Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਦੇ ਲੋਕਾਂ ਵਿਚ ਜਾਤੀ ਆਧਾਰ ’ਤੇ ਵਖਰੇਵੇਂ ਪਾਉਣ ਸਬੰਧੀ ਭਾਜਪਾ ਦੇ ਸੌੜੇ ਏਜੰਡੇ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ
Lifestyle

ਪੰਜਾਬ ਦੇ ਲੋਕਾਂ ਵਿਚ ਜਾਤੀ ਆਧਾਰ ’ਤੇ ਵਖਰੇਵੇਂ ਪਾਉਣ ਸਬੰਧੀ ਭਾਜਪਾ ਦੇ ਸੌੜੇ ਏਜੰਡੇ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ 

ਪੰਜਾਬ ਦੇ ਲੋਕਾਂ ਵਿਚ ਜਾਤੀ ਆਧਾਰ ’ਤੇ ਵਖਰੇਵੇਂ ਪਾਉਣ ਸਬੰਧੀ ਭਾਜਪਾ ਦੇ ਸੌੜੇ ਏਜੰਡੇ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ
ਕਿਹਾ, ਭਾਜਪਾ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਆਪਣੀ ਨਾਕਾਮੀ ਲੁਕਾਉਣ ਵਿਚ ਲੱਗੀ
ਚੰਡੀਗੜ, 23 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ ’ਤੇ ਸਮਾਜ ਵਿਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ ਲਗਾਉਂਦਿਆਂ ਕਿਹਾ ਕਿ ਉਹ ਭਾਜਪਾ ਨੂੰ ਇਹ ਸੌੜਾ ਏਜੰਡਾ ਸੂਬੇ ’ਤੇ ਥੋਪਣ ਨਹੀਂ ਦੇਣਗੇ।
ਭਾਜਪਾ ਵੱਲੋਂ ਕੱਲ ਬਿਨਾਂ ਇਜਾਜਤ ਲਏ ਅਖੌਤੀ ‘ਦਲਿਤ ਇਨਸਾਫ ਯਾਤਰਾ’ ਕੱਢਣ ਦੀ ਵਿਅਰਥ ਕੋਸ਼ਿਸ਼ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਮੈਂ ਉਨਾਂ ਨੂੰ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਸਾਂਤਮਈ ਮਾਹੌਲ ਨੂੰ ਵਿਗਾੜਨ ਨਹੀਂ ਦੇਵਾਂਗਾ।’’ ਉਨਾਂ ਕਿਹਾ ਕਿ ਇਹ ਵੰਡੀਆਂ ਪਾਉਣ ਵਾਲੀਆਂ ਚਾਲਾਂ ਪੰਜਾਬ ਵਿਚ ਕਦੇ ਵੀ ਸਫਲ ਨਹੀਂ ਹੋਣਗੀਆਂ, ਜਿਸ ਦੇ ਲੋਕ ਆਪਣੀ ਸਮੂਹਿਕ ਵਿਕਾਸ ਲਈ ਖੁਸ਼ੀ ਨਾਲ ਇਕੱਠੇ ਰਹਿ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨੂੰ ਦਲਿਤ ਅਧਿਕਾਰਾਂ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ, ਜਿਸ ਨੂੰ ਭਾਜਪਾ ਆਪਣੀ ਸੱਤਾ ਦੌਰਾਨ ਬੇਰਹਿਮੀ ਨਾਲ ਦਰੜਦੀ ਰਹੀ ਹੈ। ਉਨਾਂ ਹੈਰਾਨ ਕਰਨ ਵਾਲੇ ਅੰਕੜਿਆਂ ਵੱਲ ਇਸ਼ਾਰਾ ਕੀਤਾ ਜੋ ਦਰਸਾਉਂਦੇ ਹਨ ਕਿ ਭਾਜਪਾ ਦੀ ਸੱਤਾ ਦੌਰਾਨ ਉੱਤਰ ਪ੍ਰਦੇਸ ਵਿਚ ਅਨੁਸੂਚਿਤ ਜਾਤੀ ਦੇ ਲੋਕਾਂ ਉੱਤੇ ਹੋਏ ਅੱਤਿਆਚਾਰ ਦੇਸ ਵਿਚ ਹੋਏ ਅੱਤਿਆਚਾਰਾਂ ਦਾ 25 ਫੀਸਦ ਤੋਂ ਵੱਧ ਹਿੱਸਾ ਹਨ ਅਤੇ ਸਾਲ 2018 ਵਿੱਚ ਅਜਿਹੀਆਂ ਸਭ ਤੋਂ ਵੱਧ ਘਟਨਾਵਾਂ ਦਰਜ ਹੋਈਆਂ ਹਨ। ਉਨਾਂ ਭਾਜਪਾ ਨੂੰ ਪੁੱਛਿਆ, ‘‘ਕੀ ਇਹ ਤੁਹਾਡੀ ਦਲਿਤਾਂ ਲਈ ਨਿਆਂ ਦੀ ਪਰਿਭਾਸ਼ਾ ਹੈ? ਕੀ ਤੁਸੀਂ ਇਹੋ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਦੇਣਾ ਚਾਹੁੰਦੇ ਹੋ?’’
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਮਾਰੂ, ਕਿਸਾਨੀ ਵਿਰੋਧੀ ਅਤੇ ਗੈਰ ਸੰਵਿਧਾਨਕ ਖੇਤੀ ਕਾਨੂੰਨਾਂ ਦੇ ਸਬੰਧ ਵਿਚ ਪੂਰੀ ਤਰਾਂ ਫਸ ਗਈ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੇ ਇਕੋ-ਇਕ ਉਦੇਸ਼ ਨਾਲ ਨਾਟਕ ਅਤੇ ਗਲਤ ਪ੍ਰਚਾਰਾਂ ਵਿਚ ਲੱਗੀ ਹੋਈ ਹੈ। ਉਨਾਂ ਕਿਹਾ ਕਿ ਤੱਥ ਇਹ ਹੈ ਕਿ ਪਾਰਟੀ ਨੇ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੂਰੀ ਤਰਾਂ ਅਣਗੌਲਿਆ ਕੀਤਾ ਹੈ ਜਿਨਾਂ ਨੂੰ ਭਾਜਪਾ ਦੀ ਕੇਂਦਰ ਸਰਕਾਰ ਨੇ ਜਾਣਬੁਝ ਕੇ ਕੇਂਦਰੀ ਪੋਸਟ-ਮੈਟਿ੍ਰਕ ਸਕਾਲਰਸਪਿ ਸਕੀਮ ਤੋਂ ਹੱਥ ਝਾੜ ਕੇ ਉੱਚ ਸਿੱਖਿਆ ਤੱਕ ਪਹੁੰਚ ਤੋਂ ਵਾਂਝਾ ਕਰ ਦਿੱਤਾ ਸੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਜਪਾ ਨੇ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸੂਬੇ ਦੀ ਸਕਾਲਰਸ਼ਿਪ ਸਕੀਮ ਦੀ ਸਫ਼ਲਤਾਪੂਰਵਕ ਸ਼ੁਰੂਆਤ ਤੋਂ ਘਬਰਾ ਕੇ ਇਹ ਰੈਲੀ ਕੀਤੀ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦਲਿਤ ਵਿਰੋਧੀ ਫੈਸਲੇ ਕਾਰਨ 800 ਕਰੋੜ ਰੁਪਏ ਦਾ ਘਾਟਾ ਝੱਲਣ ਦੇ ਬਾਵਜੂਦ, ਆਰਥਿਕ ਮੰਦੀ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਇੱਕ ਨਵੀਂ ਸਕੀਮ ਡਾ. ਬੀ.ਆਰ. ਅੰਬੇਦਕਰ ਐਸ ਸੀ ਪੋਸਟ ਮੈਟਿ੍ਰਕ ਸਕਾਲਰਸ਼ਿਪ ਸ਼ੁਰੂ ਕੀਤੀ, ਜਿਸ ਦਾ ਉਦੇਸ਼ ਨਾ ਸਿਰਫ਼ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਲਾਭ ਦੇਣਾ ਹੈ, ਸਗੋਂ ਹੋਰ ਨੌਜਵਾਨਾਂ ਤੱਕ ਇਸ ਦਾ ਲਾਭ ਪਹੁੰਚਾਉਣਾ ਹੈ, ਜੋ ਭਾਜਪਾ ਸਰਕਾਰ ਹਜ਼ਮ ਨਾ ਕਰ ਸਕੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਲੋਕ-ਵਿਰੋਧੀ ਗਤੀਵਿਧੀਆਂ ਵਰਗੇ ਘਿਨਾਉਣੇ ਕਾਰਜਾਂ ਲਈ ਮਾਫ਼ੀ ਮੰਗਣ ਦੀ ਬਜਾਏ ਹੁਣ ਭਾਜਪਾ ‘ਵੰਡੋ ਅਤੇ ਰਾਜ ਕਰੋ’ ਵਰਗੀਆਂ ਘਟੀਆਂ ਚਾਲਾਂ ਦਾ ਸਹਾਰਾ ਲੈ ਰਹੀ ਹੈ ਜੋ ਅੰਗਰੇਜ਼ਾਂ ਨੇ ਲਗਭਗ ਇੱਕ ਸਦੀ ਤੱਕ ਭਾਰਤ ਦੇ ਲੋਕਾਂ ਨੂੰ ਗੁਲਾਮ ਬਣਾਉਣ ਲਈ ਵਰਤੀਆਂ ਸਨ। ਉਨਾਂ ਚਿਤਾਵਨੀ ਦਿੱਤੀ ਕਿ ਅੱਜ ਦਾ ਭਾਰਤ 19ਵੀਂ ਸਦੀ ਦਾ ਭਾਰਤ ਨਹੀਂ ਹੈ ਅਤੇ ਭਾਜਪਾ ਕਦੇ ਵੀ ਇਸ ਵੰਡ ਵਾਲੀ ਰਾਜਨੀਤੀ ਵਿੱਚ ਸਫ਼ਲ ਨਹੀਂ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਪੰਜਾਬੀ ਆਪਣਾ ਸਭ ਕੁੱਝ ਕੁਰਬਾਨ ਕਰ ਸਕਦੇ ਹਾਂ ਜਿਵੇਂ ਕਿ ਅਸੀਂ ਆਪਣੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਜ਼ਾਦੀ ਸੰਗਰਾਮ ਦੌਰਾਨ ਕੀਤਾ ਸੀ ਜੋ ਕਿ ਭਾਰਤੀ ਸੰਵਿਧਾਨ ਦੇ ਸਿਧਾਂਤਾਂ ਦੀ ਪ੍ਰਮੁੱਖ ਵਿਸ਼ੇਸ਼ਤਾ ਹੈ।’’ ਮੁੱਖ ਮੰਤਰੀ ਨੇ ਭਾਜਪਾ ਨੂੰ ਇਸ ਦੇ ਮਾਰੂ ਅਤੇ ਘਟੀਆ ਏਜੰਡੇ ਨੂੰ ਜਾਰੀ ਰੱਖਣ ਵਿਰੁੱਧ ਚਿਤਾਵਨੀ ਦਿੱਤੀ। ਉਨਾਂ ਅੱਗੇ ਕਿਹਾ ਕਿ ਪੰਜਾਬੀ ਭਾਜਪਾ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ। ਇਸ ਸਮੇਂ ਸੂਬੇ ਦੀ ਵਿਧਾਨ ਸਭਾ ਵਿਚ ਭਾਜਪਾ ਦੇ ਸਿਰਫ਼ 2 ਵਿਧਾਇਕ ਹਨ ਪਰ ਸੂਬੇ ਵਿਚ ਆਪਣੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਭਾਜਪਾ ਵੱਲੋਂ ਘਟੀਆ ਹੱਥਕੰਢੇ ਅਪਣਾਏ ਜਾ ਰਹੇ ਹਨ।
———

Related posts

Lifestyle

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਚੰਡੀਗੜ•, 19 ਨਵੰਬਰ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ ‘ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ•ਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ•ਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ•ਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ। ——— 

Leave a Reply

Required fields are marked *