9.6 C
New York
Sunday, April 2, 2023

Buy now

spot_img

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਵਾਲੇ ਵਿੱਦਿਅਕ ਅਦਾਰਿਆਂ ਖਿਲਾਫ ਕਾਰਵਾਈ ਲਈ ਲਿਖਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਵਾਲੇ ਵਿੱਦਿਅਕ ਅਦਾਰਿਆਂ ਖਿਲਾਫ ਕਾਰਵਾਈ ਲਈ ਲਿਖਿਆ
ਚੰਡੀਗੜ, 4 ਜਨਵਰੀ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ  ਅੱਜ ਇੱਕ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸੂਬੇ ਦੇ ਉਹਨਾਂ ਵਿੱਦਿਅਕ ਅਦਾਰਿਆਂ ਵਿਰੁੱਧ ਕਾਨੂੰਨੀ ਅਤੇ ਪ੍ਰਸਾਸ਼ਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਜਿਹੜੇ ਅਦਾਰੇ ਐਸ.ਸੀ. ਸਕਾਲਰਸ਼ਿੱਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਹੀਂ ਦੇ ਰਹੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਅਖਬਾਰਾਂ ਅਤੇ ਸ਼ਿਕਾਇਤਾਂ  ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਕਈ ਵਿੱਦਿਅਕ ਅਦਾਰੇ ਐਸ.ਸੀ. ਸਕਾਲਰਸ਼ਿੱਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਹੋਰ ਅਸਲ ਦਸਤਾਵੇਜ ਨਹੀਂ ਦੇ ਰਹੇ ਹਨ। ਉਹਨਾਂ ਕਿਹਾ ਕਿ ਇਸ ਗੱਲ ਦਾ ਕਮਿਸ਼ਨ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਸਰਕਾਰ ਨੂੰ ਪੱਤਰ ਲਿਖਕੇ ਕਿਹਾ ਗਿਆ ਹੈ ਕਿ ਜਿਹੜੇ ਵਿੱਦਿਅਕ ਅਦਾਰਿਆਂ ਵਲੋਂ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਹੋਰ ਅਸਲ ਦਸਤਾਵੇਜ ਨਹੀਂ ਦਿੱਤੇ ਜਾ ਰਹੇ ਉਹਨਾਂ ਦੀ ਮਾਨਤਾ ਰੱਦ ਕਰ ਕੇ ਉਹਨਾਂ ਖਿਲਾਫ ਐਟ੍ਰੋਸਿਟੀ ਐਕਟ 1989 ਅਧੀਨ  ਫੌਜਦਾਰੀ ਮਾਮਲੇ ਦਰਜ ਕਰਵਾਏ ਜਾਣ।

Related Articles

LEAVE A REPLY

Please enter your comment!
Please enter your name here

Stay Connected

0FansLike
3,758FollowersFollow
0SubscribersSubscribe
- Advertisement -spot_img

Latest Articles