Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Lifestyle

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਰਵੀਨ ਠੁਕਰਾਲ ਨੇ ਵੀ ਰਾਜ ਜੌਲੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਚੰਡੀਗੜ, 23 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਦੇ ਮਾਤਾ ਸ੍ਰੀਮਤੀ ਰਾਜ ਜੌਲੀ (85) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਜੌਲੀ ਜਿਨਾਂ ਦਾ ਅੱਜ ਬਾਅਦ ਦੁਪਹਿਰ ਪ੍ਰਾਈਵੇਟ ਹਸਪਤਾਲ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ, ਆਪਣੇ ਪਿੱਛੇ ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ।
ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀਮਤੀ ਰਾਜ ਜੌਲੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ। ਸ੍ਰੀਮਤੀ ਜੌਲੀ ਮਰਹੂਮ ਗਰੁੱਪ ਕੈਪਟਨ ਏ.ਸੀ. ਜੌਲੀ ਦੀ ਪਤਨੀ ਸਨ।
—–

Related posts

Lifestyle

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ ਮਨਪ੍ਰੀਤ ਬਾਦਲ ਨੂੰ ਮਸਲੇ ਦੇ ਹੱਲ ਲਈ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ, ਕੇਂਦਰ ਨੂੰ ਫੈਸਲੇ ’ਤੇ ਮੁੜ ਗੌਰ ਕਰਨ ਦੀ ਅਪੀਲ 

Leave a Reply

Required fields are marked *