ਦੋਵਾਂ ਨੂੰ ਪੱਤਰ ਲਿਖ ਕੇ ਮਾਮਲੇ ਦੀ ਸੱਚਾਈ ਦਾ ਪਤਾ ਲਗਾਉਣਗੇ ਅਤੇ ਇਸ ਦੀ ਤਹਿ ਤੱਕ ਪਹੁੰਚਣਗੇ। ਉਨਾਂ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਨਾਂ ਪਰਿਵਾਰਾਂ ਦੀ ਜ਼ਮੀਨ ਮਾਲਕੀ ਵਿੱਚ ਕਿਸੇ ਵੀ ਪ੍ਰਬੰਧਕੀ ਸਮੱਸਿਆ ਨੂੰ ਬਿਨਾਂ ਕਿਸੇ ਸਖਤ ਕਦਮ ਚੁੱਕਦਿਆਂ ਕਾਨੂੰਨ ਅਨੁਸਾਰ ਬਣਦੀ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਹੱਲ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਤਿੰਨ ਪੀੜੀਆਂ ਤੋਂ ਰਹਿ ਰਹੇ ਲੋਕਾਂ ਨੂੰ ਜ਼ਮੀਨ ਤੋਂ ਬਾਹਰ ਕੱਢਣਾ ਕਿਸੇ ਸਮੱਸਿਆ ਦਾ ਹੱਲ ਨਹੀਂ।

About admin

Check Also

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ ਕੋਵਿਡ ਮਾਹਿਰ ਸਲਾਹਕਾਰ ਕਮੇਟੀਆਂ ਗਠਿਤ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ …

Leave a Reply

Your email address will not be published. Required fields are marked *