Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ
Lifestyle, News

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ 

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

ਨਾਬਾਰਡ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਵੱਧ ਤੋਂ ਵੱਧ ਮੱਦਦ ਦੇਣ ਦਾ ਭਰੋਸਾ ਦਿਵਾਇਆ

ਮੰੁਬਈ/ਚੰਡੀਗੜ, 11 ਨਵੰਬਰ

ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੀਆਂ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਨੇ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ।

ਅੱਜ ਮੰੁਬਈ ਵਿਖੇ ਨਾਬਾਰਡ ਦੇ ਚੇਅਰਮੈਨ ਗੋਵਿੰਦਾ ਰਾਜੂਲਾ ਚਿੰਤਾਲਾ ਨਾਲ ਮੁਲਾਕਾਤ ਕਰਨ ਉਪਰੰਤ ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨਾਂ ਵੱਲੋਂ ਨਾਬਾਰਡ ਕੋਲੋਂ ਸਪੈਸ਼ਲ ਲਿਕੁਈਡਿਟੀ ਸੁਵਿਧਾ (ਐਸ.ਐਲ.ਐਫ.) ਤੇ ਲੰਬੇ ਸਮੇਂ ਦੇ ਪੇਂਡੂ ਕਰਜ਼ਾ ਫੰਡ (ਐਲ.ਟੀ.ਆਰ.ਸੀ.ਐਫ.) ਅਧੀਨ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੀ ਸਹਾਇਤਾ ਲਈ ਮੰਗ ਕੀਤੀ ਗਈ।

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਉਨਾਂ ਨਾਬਾਰਡ ਦੇ ਚੇਅਰਮੈਨ ਨੂੰ ਮੁੱਢਲੀਆਂ ਖੇਤੀਬਾੜੀ ਵਿਕਾਸ ਬੈਂਕਾਂ ਨੂੰ ਦਰਪੇਸ਼ ਵਿੱਤੀ ਔਕੜਾਂ ਤੋਂ ਜਾਣੂੰ ਕਰਵਾਇਆ। ਪੰਜਾਬ ਦੇ ਵਫਦ ਵੱਲੋਂ ਦਿਖਾਈ ਪੇਸ਼ਕਾਰੀ ਰਾਹੀਂ ਖੇਤੀਬਾੜੀ ਵਿਕਾਸ ਬੈਂਕ ਨੂੰ ਐਸ.ਐਲ.ਐਫ. ਤਹਿਤ ਪੂਰੀ ਮੱਦਦ ਅਤੇ ਐਲ.ਟੀ.ਆਰ.ਸੀ.ਐਫ. ਤਹਿਤ 100 ਫੀਸਦੀ ਰੀਫਾਇਨਾਂਸ ਕਰਨ ਦੀ ਮੰਗ ਦਾ ਕੇਸ ਰੱਖਿਆ ਗਿਆ।

ਨਾਬਾਰਡ ਦੇ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਵੱਲੋਂ ਕੀਤੀ ਵਿਸਥਾਰਤ ਵਿਚਾਰ ਚਰਚਾ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ ਐਸ.ਐਲ.ਐਫ. ਤਹਿਤ ਵੱਧ ਤੋਂ ਵੱਧ ਮੱਦਦ ਕਰਨ ਅਤੇ ਐਲ.ਟੀ.ਆਰ.ਸੀ.ਐਫ. ਤਹਿਤ 100 ਫੀਸਦੀ ਰੀਫਾਇਨਾਂਸ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨਾਂ ਮੁੱਢਲੀ ਖੇਤੀਬਾੜੀ ਵਿਕਾਸ ਬੈਂਕ ਨੂੰ ਵੀ ਵਿੱਤੀ ਔਕੜਾਂ ਵਿੱਚੋਂ ਕੱਢਣ ਲਈ ਪੰਜਾਬ ਦੀ ਤਜਵੀਜ਼ ਉਤੇ ਸਕਰਾਤਮਕ ਤਰੀਕੇ ਨਾਲ ਵਿਚਾਰਨ ਦਾ ਵਿਸ਼ਵਾਸ ਦਿਵਾਇਆ।

ਸ. ਰੰਧਾਵਾ ਨੇ ਸਹਿਕਾਰੀ ਖੰਡ ਮਿੱਲ ਬਟਾਲਾ ਤੇ ਗੁਰਦਾਸਪੁਰ ਨੂੰ ਕਰਜ਼ਾ ਦੇਣ ਦਾ ਮਾਮਲਾ ਵੀ ਉਠਾਇਆ ਜਿਸ ਉਤੇ ਨਾਬਾਰਡ ਦੇ ਚੇਅਰਮੈਨ ਸ੍ਰੀ ਚਿੰਤਾਲਾ ਨੇ ਸਹਿਕਾਰਤਾ ਮੰਤਰੀ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਬਣਾ ਕੇ ਭੇਜਣ ਨੂੰ ਕਿਹਾ।

ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਸ੍ਰੀ ਚਰਨਦੇਵ ਸਿੰਘ ਮਾਨ ਵੀ ਹਾਜ਼ਰ ਸਨ।

—–

Related posts

Lifestyle, News

ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਦੀ ਬਿਜਾਈ ਕਰਨ ਵਾਲੇ ਪਿੰਡ ਕੁੱਪ ਦੇ ਕਿਸਾਨਾਂ ਦੀ ਐਸ.ਡੀ.ਐਮ ਨੇ ਕੀਤੀ ਹੌਸਲਾ ਅਫਜ਼ਾਈ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜਿਆਂ ਖੇਤ ਵਿਚ ਹੀ ਸੰਭਾਲਣਾ ਸਮੇਂ ਦੀ ਮੁੱਖ ਲੋੜ: ਐਸ.ਡੀ.ਐਮ. 

Lifestyle, News

ਮੁੱਖ ਮੰਤਰੀ ਵੱਲੋਂ ਮੋਬਾਈਲ ਐਪ ਅਤੇ ਵੈੱਬ ਪੋਰਟਲ ‘ਪੀ.ਆਰ. ਇਨਸਾਈਟ’ ਦੀ ਸ਼ੁਰੂਆਤ ਪਾਰਦਰਸ਼ੀ ਅਤੇ ਲੋਕ ਪੱਖੀ ਸ਼ਾਸਨ ਯਕੀਨੀ ਬਣਾਉਣ ਲਈ ਨਾਗਰਿਕ ਕੇਂਦਰਿਤ ਸਕੀਮਾਂ/ਨੀਤੀਆਂ ‘ਤੇ ਫੀਡਬੈਕ ਦਾ ਨਿਰੀਖਣ ਕਰਨ ਵਾਸਤੇ ਕੀਤਾ ਗਿਆ ਉਪਰਾਲਾ 

Lifestyle, News

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ’ਤੇ ਹੈਰਾਨੀ ਜ਼ਾਹਰ ਕੀਤੀ ਕਿਹਾ ਕਿ ਆਪ ਦੇ ਦੋਗਲੇਪਣ ਦਾ ਪਰਦਾਫਾਸ਼ ਹੋਇਆ, ਅਕਾਲੀਆਂ ਦੀ ਆਲੋਚਨਾ ਕਰਨ ਲਈ ਚੁੱਪੀ ਕਿਉ ਨਹੀਂ ਤੋੜਦੇ 

Leave a Reply

Required fields are marked *