Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Uncategorized

ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ 13 ਦਸੰਬਰ:

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ ਦੇ ਪ੍ਰਸ਼ਾਸਕ, ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਨਾਂ ਦੀ ਉਮਰ 96 ਸਾਲ ਸੀ। ਸਰਦਾਰਨੀ ਸਤਿੰਦਰ ਕੌਰ ਕਾਹਲੋਂ ਸਵਰਗੀ ਸਰਦਾਰ ਗਿਆਨ ਸਿੰਘ ਕਾਹਲੋਂ ਦੀ ਪਤਨੀ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੇ ਮਾਤਾ ਜੀ ਸਨ।

       ਰਾਜਪਾਲ ਅੱਜ ਸਵੇਰੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੇ ਘਰ ਗਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨਾਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨਾਂ ਕਿਹਾ ਕਿ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਆਪਣੇ ਪਿੱਛੇ ਮਹਾਨ ਪਰਿਵਾਰਕ ਵਿਰਾਸਤ ਅਤੇ ਲੋਕਾਂ ਦੇ ਦਿਲਾਂ ’ਤੇ ਸਤਿਕਾਰ ਦੀ ਅਮਿੱਟ ਛਾਪ ਛੱਡੇ ਗਏ ਹਨ।

Related posts

Leave a Reply

Required fields are marked *