Tuesday , March 31 2020
Breaking News

ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ
ਚੰਡੀਗੜ•, 8 ਫਰਵਰੀ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੱਤੀ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ ਵਿਆਪੀ ਭਾਈਚਾਰੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਬਰਾਬਰਤਾ ਦੇ ਸਮਾਜ ਦੀ ਸਿਰਜਣਾ ਲਈ ਜ਼ਿੰਦਗੀ ਦੀ ਸੰਤੁਸ਼ਟੀ ਅਤੇ ਕਿਰਤ ਦੀ ਸਨਮਾਨ ਦੀ ਪਛਾਣ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜਾਤੀ ਰਹਿਤ ਤੇ ਵਰਗਹੀਣ ਸਮਾਜ ਦੀ ਉਸਾਰੀ ਲਈ ਗੁਰੂ ਜੀ ਦੀ ਵਿਚਾਰਧਾਰਾ ਅੱਜ ਵੀ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਉਨ•ਾਂ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਏਕਤਾ ਅਤੇ ਆਪਸੀ ਭਾਈਚਾਰੇ ਨਾਲ ਰਲ ਕੇ ਮਨਾਉਣ ਦਾ ਸੱਦਾ ਦਿੱਤਾ।
—–
ਮੁੱਖ ਮੰਤਰੀ ਦਫਤਰ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਨ ਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼
• ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੀ ਐਕਸ-ਗਰੇਸ਼ੀਆ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਐਲਾਨ
ਚੰਡੀਗੜ••, 8 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਤਰਨ ਤਾਰਨ ਵਿੱਚ ਇੱਕ ਨਗਰ ਕੀਰਤਨ ਦੌਰਾਨ ਇੱਕ ਟਰਾਲੀ ਵਿੱਚ ਪਟਾਕੇ ਫਟਣ ਨਾਲ ਹੋਏ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ।
ਇਸ ਦੁਖਦਾਈ ਘਟਨਾ ‘ਤੇ ਦੁੱਖ ਪ੍ਰਗਟਾÀਂਦਿਆਂ ਮੁੱਖ ਮੰਤਰੀ ਨੇ ਐਸ.ਡੀ.ਐਮ. ਤਰਨ ਤਾਰਨ ਨੂੰ ਘਟਨਾ ਦੀ ਪੂਰੀ ਪੜਤਾਲ ਕਰਨ ਲਈ ਕਿਹਾ ਹੈ ਤਾਂ ਜੋ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕੀਤੀ ਜਾ ਸਕੇ ਅਤੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾ ਸਕੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਅਤੇ ਸਥਾਨਕ ਸਿਵਲ ਹਸਪਤਾਲ ਤੇ ਗੁਰੂ ਨਾਨਕ ਦੇਵ ਚੈਰੀਟੇਬਲ ਹਸਪਤਾਲ ਵਿੱਚ ਜ਼ੇਰੇ ਇਲਾਜ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ ਵੀ ਕੀਤਾ । ਉਨ••ਾਂ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਖਮੀਆਂ ਦਾ ਵਧੀਆ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਜ਼ਿਲ••ੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਹੈ ਕਿ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਐਸ.ਐਸ.ਪੀ. ਤਰਨ ਤਾਰਨ ਨੂੰ ਤੁਰੰਤ ਪੋਸਟ ਮਾਰਟਮ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਮ੍ਰਿਤਕਾਂ ਦੀਆਂ ਲਾਸ਼ਾਂ ਬਿਨਾਂ ਦੇਰੀ ਕੀਤੇ ਉਨ••ਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪੀਆਂ ਜਾ ਸਕਣ।
ਇਹ ਜ਼ਬਰਦਸਤ ਧਮਾਕਾ ਪਿੰਡ ਦਾਲੇਕੇ ਮੋੜ, ਪਲਾਸੌਰ, ਥਾਣਾ ਤਰਨਤਾਰਨ ਨੇੜੇ ਇਕ ਟਰਾਲੀ ਵਿਚ ਹੋਇਆ। ਇਹ ਟਰੈਕਟਰ-ਟਰਾਲੀ ਥਾਣਾ ਭਿੱਖੀਵਿੰਡ ਦੇ ਪਹੂਵਿੰਡ ਤੋਂ ਚਾਟੀਵਿੰਡ ਦੇ ਗੁਰਦੁਆਰਾ ਟਾਹਲਾ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਹਿੱਸਾ ਸੀ। ਬੁਲਾਰੇ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਕੁਝ ਨੌਜਵਾਨ ਟਰਾਲੀ ਵਿਚ ਅਚਾਨਕ ਪਟਾਕੇ ਚਲਾ ਰਹੇ ਸਨ ਅਤੇ ਇਸ ਨਾਲ ਧਮਾਕਾ ਗਿਆ। ਐਸ.ਡੀ.ਐਮ. ਦੀ ਜਾਂਚ ਵਿੱਚ ਇਸ ਮਾਮਲੇ ਦੇ ਪੂਰੇ ਤੱਥਾਂ ਦਾ ਪਤਾ ਲਗਾਇਆ ਜਾਵੇਗਾ।

About admin

Check Also

ਲੋੜਵੰਦਾਂ/ਗਰੀਬਾਂ ਨੂੰ ਰਾਸ਼ਨ ਦੇਣ ਲਈ ਸ਼ੂਗਰਫੈਡ 20 ਲੱਖ ਕਿਲੋ ਖੰਡ ਮੁਹੱਈਆ ਕਰਵਾਏਗਾ: ਸੁਖਜਿੰਦਰ ਸਿੰਘ ਰੰਧਾਵਾ

ਲੋੜਵੰਦਾਂ/ਗਰੀਬਾਂ ਨੂੰ ਰਾਸ਼ਨ ਦੇਣ ਲਈ ਸ਼ੂਗਰਫੈਡ 20 ਲੱਖ ਕਿਲੋ ਖੰਡ ਮੁਹੱਈਆ ਕਰਵਾਏਗਾ: ਸੁਖਜਿੰਦਰ ਸਿੰਘ ਰੰਧਾਵਾ …

Leave a Reply

Your email address will not be published. Required fields are marked *