Friday , July 10 2020
Breaking News

ਪੰਜਾਬ ਪੁਲੀਸ ਨੇ ਆਪਣੀ ਕਿਸਮ ਦੀ ਪਹਿਲੀ ਸੂਬਾ ਪੱਧਰੀ ਡਰੱਗ ਡਿਸਟਰੱਕਸ਼ਨ ਮੁਹਿੰਮ ਮੁਹਿੰਮ ਨਾਲ ਮਨਾਇਆ ਨਸ਼ਾ ਵਿਰੋਧੀ ਦਿਵਸ

ਪੰਜਾਬ ਪੁਲੀਸ ਨੇ ਆਪਣੀ ਕਿਸਮ ਦੀ ਪਹਿਲੀ ਸੂਬਾ ਪੱਧਰੀ ਡਰੱਗ ਡਿਸਟਰੱਕਸ਼ਨ ਮੁਹਿੰਮ ਮੁਹਿੰਮ ਨਾਲ ਮਨਾਇਆ ਨਸ਼ਾ ਵਿਰੋਧੀ ਦਿਵਸ
ਕੈਪਟਨ ਅਮਰਿੰਦਰ ਨੇ ਕਿਹਾ, ਜਦੋਂ ਤੱਕ ਪੰਜਾਬ ਇਸ ਲਾਹਨਤ ਤੋਂ ਮੁਕਤ ਨਹੀਂ ਹੋ ਜਾਂਦਾ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ
ਚੰਡੀਗੜ•, 26 ਜੂਨ:
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਪੁਲੀਸ ਨੇ ਆਪਣੀ ਕਿਸਮ ਦੀ ਪਹਿਲੀ ਸੂਬਾ ਪੱਧਰੀ ਡਰੱਗ ਡਿਸਟਰੱਕਸ਼ਨ (ਨਸ਼ਿਆਂ ਦਾ ਖ਼ਾਤਮਾ) ਮੁਹਿੰਮ ਦੌਰਾਨਸਾਰੇ 24 ਜ਼ਿਲਿ•ਆਂ ਵਿੱਚ ਵੱਖ ਵੱਖ ਥਾਵਾਂ ‘ਤੇ ਕਈ ਕੁਇੰਟਲ ਨਸ਼ੀਲੇ ਪਦਾਰਥ ਨਸ਼ਟ ਕੀਤੇ।

ਨਸ਼ਿਆਂ ਦੇ ਖਾਤਮੇ ਦੀ ਇਹ ਮੁਹਿੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਕਿ ਉਨ•ਾਂ ਦੀ ਸਰਕਾਰ ਉਦੋਂ ਤੱਕ ਅਰਾਮ ਨਹੀਂ ਕਰੇਗੀ ਜਦੋਂ ਤੱਕ ਹਰ ਇੱਕ ਨਸ਼ਾ ਤਸਕਰ / ਨਸ਼ਿਆਂ ਦੇ ਵਪਾਰੀ ਨੂੰ ਸਲਾਖਾਂ ਪਿੱਛੇ ਨਹੀਂ ਸੁੱਟ ਦਿੰਦੀ ਅਤੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਖਾਤਮਾ ਨਹੀਂ ਹੋ ਜਾਂਦਾ ਅਤੇ ਸੂਬਾ ਇਸ ਲਾਹਨਤ ਤੋਂ ਮੁਕਤ ਨਹੀਂ ਹੋ ਜਾਂਦਾ, ਦੌਰਾਨ ਆਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਦੋਂ ਡਰੱਗ ਮਾਫ਼ੀਆ ਦਾ ਲੱਕ ਪੂਰੀ ਤਰ•ਾਂ ਤੋੜ ਦਿੱਤਾ ਗਿਆ ਹੈ ਨਾਰਕੋ ਅੱਤਵਾਦੀਆਂ ਨਾਲ ਜੰਗ ਅਜੇ ਵੀ ਜਾਰੀ ਹੈ ਜੋ ਸਰਹੱਦ ਪਾਰੋਂ ਡਰੋਨਾਂ ਅਤੇ ਹੋਰਨਾਂ ਢੰਗ ਤਰੀਕਿਆਂ ਨਾਲ ਪੰਜਾਬ ਵਿੱਚ ਨਸ਼ਿਆਂ ਨੂੰ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ।

ਅੱਜ ਨਸ਼ਟ ਕੀਤੇ ਗਏ ਨਸ਼ੀਲੇ ਪਾਦਰਥਾਂ ਦੇ ਵੇਰਵੇ ਦਿੰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਇਸ ਮੁਹਿੰਮ ਦੌਰਾਨ 62.140 ਕਿੱਲੋ ਹੈਰੋਇਨ, 326.52 ਕੁਇੰਟਲ ਭੁੱਕੀ, 12.536 ਕਿਲੋ ਚਰਸ, 490 ਗ੍ਰਾਮ ਸੁਲਫਾ, 755.905 ਕਿਲੋ ਸਮੈਕ, 1.970 ਕਿਲੋਗ੍ਰਾਮ ਬਰਾਊਨ ਸ਼ੂਗਰ, 148.280 ਕਿਲੋਗ੍ਰਾਮ ਨਸ਼ੀਲਾ ਪਾਊਡਰ, 137.106 ਕਿਲੋਗ੍ਰਾਮ ਗਾਂਜਾ, 14,36,410 ਗੋਲੀਆਂ / ਕੈਪਸੂਲ, 9941 ਸਰਿੰਜਾਂ ਅਤੇ 1101 ਸਿਰਪ ਦੀਆਂ ਸ਼ੀਸ਼ੀਆਂ ਨਸ਼ਟ ਕੀਤੀਆਂ ਗਈਆਂ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਤੋਂ ਹਿਲਾਵਾ 41.880 ਕਿਲੋਗ੍ਰਾਮ ਅਫੀਮ ਸਰਕਾਰੀ ਅਫੀਮ ਅਤੇ ਅਲਕਾਲਾਇਡ ਫੈਕਟਰੀ ਵਿੱਚ ਜਮ•ਾ ਕੀਤੀ ਗਈ।ਉਨ•ਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਦੱਸਿਆ ਕਿ ਪੰਜਾਬ ਵਿੱਚ ਕਰਫ਼ਿਊ/ਲੌਕਡਾਊਨ ਤੋਂ ਲੈ ਕੇ ਸੂਬਾ ਸਰਕਾਰ ਦੇ ਨਸ਼ਾ ਛੁਡਾਊ ਪ੍ਰੋਗਰਾਮ ਨਾਲ ਜੁੜਨ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ।

ਮਾਰਚ ਤੋਂ ਹੁਣ ਤੱਕ ਲਗਭਗ 1.3 ਲੱਖ ਨਸ਼ਾ ਪੀੜਤ ਨਸ਼ਾ ਛੁਡਾਊ ਪ੍ਰੋਗਰਾਮ ਨਾਲ ਜੁੜੇ ਹਨ ਜੋ ਪਿੰਡਾਂ/ਕਸਬਿਆਂ ਵਿੱਚ ਨਸ਼ਿਆਂ ਦੀ ਉਪਲੱਬਧਤਾ ਵਿੱਚ ਕਮੀ ਦਾ ਸੰਕੇਤ ਹੈ। ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ 2019 ਵਿੱਚ ਕੀਤੇ ਗਏ ਸਰਵੇਖਣ ਜਦੋਂ ਸਿਰਫ 5.41 ਲੱਖ ਨਸ਼ਾ ਪੀੜਤ ਨਿੱਜੀ / ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਅਧੀਨ ਸਨ, ਅਨੁਸਾਰ ਇੱਥੇ ਸੂਬੇ ਵਿੱਚ ਕੁੱਲ 12 ਲੱਖ ਨਸ਼ਾ ਪੀੜਤ ਸਨ।

ਸਪੈਸ਼ਲ ਟਾਸਕ ਫੋਰਸ (ਐਸਟੀਐਫ) ਸਮੇਤ ਪੰਜਾਬ ਪੁਲਿਸ ਦੇ ਠੋਸ ਯਤਨਾਂ ਸਦਕਾ ਰਾਜ ਵਿਚ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿਚ ਹੈਰੋਇਨ ਦੀ ਬਰਾਮਦਗੀ ਵਿਚ ਕਈ ਗੁਣਾ ਵਾਧਾ ਹੋਇਆ ਹੈ-ਸਾਲ 2016 ਵਿਚ 207 ਕਿਲੋ ਤੋਂ 410 ਕਿਲੋਗ੍ਰਾਮ (2018), 2019 ਵਿਚ 464 ਕਿਲੋ ਅਤੇ 2020 ਵਿਚ 504 ਕਿਲੋ।

ਡੀ.ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ ਡਰੱਗ ਮਾਫੀਆ ਅਤੇ ਨਸ਼ਿਆਂ ਦੇ ਵਪਾਰੀਆਂ `ਤੇ ਸ਼ਿਕੰਜਾ ਕਸਦਿਆਂ ਪੰਜਾਬ ਪੁਲਿਸ ਵੱਲੋਂ 2020 ਵਿਚ ਹੁਣ ਤੱਕ ਦੀ ਸਭ ਤੋਂ ਵੱਡੀ 504 ਕਿੱਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ। ਇਸ ਤੋਂ ਇਲਾਵਾ ਇਸ ਸਾਲ ਨਸ਼ਿਆਂ ਦੀ ਬਰਾਮਦਗੀ ਅਤੇ ਅਫਗਾਨ ਨਾਗਰਿਕਾਂ ਸਮੇਤ ਵੱਡੀਆਂ ਮੱਛੀਆਂ ਦੀ ਗ੍ਰਿਫਤਾਰੀ ਨਾਲ ਪੁਲੀਸ ਹੱਥ ਕਈ ਵੱਡੀਆਂ ਸਫ਼ਲਤਾਵਾਂ ਲੱਗੀਆਂ। ਡੀਜੀਪੀ ਨੇ ਕਿਹਾ ਕਿ ਇਸ ਸਾਲ ਕੁਝ ਵੱਡੀਆਂ ਮੱਛੀਆਂ ਦੀ ਗ੍ਰਿਫਤਾਰੀ ਦੇ ਨਾਲ ਕਈ ਵੱਡੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਨੈਟਵਰਕਾਂ ਦਾ ਵੀ ਪਰਦਾਫਾਸ਼ ਕੀਤਾ ਗਿਆ।

ਮਾਰਚ 2017 ਵਿੱਚ ਕੈਪਟਨ ਅਮਰਿੰਦਰ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੈਰੋਇਨ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਕੁੱਲ 180 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 118 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਵੇਰਵਿਆਂ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ 2017 ਤੋਂ ਲੈ ਕੇ ਹੁਣ ਤੱਕ ਵੱਡੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। 2017 ਵਿੱਚ ਨਸ਼ਾ ਤਸਕਰਾਂ ਦੀ 18 ਕਰੋੜ ਰੁਪਏ ਦੀ ਜਾਇਦਾਦ ਕੀਤੀ ਗਈ ਸੀ ਅਤੇ ਸਾਲ 2020 ਵਿੱਚ 58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਹੀ ਹੈ।ਇਸ ਮਿਆਦ ਦੌਰਾਨ ਸਮਰੱਥ ਅਧਿਕਾਰੀ ਦੁਆਰਾ 118 ਕਰੋੜ ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਗਈ ਹੈ।

ਡੀਜੀਪੀ ਦੇ ਅਨੁਸਾਰ, ਰਾਜ ਦੇ ਵਿੱਤ ਮੰਤਰਾਲੇ ਕੋਲ ਸਾਲ 2017 ਤੋਂ 2020 ਦਰਮਿਆਨ 151 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੇ ਪ੍ਰਸਤਾਵ ਵਿਚਾਰ ਅਧੀਨ ਹਨ।
——–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਨਵੀਂ ਪੀੜ•ੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ : ਬਲਬੀਰ ਸਿੰਘ ਸਿੱਧੂ
ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿਚ ਪੂਰੀ ਤਰ•ਾਂ ਕਾਮਯਾਬ ਹੋਈ : ਸਿਹਤ ਮੰਤਰੀ
ਨਸ਼ਿਆਂ ਦੀ ਰੋਕਥਾਮ ਵਿਚ ਵਿਸ਼ੇਸ਼ ਟਾਸਕ ਫ਼ੋਰਸ ਦਾ ਅਹਿਮ ਯੋਗਦਾਨ : ਆਈ.ਜੀ. ਬਲਕਾਰ ਸਿੰਘ ਸਿੱਧੂ
ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ
ਚੰਡੀਗੜ•/ਮੋਹਾਲੀ, 26 ਜੂਨ : ‘ਨੌਜਵਾਨ ਪੀੜ•ੀ ਕਿਸੇ ਵੀ ਸਮਾਜ ਦਾ ਸੱਭ ਤੋਂ ਕੀਮਤੀ ਸਰਮਾਇਆ ਹੁੰਦਾ ਹੈ ਅਤੇ ਉਸ ਨੂੰ ਨਸ਼ਿਆਂ ਦੀ ਬੀਮਾਰੀ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਕਿ ਸਿਹਤਮੰਦ ਨੌਜਵਾਨ ਬਿਹਤਰ ਅਤੇ ਬੀਮਾਰੀ-ਮੁਕਤ ਸਮਾਜ ਦੀ ਸਿਰਜਣਾ ਵਿਚ ਅਹਿਮ ਰੋਲ ਨਿਭਾ ਸਕਣ।’ ਇਹ ਗੱਲ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸਥਾਨਕ ਸੈਕਟਰ 66 ਦੇ ਨਸ਼ਾ-ਛੁਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ।ਉਨ•ਾਂ ਕਿਹਾ ਕਿ ਇਹ ਸਭਨਾਂ ਲਈ ਤਸੱਲੀ ਵਾਲੀ ਗੱਲ ਹੈ ਕਿ ਨਵੀਂ ਪੀੜ•ੀ ਨਸ਼ਿਆਂ ਦੇ ਮਾੜੇ ਅਸਰ ਬਾਬਤ ਜਾਗਰੂਕ ਹੋ ਰਹੀ ਹੈ ਅਤੇ ਸੂਬੇ ਵਿਚ ਨਸ਼ੇ ਦੇ ਮਰੀਜ਼ਾਂ ਦੀ ਗਿਣਤੀ ਕਾਫ਼ੀ ਘਟੀ ਹੈ। ਫਿਰ ਵੀ ਨਵੀਂ ਪੀੜ•ੀ ‘ਤੇ ਨਿਗਰਾਨੀ ਰਖਦਿਆਂ ਉਸ ਨੂੰ ਗ਼ਲਤ ਰਾਹ ਜਾਣ ਤੋਂ ਰੋਕਣਾ ਪਵੇਗਾ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ-ਮੁਕਤ ਪੰਜਾਬ ਸਿਰਜਣ ਲਈ ਪੂਰੀ ਤਰ•ਾਂ ਵਚਨਬੱਧ ਅਤੇ ਯਤਨਸ਼ੀਲ ਹੇ। ਉਨ•ਾਂ ਆਖਿਆ, ‘ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸੂਬੇ ਵਿਚ ਨਸ਼ਿਆਂ ਦੀ ਬੀਮਾਰੀ ਵਿਰੁਧ ਜੰਗ ਵਿੱਢੀ ਹੋਈ ਹੈ ਜੋ ਕਾਫ਼ੀ ਹੱਦ ਤਕ ਜਿੱਤੀ ਜਾ ਚੁੱਕੀ ਹੈ। ਸਰਕਾਰ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਤਕ 5.47 ਲੱਖ ਮਰੀਜ਼ਾਂ ਨੇ ਨਸ਼ਿਆਂ ਦੀ ਬੀਮਾਰੀ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਰਜਿਸਟਰੇਸ਼ਨ ਕਰਵਾਈ ਹੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਅਹਿਮ ਟੀਚਾ ਹੈ ਕਿ ਸੂਬੇ ਵਿਚੋਂ ਨਸ਼ਿਆਂ ਦੀ ਜੜ• ਪੂਰੀ ਤਰ•ਾਂ ਵੱਢੀ ਜਾਵੇ ਅਤੇ ਸਰਕਾਰ ਇਸ ਜ਼ਹਿਰ ਦੀ ਸਪਲਾਈ ਲਾਈਨ ਤੋੜਨ ਵਿਚ ਪੂਰੀ ਤਰ•ਾਂ ਕਾਮਯਾਬ ਹੋਈ ਹੈ।’ ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ‘ਮਿਸ਼ਨ ਫ਼ਤਹਿ’ ਦੀ ਸਫ਼ਲਤਾ ਲਈ ਸਿਹਤ ਕਾਮੇ ਦਿਨ ਰਾਤ ਡਟੇ ਹੋਏ ਹਨ। ਉਨ•ਾਂ ਦਸਿਆ ਕਿ ਇਸ ਮਹਾਮਾਰੀ ਦੌਰਾਨ ਵੀ ਰਾਜ ਸਰਕਾਰ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਸੇਵਾਵਾਂ ਜਾਰੀ ਰੱਖੀਆਂ ਜਿਸ ਦੌਰਾਨ 1.32 ਲੱਖ ਨਵੇਂ ਮਰੀਜ਼ਾਂ ਨੇ ਨਸ਼ਾ-ਛੁਡਾਊ ਕੇਂਦਰਾਂ ਵਿਚ ਰਜਿਸਟਰੇਸ਼ਨ ਕਰਵਾਈ। ਉਨ•ਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਜੰਗ ਵਿਚ ਸਰਕਾਰ ਦਾ ਡੱਟ ਕੇ ਸਾਥ ਦਿਤਾ ਜਾਵੇ ਅਤੇ ਸੂਬੇ ਵਿਚੋਂ ਇਸ ਬੀਮਾਰੀ ਨੂੰ ਹਮੇਸ਼ਾ ਲਈ ਖ਼ਤਮ ਕਰ ਦਿਤਾ ਜਾਵੇ। ਉਨ•ਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅੱਜ ਸੰਕਲਪ ਲੈਣਾ ਚਾਹੀਦਾ ਹੈ ਕਿ ਕਿਸੇ ਵੀ ਤਰ•ਾਂ ਦਾ ਨਸ਼ਾ ਨਹੀਂ ਕਰਾਂਗੇ ਅਤੇ ਨਾ ਹੀ ਕਿਸੇ ਨੂੰ ਕਰਨ ਦੇਵਾਂਗੇ। ਉਨ•ਾਂ ਕੋਵਿਡ-19 ਵਿਰੁਧ ਜੰਗ ਵਿਚ ਡਟੇ ਹੋਏ ਤਮਾਮ ਸਿਹਤ ਕਾਮਿਆਂ ਖ਼ਾਸਕਰ ਆਸ਼ਾ ਵਰਕਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਹ ਵੀ ਕਿਹਾ ਕਿ ਉਹ ਲੋਕਾਂ ਨੂੰ ਨਸ਼ੇ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਦਾ ਕੰਮ ਬਾਖ਼ੂਬੀ ਕਰ ਸਕਦੀਆਂ ਹਨ। ਸਿਹਤ ਮੰਤਰੀ ਨੇ ਸਮਾਗਮ ਦੌਰਾਨ ਆਸ਼ਾ ਵਰਕਰਾਂ ਨੂੰ ‘ਮਿਸ਼ਨ ਫ਼ਤਿਹ’ ਦੇ ਬੈਜ ਵੀ ਲਗਾਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਨਸ਼ਾ-ਵਿਰੋਧੀ ਵਿਸ਼ੇਸ਼ ਟਾਸਕ ਫ਼ੋਰਸ ਦੇ ਆਈ.ਜੀ. ਬਲਕਾਰ ਸਿੰਘ ਸਿੱਧੂ ਨੇ ਨਸ਼ਿਆਂ ਨੂੰ ਠੱਲ• ਪਾਉਣ ‘ਚ ਟਾਸਕ ਫ਼ੋਰਸ ਦੁਆਰਾ ਨਿਭਾਈ ਜਾ ਰਹੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ•ਾਂ ਦਸਿਆ ਕਿ ਸੂਬਾ ਸਰਕਾਰ ਨੇ ਸਾਲ 2017 ਵਿਚ ਇਹ ਵਿਸ਼ੇਸ਼ ਟਾਸਕ ਫ਼ੋਰਸ ਬਣਾਈ ਸੀ ਜਿਸ ਦਾ ਇਕੋ-ਇਕ ਮਕਸਦ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੈ। ਉਨ•ਾਂ ਦਸਿਆ ਕਿ ਟਾਸਕ ਫ਼ੋਰਸ ਨੇ ਵੱਖ ਵੱਖ ਕਾਰਵਾਈਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦਾ ਪਰਦਾ ਫ਼ਾਸ਼ ਕਰਦਿਆਂ ਹੁਣ ਤਕ ਨਸ਼ੇ ਦੇ ਅਨੇਕਾ ਸੌਦਾਗਰਾਂ ਨੂੰ ਕਾਬੂ ਕੀਤਾ ਹੈ। ਉਨ•ਾਂ ਕਿਹਾ ਕਿ ਇਸ ਵੱਡੀ ਜੰਗ ਨੂੰ ਜਿੱਤਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਸ. ਸਿੱਧੂ ਨੇ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਲਈ ਚਲਾਏ ਜਾ ਰਹੇ ‘ਡੈਪੋ’ ਅਤੇ ‘ਬਡੀ’ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿਤੀ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਵਲ ਸਰਜਨ ਮੋਹਾਲੀ ਡਾ. ਮਨਜੀਤ ਸਿੰਘ, ਡਿਪਟੀ ਡਾਇਰੈਕਟਰ ਡਾ. ਬਲਵੰਤ ਸਿੰਘ, ਸਹਾਇਕ ਡਾਇਰੈਕਟਰ ਡਾ. ਅਨੂ ਚੋਪੜਾ ਦੋਸਾਂਝ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਡਾ. ਪੂਜਾ ਗਰਗ ਅਤੇ ਡਾ. ਗੁਰਮੁਖ ਸਿੰਘ ਆਦਿ ਵੀ ਮੌਜੂਦ ਸਨ।

About admin

Check Also

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਦਾ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ : ਆਸ਼ੂ

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ …

Leave a Reply

Your email address will not be published. Required fields are marked *