Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ  ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ
Lifestyle

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ  ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ  ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

ਚੰਡੀਗੜ, 29 ਅਕਤੂਬਰ:

ਬਰਨਾਲਾ  ਜ਼ਿਲੇ ਦੇ ਪਿੰਡ ਦਾਨਗੜ  ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨਾਂ ਦੇ ਧਿਆਨ ਵਿਚ ਆਇਆ ਹੈ  ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਬਰਨਾਲਾ ਤੋਂ  ਰਿਪੋਰਟ  2  ਨਵੰਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

———-

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਔਰਤਾਂ ਲਈ ਇਕ ਤਿਹਾਈ ਆਸਾਮੀਆਂ ਰਾਖਵੀਆਂ ਰੱਖਣਾ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ, 29 ਅਕਤੂਬਰ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020‘ ਤਹਿਤ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਧੀਨ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਿਹਾ ਹੈ।

ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਡਿਵੀਜ਼ਨਲ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮੂਹ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਖ਼ਾਲੀ ਆਸਾਮੀਆਂ ਦੀ ਅਗਲੀ ਭਰਤੀ ਪ੍ਰਕਿਰਿਆ ਵਿੱਚ ਇਨਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਪੱਤਰ ਵਿੱਚ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020‘ ਦੀ ਕਾਪੀ ਵੀ ਭੇਜੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਿੰਗਕ ਬਰਾਬਰੀ ਵਾਲਾ ਮਾਹੌਲ ਸਿਰਜਣ ਅਤੇ ਔਰਤਾਂ ਲਈ ਰੋਜ਼ਗਾਰ ਦੇ ਵੱਧ ਮੌਕੇ ਪੈਦਾ ਕਰਨ ਲਈ ਉਨਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਫ਼ੈਸਲਾ ਹੈ। ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020‘ ਨਾਲ ਸਾਰੀਆਂ ਸਰਕਾਰੀ, ਬੋਰਡਾਂ ਤੇ ਕਾਰਪੋਰੇਸ਼ਨਾਂ ਦੀਆਂ ਗਰੁੱਪ ਏ, ਬੀ, ਸੀ ਤੇ ਡੀ ਦੀਆਂ ਆਸਾਮੀਆਂ ਦੀ ਸਿੱਧੀ ਭਰਤੀ ਵਿੱਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਮਿਲੇਗਾ।

————

Related posts

Leave a Reply

Required fields are marked *