7.9 C
New York
Tuesday, October 4, 2022

Buy now

spot_img

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਸਿੰਜਾਈ ਤੇ ਮਾਲ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 23 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਸਿੰਜਾਈ ਤੇ ਮਾਲ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ (90) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਅਬੁਲ ਖੁਰਾਣਾ ਦਾ ਅੱਜ ਸਵੇਰੇ ਚੰਡੀਗੜ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੁਰਨਾਮ ਸਿੰਘ ਅਬੁਲ ਖੁਰਾਣਾ ਨੂੰ ਭੱਦਰਪੁਰਸ਼ ਸਿਆਸਤਦਾਨ ਅਤੇ ਲੋਕਾਂ ਦਾ ਆਗੂ ਦੱਸਿਆ ਜਿਨਾਂ ਨੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਅਤੇ ਮਾਲਵਾ ਖੇਤਰ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸ੍ਰੀ ਅਬੁਲ ਖੁਰਾਣਾ ਸਥਾਨਕ ਲੋਕਾਂ ਨਾਲ ਜ਼ਮੀਨ ਪੱਧਰ ’ਤੇ ਜੁੜੇ ਹੋਣ ਕਰਕੇ ਮਾਲਵਾ ਪੱਟੀ ਵਿੱਚ ਹਮੇਸ਼ਾ ਯਾਦ ਕੀਤੇ ਜਾਇਆ ਕਰਨਗੇ। ਉਨਾਂ ਦੇ ਦੇਹਾਂਤ ਨਾਲ ਰਾਜਸੀ ਖੇਤਰ ਵਿੱਚ ਇਕ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਰਨਾ ਮੁਸ਼ਕਲ ਹੈ।
ਸ਼ੋਕਗ੍ਰਸਤ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਮਰਹੂਮ ਆਗੂ ਨੂੰ ਸਤਿਕਾਰ ਭੇਂਟ ਕਰਦਿਆਂ ਅੱਜ ਦੇ ਰਹਿੰਦੇ ਦਿਨ ਲਈ ਸੂਬਾ ਸਰਕਾਰ ਦੇ ਦਫਤਰਾਂ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਗੁਰਨਾਮ ਸਿੰਘ ਅਬੁਲ ਖੁਰਾਣਾ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਹਲਕਾ ਲੰਬੀ ਤੋਂ 1992-1997 ਦਰਮਿਆਨ ਵਿਧਾਇਕ ਰਹੇ ਹਨ।
ਪਰਿਵਾਰਕ ਸੂਤਰਾਂ ਅਨੁਸਾਰ ਉਨਾਂ ਦਾ ਅੰਤਿਮ ਸੰਸਕਾਰ ਉਨਾਂ ਦੇ ਜੱਦੀ ਪਿੰਡ ਅਬੁਲ ਖੁਰਾਣਾ ਵਿਖੇ 24 ਮਾਰਚ 2021 (ਬੁੱਧਵਾਰ) ਨੂੰ ਸਵੇਰੇ 11.30 ਵਜੇ ਹੋਵੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
3,513FollowersFollow
0SubscribersSubscribe
- Advertisement -spot_img

Latest Articles